ਨਵੀਂ ਦਿੱਲੀ : ਪਿਛਲੇ ਕਰੀਬ 29 ਸਾਲਾਂ ਤੋਂ ਜੇਲ੍ਹ ਦੇ ਅੰਦਰ ਬੰਦ ਪ੍ਰੋਫੈਸਰ ਦਵਿੰਦਰਪਾਲ ਭੁੱਲਰ ਦੀ ਰਿਹਾਈ ਅੱਜ ਹੋ ਸਕਦੀ ਹੈ। ਇਸ ਦੇ ਬਾਰੇ ਵਿੱਚ ਤਾਜ਼ਾ ਜਾਣਕਾਰੀ ਟਵੀਟ ਰਾਹੀਂ ਭਾਜਪਾ ਲੀਡਰ ਮਨਜਿੰਦਰ ਸਿਰਸਾ ਨੇ ਦਿੱਤੀ ਹੈ।
ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਰਾਂਹੀ ਜਾਣਕਾਰੀ ਦਿੱਤੀ ਹੈ ਕਿ ਅੱਜ ਦਿੱਲੀ ਦੀ ਸਜਾ ਸਮੀਖਿਆ ਬੋਰਡ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਦਵਿੰਦਰ ਪਾਲ ਸਿੰਘ ਭੁੱਲਰ ਦੀ ਸਜਾ ਨੂੰ ਲੈ ਕੇ ਵੀ ਫੈਸਲਾ ਲਿਆ ਜਾ ਸਕਦਾ ਹੈ।

ਸਿਰਸਾ ਨੇ ਟਵੀਟ ਕੀਤਾ ਹੈ ਕਿ ‘ਪੰਜਾਬ ਦੀ ਇੱਕ ਹੋਰ ਵੱਡੀ ਜਿੱਤ : ਦਵਿੰਦਰਪਾਲ ਸਿੰਘ ਭੁੱਲਰ ਦੀ ਅੱਜ ਰਿਹਾਈ ਹੋ ਸਕਦੀ ਹੈ। ਉਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ @narendramodi ਜੀ ਦੀ ਸਰਕਾਰ ਦੁਆਰਾ ਰਿਹਾਅ ਕੀਤੇ ਗਏ 8 ਸਿੱਖ ਕੈਦੀਆਂ ਵਿੱਚੋਂ ਇੱਕ ਸੀ, ਪਰ @ArvindKejriwal ਨੇ ਆਪਣੀਆਂ ਸਿਆਸੀ ਮਜਬੂਰੀਆਂ ਕਾਰਨ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ।’






