16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਾਬਕਾ CM ਭੱਠਲ ਦੇ ਬਿਆਨ ਤੋਂ ਬਾਅਦ ਛਿੜੀ ਨਵੀਂ ਬਹਿਸ

ਸਾਬਕਾ CM ਭੱਠਲ ਦੇ ਬਿਆਨ ਤੋਂ ਬਾਅਦ ਛਿੜੀ ਨਵੀਂ ਬਹਿਸ

ਚੰਡੀਗੜ੍ਹ/ਸੰਗਰੂਰ। ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਲਹਿਰਾਗਾਗਾ ਤੋਂ ਕਾਂਗਰਸ ਦੀ ਉਮੀਦਵਾਰ ਰਜਿੰਦਰ ਕੌਰ ਭੱਠਲ ਦੇ ਬਿਆਨ ਨੇ ਸੂਬੇ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਰਨ ਕਾਂਗਰਸ ਬਹੁਮਤ ਤੋਂ ਖੁੰਝ ਜਾਂਦੀ ਹੈ ਅਤੇ ਕਿਸੇ ਹੋਰ ਪਾਰਟੀ ਨੂੰ ਬਹੁਮਤ ਨਹੀਂ ਮਿਲਦਾ ਤਾਂ ਮੁੜ ਚੋਣਾਂ ਦੀ ਬਜਾਏ ਕਾਂਗਰਸ ਆਮ ਆਦਮੀ ਪਾਰਟੀ ਨਾਲ ਸਮਝੌਤਾ ਕਰਨ ਬਾਰੇ ਵਿਚਾਰ ਕਰ ਸਕਦੀ ਹੈ। ਹਾਲਾਂਕਿ ਆਮ ਆਦਮੀ ਪਾਰਟੀ ਨੇ ਭੱਠਲ ਵੱਲੋਂ ਕੀਤੇ ਸਮਝੌਤੇ ਦੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।

ਭੱਠਲ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਸਿਆਸੀ ਪਾਰਟੀ ਨੂੰ ਪੂਰਨ ਬਹੁਮਤ ਨਹੀਂ ਮਿਲਦਾ ਤਾਂ ਵੱਧ ਸੀਟਾਂ ਵਾਲੀ ਪਾਰਟੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰੇਗੀ ਅਤੇ ਮੁੱਖ ਮੰਤਰੀ ਵੀ ਵੱਧ ਸੀਟਾਂ ਵਾਲੀ ਪਾਰਟੀ ਦਾ ਹੀ ਹੋਵੇਗਾ। ਉਨ੍ਹਾਂ ਇੱਕ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਦੇ ਲੋਕ ਭਾਜਪਾ-ਅਕਾਲੀ ਦਲ ਨੂੰ ਮੂੰਹ ਨਹੀਂ ਲਗਾਉਣਗੇ। ਲੋਕਾਂ ਨੇ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਨਕਾਰ ਦਿੱਤਾ ਹੈ ਅਤੇ ਇਹ ਦੋਵੇਂ ਪਾਰਟੀਆਂ ਪੰਜਾਬ ਦੇ ਲੋਕਾਂ ਦਾ ਭਰੋਸਾ ਗੁਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਮਿਲ ਕੇ ਹੀ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਅੱਗੇ ਵਧ ਸਕਦੇ ਹਨ।ਦੂਜੇ ਪਾਸੇ ‘ਆਪ’ ਆਗੂ ਅਮਨ ਅਰੋੜਾ ਨੇ ਕਿਹਾ ਹੈ ਕਿ ਵੋਟਾਂ ਦੀ ਗਿਣਤੀ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਸਰਕਾਰ ਬਣਨ ਬਾਰੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਆਪਣੇ ਵਿਚਾਰ ਹੋ ਸਕਦੇ ਹਨ, ਪਰ ਆਮ ਆਦਮੀ ਪਾਰਟੀ ਤਾਂ ਆਪਣੀ ਪੰਜਾਬ ਵਿੱਚ ਸਪੱਸ਼ਟ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਕੀ ਹੋਵੇਗਾ ਤਾਂ? ਇਸ ਸਵਾਲ ਦੇ ਜਵਾਬ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਅਜਿਹਾ ਹੀ ਹੋਵੇਗਾ, ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ।ਦੱਸ ਦੇਈਏ ਕਿ 2013 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਦੋਂ ਅਰਵਿੰਦ ਕੇਜਰੀਵਾਲ ਪਹਿਲੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਣੇ ਸਨ ਤਾਂ ਕਾਂਗਰਸ ਨੇ ‘ਆਪ’ ਨੂੰ ਸਮਰਥਨ ਦਿੱਤਾ ਸੀ। ਹਾਲਾਂਕਿ ਇਹ ਸਰਕਾਰ ਸਿਰਫ਼ 49 ਦਿਨ ਹੀ ਚੱਲ ਸਕੀ। ਕਾਂਗਰਸ ਨੇ ਕੇਜਰੀਵਾਲ ਸਰਕਾਰ ਤੋਂ ਹਮਾਇਤ ਵਾਪਸ ਲੈ ਲਈ ਹੈ। ਇਸ ਤੋਂ ਬਾਅਦ ਦਿੱਲੀ ਵਿੱਚ ਕਾਂਗਰਸ ਦਾ ਸਫ਼ਾਇਆ ਹੋ ਗਿਆ।

Today Now News

RELATED ARTICLES
- Advertisment -

POPULAR POSTS