ਮਾਨਸਾ, 9 ਮਾਰਚ: ਗੁਰਜੰਟ ਸਿੰਘ ਬਾਜੇਵਾਲੀਆ/ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਨੈਗੋਸੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ 10 ਮਾਰਚ 2022 ਦੀ ਛੁੱਟੀ ਘੋਸ਼ਿਤ ਕੀਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ-2022 ਲਈ 20 ਫਰਵਰੀ 2022 ਨੂੰ ਪੋਲ ਹੋਈਆਂ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਣ ਜਾ ਰਹੀ ਹੈ। ਜ਼ਿਲ੍ਹਾ ਮਾਨਸਾ ਦੇ ਤਿੰਨੇ ਵਿਧਾਨ ਸਭਾ ਹਲਕਿਆਂ (ਮਾਨਸਾ-96, ਸਰਦੂਲਗੜ੍ਹ-97 ਅਤੇ ਬੁਢਲਾਡਾ-98) ਦੀਆਂ ਵੋਟਾਂ ਦੀ ਗਿਣਤੀ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ ਹੋਣੀ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਆਰ.ਓ. ਹੈਂਡਬੁੱਕ ਦੇ ਪੈਰਾ ਨੰਬਰ 15.7.1. ਵਿਚ ਦਰਜ ਹਦਾਇਤਾਂ/ਗਾਈਡਲਾਈਨਜ਼ ਅਨੁਸਾਰ ਗਿਣਤੀ ਕੇਂਦਰਾਂ ਵਿਚ ਕਿਸੇ ਵੀ ਅਣਅਧਿਕਾਰਤ ਵਿਅਕਤੀ ਦੇ ਆਉਣ ਦੀ ਮਨਾਹੀ ਹੈ।





