ਪਟਿਆਲਾ (Raj Rani) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਨੇ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਦੌਰਾਨ ਸਮੁੱਚੇ ਚੋਣ ਅਮਲੇ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਵੋਟਾਂ ਪੁਆਉਣ ਦਾ ਕਾਰਜ ਨਿਰਵਿਘਨਤਾ ਨਾਲ ਨੇਪਰੇ ਚੜ੍ਹਾਉਣ ਦੇ ਨਿਰਦੇਸ਼ ਦਿੱਤੇ ਹਨ। ਸੰਦੀਪ ਹੰਸ ਨੇ ਕਿਹਾ ਕਿ ਚੋਣ ਅਮਲਾ ਜੇਕਰ ਆਪਣੀ ਡਿਊਟੀ ਪੂਰੀ ਤਰਾਂ੍ਹ ਤਿਆਰੀ ਕਰਕੇ ਪੂਰਨ ਆਤਮ ਵਿਸ਼ਵਾਸ਼ ਨਾਲ ਕਰੇ ਤਾਂ ਉਨਾਂ੍ਹ ਨੂੰ ਕੋਈ ਦਿੱਕਤ ਨਹੀਂ ਆਵੇਗੀ। ਉਨਾਂ੍ਹ ਕਿਹਾ ਕਿ ਚੋਣਾਂ ਦੌਰਾਨ ਵੋਟਾਂ ਪੁਆਉਣ ਦਾ ਕਾਰਜ ਕੋਵਿਡ ਮਹਾਮਾਰੀ ਤੋਂ ਬਚਣ ਲਈ ਕੋਵਿਡ ਨਿਯਮਾਂ ਦੀ ਪਾਲਣਾ ਵੀ ਸਖ਼ਤੀ ਨਾਲ ਯਕੀਨੀ ਬਣਾਈ ਜਾਵੇ।

ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ, ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਰਾਜਪੁਰਾ, ਘਨੌਰ, ਸਨੌਰ, ਨਾਭਾ, ਸਮਾਣਾ ਅਤੇ ਸ਼ੁਤਰਾਣਾ ਹਲਕਿਆਂ ‘ਚ ਵੋਟਾਂ ਪੁਆਉਣ ਲਈ ਤਾਇਨਾਤ ਕੀਤੇ ਚੋਣ ਅਮਲੇ ਦੀ ਅੱਜ ਪਹਿਲੀ ਰਿਹਰਸਲ ਦੌਰਾਨ ਜਿੱਥੇ ਚੋਣ ਅਮਲੇ ਨੂੰ ਚੋਣ ਪ੍ਰਕ੍ਰਿਆ ਤੋਂ ਜਾਣੂ ਕਰਵਾਇਆ ਗਿਆ। ਉਥੇ ਹੀ ਜਿਹੜੇ ਮੁਲਾਜਮਾਂ ਨੂੰ ਅਜੇ ਵੈਕਸੀਨ ਦੀ ਪਹਿਲੀ ਡੋਜ਼ ਲੱਗੀ ਸੀ, ਉਨਾਂ੍ਹ ਨੂੰ ਦੂਜੀ ਡੋਜ਼ ਲਗਾਉਣ ਦੇ ਨਾਲ-ਨਾਲ ਦੂਜੀ ਡੋਜ਼ ਲਗਵਾ ਚੁੱਕੇ ਅਮਲੇ ਨੂੰ ਬੂਸਟਰ ਡੋਜ਼ ਵੀ ਲਗਾਈ ਗਈ। ਇਸ ਤੋਂ ਇਲਾਵਾ ਕੋਵਿਡ ਲੱਛਣਾਂ ਵਾਲੇ ਮੁਲਾਜਮਾਂ ਦਾ ਮੌਕੇ ‘ਤੇ ਹੀ ਕੋਵਿਡ ਟੈਸਟ ਵੀ ਕੀਤਾ ਗਿਆਸੰਦੀਪ ਹੰਸ ਨੇ ਦੱਸਿਆ ਕਿ ਅਗਲੀ ਰਿਹਰਸਲ ਆਬਜਰਵਰਾਂ ਦੀ ਸਲਾਹ ਨਾਲ ਕਰਵਾਈ ਜਾਵੇਗੀ ਅਤੇ ਇਸੇ ਮੌਕੇ ਪੋਿਲੰਗ ਪਾਰਟੀਆਂ ਬਣਾ ਦਿੱਤੀਆਂ ਜਾਣਗੀਆਂ, ਜਿਨਾਂ੍ਹ ਨੂੰ 19 ਫਰਵਰੀ ਨੂੰ ਨਿਰਧਾਰਤ ਕੀਤੇ ਜਾਣ ਵਾਲੇ ਪੋਿਲੰਗ ਸਟੇਸ਼ਨਾਂ ਲਈ ਰਵਾਨਾਂ ਕੀਤਾ ਜਾਵੇਗਾ। ਉਨਾਂ੍ਹ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਦੀ ਸਮੁੱਚੀ ਚੋਣ ਪ੍ਰਕਿਰਿਆ ਪੂਰੀ ਤਰਾਂ੍ਹ ਸੁਚਾਰੂ, ਨਿਰਵਿਘਨ ਅਤੇ ਆਜ਼ਾਦਾਨਾ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਤਾਇਨਾਤ ਕੀਤਾ ਚੋਣ ਅਮਲਾ ਆਪਣੀ ਡਿਊਟੀ ‘ਚ ਕਿਸੇ ਕਿਸਮ ਦੀ ਕੁਤਾਹੀ, ਅਨੁਸ਼ਾਸਨਹੀਣਤਾ ਤੇ ਿਢੱਲ-ਮੱਠ ਨਾ ਵਰਤੇ।ਇਸ ਮੌਕੇ ਪ੍ਰਰੀਜਾਈਡਿੰਗ ਅਧਿਕਾਰੀਆਂ ਨੂੰ ਵੋਟਾਂ ਵਾਲੇ ਦਿਨ ਹਰ ਦੋ-ਦੋ ਘੰਟੇ ਬਾਅਦ ਰਿਪੋਰਟ ਦੇਣ ਸਮੇਤ ਸੈਕਟਰ ਅਫ਼ਸਰਾਂ ਨੂੰ ਦਿੱਤੀ ਜਾਣ ਵਾਲੀ ਜਾਣਕਾਰੀ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਸੁਪਰਵਾਈਜਰਾਂ ਤੇ ਮਾਸਟਰ ਟੇ੍ਨਰਾਂ ਸਮੇਤ ਵੱਡੀ ਗਿਣਤੀ ‘ਚ ਚੋਣ ਅਮਲਾ ਮੌਜੂਦ ਸੀ।


