17.4 C
Chandigarh

TODAY NOW NEWS

Friday, March 20, 2026
HomeBREAKING NEWSਵੱਡੀ ਖ਼ਬਰ: ਸੁਪਰੀਮ ਕੋਰਟ ਨੇ ਦਿੱਤੀ ਸਿਮਰਜੀਤ ਬੈਂਸ ਨੂੰ ਵੱਡੀ ਰਾਹਤ

ਵੱਡੀ ਖ਼ਬਰ: ਸੁਪਰੀਮ ਕੋਰਟ ਨੇ ਦਿੱਤੀ ਸਿਮਰਜੀਤ ਬੈਂਸ ਨੂੰ ਵੱਡੀ ਰਾਹਤ

ਨਵੀਂ ਦਿੱਲੀ-

ਲੋਕ ਇਨਸਾਫ਼ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ।

ਸਿਮਰਜੀਤ ਸਿੰਘ ਵੱਲੋਂ ਦਾਇਰ ਪਟੀਸ਼ਨ ਉਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇੱਕ ਹਫਤੇ ਤੱਕ ਵਿਧਾਇਕ ਦੀ ਗ੍ਰਿਫਤਾਰੀ ਉਤੇ ਰੋਕ ਲਗਾ ਦਿੱਤੀ ਹੈ।

ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਔਰਤ ਦੇ ਖਿਲਾਫ ਵੀ ਦਰਜ ਸ਼ਿਕਾਇਤ ਉਤੇ 2 ਹਫਤਿਆ ਤੱਕ ਰੋਕ ਲਗਾਈ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਹਲਫਨਾਮਾ ਦਾਖਲ ਕਰ ਲਈ ਆਖਿਆ ਹੈ।

ਲੋਕ ਇਨਸਾਫ ਪਾਰਟੀ ਦੇ ਨੇਤਾ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਅਦਾਲਤ ਵੱਲੋਂ ਗ੍ਰਿਫਤਾਰੀ ਵਾਰੰਟ ਦੇ ਹੁਕਮਾਂ ਖਿਲ਼ਾਫ ਸੁਪਰੀਮ ਕੋਰਟ ਵਿੱਚ ਅੰਤਰਿਮ ਜਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ।

ਕਾਬਲੇਗੌਰ ਹੈ ਕਿ ਇਸ ਮਾਮਲੇ ਵਿੱਚ ਪੀੜਤਾ ਨੇ ਸਭ ਤੋਂ ਪਹਿਲਾਂ 16 ਨਵੰਬਰ 2020 ਨੂੰ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਗੋਗੀ ਸ਼ਰਮਾ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਸੀ।

ਪਰ ਸ਼ਿਕਾਇਤ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਇਸ ਮਾਮਲੇ ਨੂੰ ਜਾਂਚ ਦੇ ਨਾਂ ‘ਤੇ ਹੀ ਲਟਕਾਇਆ ਗਿਆ ਹੈ।

Today Now News

RELATED ARTICLES
- Advertisment -

POPULAR POSTS