17.1 C
Chandigarh

TODAY NOW NEWS

Friday, March 20, 2026
HomeBREAKING NEWSਕਿਸਾਨ ਅੰਦੋਲਨ ਬਾਰੇ ਟਿੱਪਣੀ 'ਤੇ ਘਿਰੀ ਕੰਗਨਾ ਰਣੌਤ ਨੇ ਖੜਕਾਇਆ ਹਾਈਕੋਰਟ ਦਾ...

ਕਿਸਾਨ ਅੰਦੋਲਨ ਬਾਰੇ ਟਿੱਪਣੀ ‘ਤੇ ਘਿਰੀ ਕੰਗਨਾ ਰਣੌਤ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, 11 ਜੁਲਾਈ ਨੂੰ ਸੁਣਵਾਈ

Kangana Ranaut : ਕਿਸਾਨ ਅੰਦੋਲਨ ਦੌਰਾਨ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ 100-100 ਰੁਪਏ ਵਾਲੇ ਬੋਲੇ ਗਏ ਸ਼ਬਦ ਕੰਗਨਾ ਦਾ ਪਿੱਛਾ ਛੱਡਣ ਦਾ ਨਾਂਅ ਨਹੀਂ ਲੈ ਰਹੇ ਲੱਗਦੇ। ਪਰ ਹੁਣ ਇਸ ਖਿਲ਼ਾਫ ਅਦਾਕਾਰਾ ਨੇ ਪੰਜਾਬ -ਹਰਿਆਣਾ ਹਾਈਕੋਰਟ ਦੇ ਦਰਵਾਜ਼ਾ ਖੜਕਾਇਆ ਹੈ ਦਰਅਸਲ ਕੰਗਨਾ ਨੂੰ ਬਠਿੰਡਾ ਅਦਾਲਤ ਨੇ ਮਾਣਹਾਨੀ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ। ਜਿਸ ਵਿੱਚ ਉਹਨਾਂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਇਸ ਮਾਮਲੇ ‘ਚ ਰਾਹਤ ਲੈਣ ਲਈ ਉਹਨਾਂ ਨੇ ਹਾਈਕੋਰਟ ਦਾ ਰੁਖ ਕੀਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 11 ਜੁਲਾਈ ਨੂੰ ਹੋਵੇਗੀ।

ਦਸ ਦਈਏ ਕਿ ਕੰਗਨਾ ਨੇ ਟਵੀਟ ਕਰਕੇ ਕਿਹਾ ਸੀ ਕਿ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ ਰਹਿਣ ਵਾਲੀ 87 ਸਾਲਾ ਕਿਸਾਨ ਮਹਿੰਦਰ ਕੌਰ ਇੱਕ ਔਰਤ ਸੀ, ਜਿਸ ਨੇ ਧਰਨੇ ਵਿੱਚ ਸ਼ਾਮਲ ਹੋਣ ਲਈ 100-100 ਰੁਪਏ ਲਏ ਸਨ। ਜਿਸ ਦੇ ਖਿਲਾਫ ਮਹਿੰਦਰ ਕੌਰ ਨੇ 4 ਜਨਵਰੀ 2021 ਨੂੰ ਅਦਾਲਤ ‘ਚ ਕੇਸ ਦਾਇਰ ਕੀਤਾ ਸੀ ਅਤੇ ਅਦਾਲਤ ਵੱਲੋਂ ਇੱਕ ਵਾਰ ਫਿਰ ਅਦਾਕਾਰਾ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।

ਮਹਿੰਦਰ ਕੌਰ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਕੰਗਨਾ ਦੇ ਟਵੀਟ ਕਾਰਨ ਉਨ੍ਹਾਂ ਨੂੰ ਮਾਨਸਿਕ ਪਰੇਸ਼ਾਨੀ ਹੋਈ ਹੈ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਆਂਢ-ਗੁਆਂਢੀਆਂ, ਪਿੰਡ ਵਾਸੀਆਂ ਅਤੇ ਆਮ ਲੋਕਾਂ ਵਿੱਚ ਉਨ੍ਹਾਂ ਦੇ ਅਕਸ ਨੂੰ ਠੇਸ ਪਹੁੰਚੀ ਹੈ।

13 ਮਹੀਨੇ ਬਾਅਦ ਸੰਮਨ
ਬਜ਼ੁਰਗ ਕਿਸਾਨ ਔਰਤ ਮਹਿੰਦਰ ਕੌਰ ਦੇ ਵਕੀਲ ਦਾ ਕਹਿਣਾ ਹੈ ਕਿ 4 ਜਨਵਰੀ 2021 ਨੂੰ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਸੀ। ਜਿਸ ਦੀ ਸੁਣਵਾਈ ਕਰੀਬ 13 ਮਹੀਨੇ ਚੱਲੀ। ਹੁਣ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕੀਤਾ ਹੈ। ਉਸ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਇੱਕ ਬਜ਼ੁਰਗ ਮਹਿਲਾ ਕਿਸਾਨ ਮਹਿੰਦਰ ਕੌਰ ਨੂੰ ਬਿਲਕਿਸ ਬਾਨੋ ਸਮਝ ਲਿਆ, ਜੋ ਸ਼ਾਹੀਨ ਬਾਗ ਵਿੱਚ ਸੀਏਏ ਵਿਰੋਧ ਪ੍ਰਦਰਸ਼ਨ ਦਾ ਚਿਹਰਾ ਰਹੀ ਸੀ। ਮਹਿੰਦਰ ਕੌਰ ਨੇ ਕਿਹਾ ਕਿ ਕੰਗਨਾ ਵੱਲੋਂ ਉਸ ਦੀ ਤੁਲਨਾ ਕਿਸੇ ਹੋਰ ਔਰਤ ਨਾਲ ਕੀਤੇ ਜਾਣ ਕਾਰਨ ਉਹਨਾਂ ਨੂੰ ਮਾਨਸਿਕ ਪਰੇਸ਼ਾਨੀ ਹੋਈ ਹੈ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਆਂਢ-ਗੁਆਂਢੀਆਂ, ਪਿੰਡ ਵਾਸੀਆਂ ਅਤੇ ਆਮ ਲੋਕਾਂ ਵਿੱਚ ਉਨ੍ਹਾਂ ਦਾ ਅਕਸ ਖਰਾਬ ਹੋਇਆ।

ਕੰਗਨਾ ਦੀ ਇਸ ਟਿੱਪਣੀ ਨੂੰ ਲੈ ਕੇ ਪੰਜਾਬ ‘ਚ ਉਸਦਾ ਕਾਫੀ ਵਿਰੋਧ ਹੋਇਆ ਸੀ। ਕੀਰਤਪੁਰ ਸਾਹਿਬ ਪਹੁੰਚੀ ਕੰਗਨਾ ਨੂੰ ਕਿਸਾਨਾਂ ਨੇ ਘੇਰਿਆ ਸੀ ਜਿੱਥੇ ਉਸ ਦੀ ਉਹਨਾਂ ਦੀ ਟਿੱਪਣੀ ਦਾ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਉਸ ਦੀ ਕਾਰ ਨੂੰ ਘੇਰ ਲਿਆ ਅਤੇ ਮੁਆਫੀ ਮੰਗਣ ਲਈ ਕਿਹਾ ਸੀ।

Today Now News

RELATED ARTICLES
- Advertisment -

POPULAR POSTS