16.8 C
Chandigarh

TODAY NOW NEWS

Friday, March 20, 2026
HomeBREAKING NEWSਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਸਹੂਲਤ ਦੇ ਲੋੜੀਂਦੇ ਪ੍ਰਬੰਧ ਤਾ ਜੋ ਵੋਟਰਾਂ...

ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਸਹੂਲਤ ਦੇ ਲੋੜੀਂਦੇ ਪ੍ਰਬੰਧ ਤਾ ਜੋ ਵੋਟਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ : ਕਟਾਰੀਆ

ਮਲੇਰਕੋਟਲਾ/ ਅਹਿਮਦਗੜ 18 ਫਰਵਰੀ :

  ਪੰਜਾਬ ਦੇ ਨਵੇਂ ਬਣੇ 23ਵੇਂ ਜਿਲ੍ਹੇ ਦੀਆਂ ਪਹਿਲੀ ਵਾਰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਸ੍ਰੀਮਤੀ ਮਾਧਵੀ ਕਟਾਰੀਆ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਰਵਜੋਤ ਕੌਰ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਤਿਆਰੀ ਸਬੰਧੀ ਅਹਿਮਦਗੜ  ਵਿਖੇ ਸਥਾਪਿਤ ਕੀਤੇ ਗਏ ਪੋਲਿੰਗ ਸਟੇਸ਼ਨਾਂ ਅਤੇ ਥਾਣਾ ਸਦਰ ਅਹਿਮਦਗੜ  ਦਾ ਦੌਰਾ ਕੀਤਾ ।

            ਇਸ ਮੌਕੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕਟਾਰੀਆ ਨੇ ਕਿਹਾ ਕਿ 20 ਫਰਵਰੀ ਨੂੰ ਪਾਈਆ ਜਾਣ ਵਾਲੀਆਂ ਵੋਟਾਂ ਵਾਲੇ ਦਿਨ ਜ਼ਿਲ੍ਹੇ ਦੇ ਕੁਲ 3,25,809 ਵੋਟਰ ਆਪਣੇ ਲੋਕਤੰਤਰੀ ਹੱਕ ਦੀ ਵਰਤੋਂ ਕਰਨਗੇ । ਇਸ ਲਈ ਜ਼ਿਲ੍ਹੇ ਵਿੱਚ 400 ਪੋਲਿੰਗ ਬੂਥ ਅਤੇ ਇੱਕ ਆਗਜ਼ੀਲੇਰੀ ਬੂਥ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ  ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਸਹੂਲਤ ਦੇ ਲੋੜੀਂਦੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇ਼ਤਾਂ ਅਨੁਸਾਰ ਕੋਵਿਡ ਗਾਇਡਲਾਈਨਜ਼ ਤਹਿਤ ਪੁਖੱਤਾ ਪ੍ਰਬੰਧ ਕੀਤੇ ਜਾ ਰਹੇ ਹਨ ਜਿਸ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਸਮੂਹ ਪੋਲਿੰਗ ਸਟਾਫ ਦੀ ਕੋਵਿਡ ਵੈਕਸੀਨੇਸ਼ਨ ਯਕੀਨੀ ਬਣਾਈ ਗਈ ਹੈ। 

         ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਰਵਜੋਤ ਕੌਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਸ਼ਾਂਤੀ ਪੂਰਵਕ ਨੇਪਰੇ ਚਾੜਨ ਲਈ ਸੁਰੱਖਿਆ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਅਤੇ ਸੁਰੱਖਿਆ ਪ੍ਰਬੰਧਾ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ।
Today Now News

RELATED ARTICLES
- Advertisment -

POPULAR POSTS