16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਐਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਦੇ ਨਵ ਨਿਯੁਕਤ ਮੈਂਬਰ ਜੱਥੇਦਾਰ ਡੋਗਰਾਂਵਾਲਾ ਹੋਏ ਗੁਰਦੁਆਰਾ...

ਐਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਦੇ ਨਵ ਨਿਯੁਕਤ ਮੈਂਬਰ ਜੱਥੇਦਾਰ ਡੋਗਰਾਂਵਾਲਾ ਹੋਏ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ

ਸੁਲਤਾਨਪੁਰ ਲੋਧੀ, 4 ਦਸੰਬਰ ( ਨਿਰਮਲ ਸਿੰਘ) ਐਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਦੇ ਨਵ ਨਿਯੁਕਤ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਰੋਡੇ ਨੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਦਵਿੰਦਰ ਸਿੰਘ ਡਪਈ, ਸ਼ਹਿਰੀ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਵਾਲੀਆ, ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਬਸਪਾ ਦੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤਰਸੇਮ ਸਿੰਘ ਡੌਲਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਕਿਹਾ ਕਿ ਸਤਿਗੁਰੂ ਨਾਨਕ ਪਾਤਸ਼ਾਹ ਦੀ ਕਿਰਪਾ ਨਾਲ ਉਨ੍ਹਾਂ ਨੂੰ ਇਹ ਮਾਣ ਮਿਲਿਆ ਹੈ। ਉਹ ਵਾਹਿਗੁਰੂ ਦੇ ਚਰਨਾਂ ਚ ਅਰਦਾਸ ਕਰਦੇ ਹਨ ਕਿ ਉਨ੍ਹਾਂ ਦੇ ਮਨ ਵਿੱਚ ਕਦੇ ਵੀ ਕਿਸੇ ਤਰਾਂ ਦੀ ਹਉਮੈ-ਹੰਕਾਰ ਨਾ ਆਵੇ ਅਤੇ ਉਹ ਐੱਸਜੀਪੀਸੀ ਵਿਚ ਬਤੌਰ ਅੰਤਰਿੰਗ ਕਮੇਟੀ ਮੈਂਬਰ ਆਪਣੀ ਜ਼ਿੰਮੇਵਾਰੀ ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਂਦੇ ਰਹਿਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਸਪਾ-ਸ਼੍ਰੋਮਣੀ ਅਕਾਲੀ ਦਲ ਦੇ ਕਪੂਰਥਲਾ ਤੋਂ ਸਾਂਝੇ ਉਮੀਦਵਾਰ ਜਥੇਦਾਰ ਦਵਿੰਦਰ ਸਿੰਘ ਢਪਈ, ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਜਥੇਦਾਰ ਹਰਜੀਤ ਸਿੰਘ ਵਾਲੀਆ, ਸੁਖਦੇਵ ਸਿੰਘ ਕਾਦੂਪੁਰ, ਸਰਪੰਚ ਮੋਹਨ ਸਿੰਘ ਮਿਰਜਾਪੁਰ, ਜਥੇਦਾਰ ਹਰਜਿੰਦਰ ਸਿੰਘ ਘੁੰਮਣ, ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਬਸਪਾ ਦੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤਰਸੇਮ ਸਿੰਘ ਡੌਲਾ, ਲਖਵਿੰਦਰ ਸਿੰਘ, ਮਹਿੰਦਰ ਸਿੰਘ ਥਿੰਦ, ਜਸਬੀਰ ਸਿੰਘ ਸੂਜੋਕਾਲੀਆ, ਨਿਰਮਲ ਪਾਲ ਸਿੰਘ ਬਵੇਜਾ, ਧਰਮਰਾਜ, ਜਸਬੀਰ ਸਿੰਘ ਥਿੰਦ ਮਿਰਜਾਪੁਰ, ਸੰਤੋਖ ਸਿੰਘ ਬਿਧੀਪੁਰ, ਚਰਨਜੀਤ ਸਿੰਘ ਰੱਖੜਾ, ਜਸਕਰਨਬੀਰ ਸਿੰਘ ਗੋਲਡੀ, ਸਾਹਿਬ ਸਿੰਘ ਖਾਲਸਾ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਆਦਿ ਵੀ ਹਾਜ਼ਰ ਸਨ। ਫੋਟੋ ਕੈਪਸ਼ਨ: ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਨਤਮਸਤਕ ਹੋਣ ਮੌਕੇ ਐਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਅਤੇ ਹੋਰਨਾਂ ਨੂੰ ਸਨਮਾਨਤ ਕਰਦੇ ਹੋਏ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਰੋਡੇ,ਨਾਲ ਜਥੇਦਾਰ ਗੁਰਦਿਆਲ ਸਿੰਘ ਖਾਲਸਾ ਤੇ ਹੋਰ।

Today Now News

RELATED ARTICLES
- Advertisment -

POPULAR POSTS