16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਨਵਜੋਤ ਸਿੱਧੂ ਨੇ ਕੀਤਾ ਟਵੀਟ, ਕਈ ਲੀਡਰਾਂ ਦਾ ਤਖ਼ਤਾ ਹਿੱਲੇਗਾ

ਨਵਜੋਤ ਸਿੱਧੂ ਨੇ ਕੀਤਾ ਟਵੀਟ, ਕਈ ਲੀਡਰਾਂ ਦਾ ਤਖ਼ਤਾ ਹਿੱਲੇਗਾ

ਚੰਡੀਗੜ੍ਹ : ਨਵਜੋਤ ਸਿੱਧੂ ਦੇ ਵੱਲੋਂ ਲਗਾਤਾਰ ਜਿਥੇ ਆਪਣੀ ਸਰਕਾਰ ਤੇ ਨਿਸ਼ਾਨੇ ਵਿੰਨੇ ਜਾ ਰਹੇ ਹਨ, ਉਥੇ ਹੀ ਹੁਣ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਤੇ ਇੱਕ ਖ਼ਾਸ ਟਵੀਟ ਸਿੱਧੂ ਵੱਲੋਂ ਕੀਤਾ ਗਿਆ ਹੈ। ਖ਼ਬਰਾਂ ਦੀ ਮੰਨੀਏ ਤਾਂ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਬਹੁ-ਕਰੋੜੀ ਡਰੱਗ ਰੈਕੇਟ ‘ਤੇ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਅੱਜ ਮਾਣਯੋਗ ਹਾਈਕੋਰਟ ਵਲੋਂ ਖੋਲ੍ਹੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਸਾਢੇ ਤਿੰਨ ਸਾਲ ਦੇ ਇੰਤਜ਼ਾਰ ਮਗਰੋਂ ਨਿਆਂਪਾਲਿਕਾ ਮੁੱਖ ਦੋਸ਼ੀ ਦਾ ਨਾਂਅ ਦੱਸੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਾਈ ਕਮਾਨ ਦੇ 18 ਨੁਕਾਤੀ ਏਜੰਡੇ ‘ਤੇ ਅਜੇ ਵੀ ਅਮਲ ਦੀ ਦਰਕਾਰ ਹੈ।

Today Now News

RELATED ARTICLES
- Advertisment -

POPULAR POSTS