17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹCM ਨਾ ਬਣਾਏ ਦਾ ਜਾਣ ਗੁੱਸਾ ਨਵਜੋਤ ਸਿੱਧੂ ਅਕਾਲੀਆਂ ‘ਤੇ ਕੱਢਣਾ ਚਾਹੁੰਦੈ...

CM ਨਾ ਬਣਾਏ ਦਾ ਜਾਣ ਗੁੱਸਾ ਨਵਜੋਤ ਸਿੱਧੂ ਅਕਾਲੀਆਂ ‘ਤੇ ਕੱਢਣਾ ਚਾਹੁੰਦੈ : ਬਿਕਰਮ ਮਜੀਠਿਆ

ਚੰਡੀਗੜ੍ਹ: ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਉਣ ਦੀ ਕਾਂਗਰਸ ਦੀ ਸਾਜ਼ਿਸ਼ ਦੇ ਖਿਲਾਫ ਰੋਸ ਪ੍ਰਗਟਾਉਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਗ੍ਰਿਫਤਾਰੀਆਂ ਦੇਣਗੇ।

ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਦਲ ਦੇ ਪ੍ਰਦਰਸ਼ਨਾਂ ਬਾਰੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਚੁਣੌਤੀ ਦਿੰਦੇ ਹਨ ਕਿ ਉਹ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਉਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਕਰਕੇ ਦਿਖਾਉਣ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਅਸਲ ਦਰਦ ਇਹ ਹੈ ਕਿ ਕਾਂਗਰਸ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ‘ਤੇ ਨਹੀਂ ਰੱਖਿਆ, ਜਿਸ ਕਾਰਨ ਉਹ ਆਪਣਾ ਗੁੱਸਾ ਅਕਾਲੀ ਆਗੂਆਂ ‘ਤੇ ਕੱਢਣਾ ਚਾਹੁੰਦੇ ਹਨ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਜਿਸ ਡਰੱਗਸ ਰਿਪੋਰਟ ਦੀ ਗੱਲ ਕਰ ਰਹੇ ਹਨ, ਉਹ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਸੀਲਬੰਦ ਲਿਫਾਫੇ ਵਿੱਚ ਪਈ ਹੈ। ਪਰ ਇਸ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਇਸ ਰਿਪੋਰਟ ਦੇ ਆਧਾਰ ‘ਤੇ ਗ੍ਰਿਫਤਾਰ ਕਰਨ ਦੀ ਗੱਲ ਕਰਕੇ ਹਾਈਕੋਰਟ ਦਾ ਰੁਖ ਵੀ ਕਰ ਰਹੇ ਹਨ।

                                                                                   ਬਿਕਰਮ ਸਿੰਘ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਨੂੰ ਚੁਣੌਤੀ ਦਿੱਤੀ ਕਿ ਉਹ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਉਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਕਰਕੇ ਦਿਖਾਉਣ, ਨਹੀਂ ਤਾਂ ਨਵਜੋਤ ਸਿੰਘ ਸਿੱਧੂ ਜੋ ਕਹਿ ਰਹੇ ਹਨ, ਉਹ ਨਸ਼ੇ ਦੇ ਮਾਮਲੇ ਦੀ ਜਾਂਚ ਰਿਪੋਰਟ ਖੋਲ੍ਹਣ ਬਾਰੇ ਚੁੱਪ ਧਾਰ ਕੇ ਮਰਨ ਵਰਤ 'ਤੇ ਬੈਠਣਗੇ, ਜੇਕਰ ਉਹ ਆਪਣੇ ਪਿਤਾ ਭਗਵੰਤ ਸਿੰਘ ਦਾ ਅਸਲੀ ਪੁੱਤਰ ਹੈ ਤਾਂ ਮਰਨ ਵਰਤ 'ਤੇ ਬੈਠ ਕੇ ਇਸ ਮਾਮਲੇ 'ਚ ਕੋਈ ਕਾਰਵਾਈ ਕਰਕੇ ਦਿਖਾਵੇ।
Today Now News

RELATED ARTICLES
- Advertisment -

POPULAR POSTS