16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ : ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿੱਚ...

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ : ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿੱਚ ਪਲੇਸਮੈਂਟ ਕੈਂਪ ਦਾ ਆਯੋਜਨ

30 ਪ੍ਰਾਰਥੀਆ ਦੀ ਹੋਈ ਰੋਜ਼ਗਾਰ ਲਈ ਚੋਣ
ਕੈਂਪਾਂ ਦਾ ਲਾਭ ਲੈਣ ਲਈ ਬੇਰੋਜ਼ਗਾਰ ਵਿਦਿਆਰਥੀ ਕਰਵਾਉਣ ਬਿਊਰੋ ਵਿੱਚ ਆਪਣਾ ਨਾਮ ਦਾਖਲ-ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਮੋਗਾ (ਹਰਪਾਲ ਸਹਾਰਨ) : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵੱਲੋਂ  ਘਰ-ਘਰ ਰੋਜ਼ਗਾਰ ਮਿਸ਼ਨ ਦੇ ਟੀਚੇ ਨੂੰ ਮੁੱਖ ਰੱਖਦੇ ਹੋਏ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵੱਲੋਂ ਹਰ ਮਹੀਨੇ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ, ਤਾਂ ਜੋ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹਈਆ ਕਰਵਾਇਆ ਜਾ ਸਕੇ।
ਇਸ ਮੰਤਵ ਲਈ ਰੋਜ਼ਗਾਰ ਦਫ਼ਤਰ ਮੋਗਾ ਵਿਖੇ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੁੱਲ 46 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ ਅਤੇ ਏ.ਐਨ.ਜੀ. ਲਾਈਫ਼ ਸਾਇੰਸਜ਼ ਇੰਡੀਆ ਲਿਮ. ਕੰਪਨੀ ਬੱਦੀ,  ਕੰਪੀਟੈਂਟ ਸਾਈਨਰਜ਼ੀ ਪ੍ਰਾਈਵੇਟ ਲਿਮ. ਮੋਹਾਲੀ (ਕਾਲ ਸੈਂਟਰ) ਵੱਲੋਂ ਵੱਖ-ਵੱਖ ਆਸਾਮੀਆਂ ਲਈ ਇੰਟਰਵਿਊ ਪ੍ਰਕਿਰਿਆ ਦੇ ਆਧਾਰ ਤੇ 30 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ।
ਜਿਲ੍ਹਾ ਰੋਜ਼ਗਾਰ ਜਨਰੇਸ਼ਨ ਸਕਿੱਲ ਡਿਵੈਲਪਮੈਂਟ ਅਤੇ ਟ੍ਰੇਨਿੰਗ ਅਫਸਰ, ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਗਿਆ ਕਿ ਇਹ ਮਹੀਨਾਵਾਰ ਪਲੇਸਮੈਂਟ ਕੈਂਪ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਇਕ ਵਧੀਆ ਸਾਧਨ ਬਣ ਰਹੇ ਹਨ।  ਉਹਨਾਂ ਵੱਲੋਂ ਮੋਗਾ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਪ੍ਰਾਰਥੀਆਂ ਦਾ ਰੋਜ਼ਗਾਰ ਦਫਤਰ ਵਿੱਚ ਨਾਮ ਦਰਜ ਨਹੀਂ ਹੈ ਆਪਣੀ ਯੋਗਤਾ ਦੇ  ਅਨੁਸਾਰ ਆਪਣਾ ਨਾਮ ਦਰਜ ਕਰਵਾਉਣ ਤਾਂ ਜੋ ਉਹ ਵੀ ਭਵਿੱਖ ਵਿੱਚ ਲੱਗਣ ਵਾਲੇ  ਇਹਨਾਂ ਪਲੇਸਮੈਂਟ ਕੈਂਪਾ ਦਾ ਹਿੱਸਾ ਬਣ ਕੇ ਲਾਭ ਪ੍ਰਾਪਤ ਕਰ ਸਕਣ। 

Today Now News

RELATED ARTICLES
- Advertisment -

POPULAR POSTS