17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਹਵਾਈ ਅੱਡਿਆਂ ’ਤੇ ਸ੍ਰੀ ਸਾਹਿਬ ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ...

ਹਵਾਈ ਅੱਡਿਆਂ ’ਤੇ ਸ੍ਰੀ ਸਾਹਿਬ ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਲਿਆ ਨੋਟਿਸ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੇਸ਼ ਦੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਕਕਾਰਾਂ (ਕਿਰਪਾਨ) ’ਤੇ ਪਾਬੰਦੀ ਲਾਉਣ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਕੇਂਦਰ ਸਰਕਾਰ ਵੱਲੋਂ ਤਾਜ਼ਾ ਨੋਟੀਫਿਕੇਸ਼ਨ ਜਿਸ ਵਿਚ ਸਿੱਖ ਮੁਲਾਜ਼ਮਾਂ ਨੂੰ ਏਅਰਪੋਰਟ ਅੰਦਰ ਸਿੱਖ ਕਕਾਰਾਂ ਦਾ ਹਿੱਸਾ ਸ੍ਰੀ ਸਾਹਿਬ ਪਹਿਨ ਕੇ ਜਾਣ ਤੋਂ ਵਰਜਿਆ ਗਿਆ ਹੈ, ਜਿਸ ਨੂੰ ਧੱਕਾ ਕਰਾਰ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਨੇ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਜਿਓਤਿਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਇਹ ਵਿਤਕਰਾ ‘ਧਾਰਮਿਕ ਅਜ਼ਾਦੀ’ ’ਤੇ ਵੱਡਾ ਹਮਲਾ ਹੈ, ਜਿਸ ਨੂੰ ਕਦੇ ਵੀ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਕ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਕਿ ਸਿੱਖ ਇਸ ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆਂ ਦੇਣ ਵਿਚ ਮੋਹਰੀ ਰਹੇ ਹਨ ਤੇ ਜੇ ਦੇਸ਼ ਦਾ ਸੱਭਿਆਚਾਰ ਬਚਿਆ ਹੋਇਆ ਹੈ ਤਾਂ ਉਹ ਸਿੱਖਾਂ ਦੀ ਬਦੌਲਤ ਹੈ।ਇਸੇ ਦੌਰਾਨ ਪ੍ਰਧਾਨ ਧਾਮੀ ਨੇ ਅਮਰੀਕਾ ਵਿਚ ਸਿੱਖਾਂ ਖਿਲਾਫ਼ ਵੱਧ ਰਹੇ ਵਿਤਕਰੇ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਸਮੇਤ ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਦੀ ਤਰੱਕੀ ਵਿਚ ਸਿੱਖਾਂ ਦਾ ਯੋਗਦਾਨ ਹੈ। ਦੁਨੀਆਂ ਅੰਦਰ ਕਿਤੇ ਵੀ ਮੁਸੀਬਤ ਸਮੇਂ ਸਿੱਖਾਂ ਨੇ ਬਿਨ੍ਹਾਂ ਕਿਸੇ ਵਿਤਕਰੇ ਦੇ ਵੱਡੀਆਂ ਸੇਵਾਵਾਂ ਦਿੱਤੀਆਂ ਹਨ। ਦੁੱਖ ਦੀ ਗੱਲ ਹੈ ਕਿ ਅਮਰੀਕਾ ਵਰਗੇ ਦੇਸ਼ ਵਿਚ ਵੀ ਸਿੱਖ ਭਾਈਚਾਰੇ ਵਿਰੁੱਧ ਧਾਰਮਿਕ ਵਿਤਕਰੇ ਅਤੇ ਨਫ਼ਰਤੀ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ।

Today Now News

RELATED ARTICLES
- Advertisment -

POPULAR POSTS