17.4 C
Chandigarh

TODAY NOW NEWS

Friday, March 20, 2026
HomeBREAKING NEWSਵੱਡੀ ਖ਼ਬਰ: ਮੁੱਖ ਮੰਤਰੀ ਚੰਨੀ ਖਿਲਾਫ਼ FIR ਦਰਜ, ਜਾਣੋ ਪੂਰਾ ਮਾਮਲਾ

ਵੱਡੀ ਖ਼ਬਰ: ਮੁੱਖ ਮੰਤਰੀ ਚੰਨੀ ਖਿਲਾਫ਼ FIR ਦਰਜ, ਜਾਣੋ ਪੂਰਾ ਮਾਮਲਾ

ਨਵੀਂ ਦਿੱਲੀ/ਮੁਜ਼ੱਫਰਪੁਰ-

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjeet Singh Channi Statement) ਵੱਲੋਂ ਬਿਹਾਰ-ਯੂਪੀ ਦੇ ਲੋਕਾਂ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਹੁਣ ਉਨ੍ਹਾਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਬਿਹਾਰ ਦੇ ਮੁਜ਼ੱਫਰਪੁਰ ਦੀ ਸੀਜੀਐਮ ਅਦਾਲਤ ਵਿੱਚ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਚੰਨੀ ਖਿਲਾਫ ਇਹ ਮਾਮਲਾ ਮੁਜ਼ੱਫਰਪੁਰ ਦੀ ਸਮਾਜ ਸੇਵੀ ਤਮੰਨਾ ਹਾਸ਼ਮੀ ਨੇ ਦਰਜ ਕਰਵਾਇਆ ਹੈ।

ਚੰਨੀ ਖਿਲਾਫ ਕੇਸ ਦਰਜ ਕਰਵਾਉਂਦਿਆਂ ਬਿਨੈਕਾਰ ਨੇ ਦੋਸ਼ ਲਾਇਆ ਹੈ ਕਿ ਚੰਨੀ ਨੇ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਧਮਕਾਉਣ, ਅਪਮਾਨਿਤ ਕਰਨ ਅਤੇ ਭਾਵਨਾਵਾਂ ਨੂੰ ਦੁਖੀ ਕੀਤਾ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਆਈਪੀਸੀ ਦੀ ਧਾਰਾ 295, 295 (ਏ) 504, 511 ਤਹਿਤ ਕੇਸ ਦਰਜ ਕੀਤਾ ਗਿਆ ਹੈ। ਅਦਾਲਤ ਨੇ ਇਸ ਸ਼ਿਕਾਇਤ ਤੋਂ ਬਾਅਦ ਕੇਸ ਨੂੰ ਸਵੀਕਾਰ ਕਰ ਲਿਆ ਹੈ ਅਤੇ ਸੁਣਵਾਈ ਦੀ ਤਰੀਕ 24 ਫਰਵਰੀ 2022 ਤੈਅ ਕੀਤੀ ਹੈ।

ਇਸ ਤੋਂ ਪਹਿਲਾਂ ਬਿਹਾਰੀਆਂ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇਤਰਾਜ਼ਯੋਗ ਬਿਆਨ ਤੋਂ ਬਾਅਦ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਕਰਾਰਾ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਹੈਰਾਨ ਹਨ ਕਿ ਕੋਈ ਅਜਿਹਾ ਬਿਆਨ ਕਿਵੇਂ ਦੇ ਸਕਦਾ ਹੈ। ਨਿਤੀਸ਼ ਕੁਮਾਰ ਨੇ ਚੰਨੀ ਦੇ ਬਿਆਨ ‘ਤੇ ਪਟਨਾ ‘ਚ ਨਾ ਸਿਰਫ ਹੈਰਾਨੀ ਪ੍ਰਗਟਾਈ, ਸਗੋਂ ਨਾਰਾਜ਼ਗੀ ਵੀ ਜ਼ਾਹਰ ਕੀਤੀ ਅਤੇ ਨਿਸ਼ਾਨਾ ਸਾਧਿਆ। ਨਿਤੀਸ਼ ਕੁਮਾਰ ਨੇ ਕਿਹਾ ਕਿ ਅਜਿਹੇ ਬਿਆਨ ਦਾ ਕੋਈ ਮਤਲਬ ਨਹੀਂ ਹੈ।

ਨਿਤੀਸ਼ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਬਿਹਾਰ ਅਤੇ ਬਿਹਾਰੀਆਂ ਦਾ ਬਹੁਤ ਵੱਡਾ ਰੋਲ ਹੈ, ਕਿੰਨੇ ਲੋਕ ਰਹਿ ਰਹੇ ਹਨ ਅਤੇ ਬਿਹਾਰ ਦੇ ਲੋਕਾਂ ਨੇ ਪੰਜਾਬ ਦੀ ਕਿੰਨੀ ਸੇਵਾ ਕੀਤੀ ਹੈ। ਨਿਤੀਸ਼ ਕੁਮਾਰ ਨੇ ਕਿਹਾ ਕਿ ਅਸੀਂ ਹੈਰਾਨ ਹਾਂ ਕਿ ਲੋਕ ਇਸ ਤਰ੍ਹਾਂ ਦੀ ਗੱਲ ਕਿਵੇਂ ਕਰਦੇ ਹਨ। ਨਿਤੀਸ਼ ਕੁਮਾਰ ਨੂੰ ਪ੍ਰਿਅੰਕਾ ਗਾਂਧੀ ਬਾਰੇ ਵੀ ਪੁੱਛਿਆ ਗਿਆ ਕਿ ਜਦੋਂ ਚੰਨੀ ਬੋਲ ਰਹੇ ਸਨ ਤਾਂ ਪ੍ਰਿਅੰਕਾ ਗਾਂਧੀ ਵੀ ਉੱਥੇ ਮੌਜੂਦ ਸੀ, ਜਿਸ ‘ਤੇ ਨਿਤੀਸ਼ ਕੁਮਾਰ ਨੇ ਕਿਹਾ ਕਿ ਛੱਡੋ ਕੌਣ ਕੀ ਕਰਦਾ ਹੈ।

Today Now News

RELATED ARTICLES
- Advertisment -

POPULAR POSTS