16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਮੋਗਾ : "ਮਿਸ਼ਨ ਫਤਿਹ" ਸਿਹਤ ਵਿਭਾਗ ਦੀ...

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਮੋਗਾ : “ਮਿਸ਼ਨ ਫਤਿਹ” ਸਿਹਤ ਵਿਭਾਗ ਦੀ ਦੇਖ-ਰੇਖ  ਸਦਕਾ ਹੁਣ ਤੱਕ 2355 ਮਰੀਜ਼ ਕਰੋਨਾ ਨੂੰ ਮਾਤ ਦੇ ਕੇ ਸਵਸਥ ਘਰ ਪਹੁੰਚੇ

ਹੁਣ ਤੱਕ ਇਕੱਤਰ ਕੀਤੇ 58610 ਸੈਪਲਾਂ ਵਿੱਚੋ 44462 ਦੀਆਂ ਰਿਪੋਰਟਾਂ ਆਈਆਂ ਨੇਗੇਟਿਵ

ਮੋਗਾ (ਹਰਪਾਲ ਸਹਾਰਨ) : ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜ਼ਿਲੇ ਵਿੱਚ ਕਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 24 ਰਹਿ ਗਈ ਹੈ ਜਿੰਨਾਂ ਵਿੱਚੋ 12 ਕੇਸਾਂ ਨੂੰ ਹੋਮ ਆਈਸੋਲੇਸਟ ਅਤੇ 7  ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਕੀਤਾ ਗਿਆ ਹੈ।
ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 58610 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 44462 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 337 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 279 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।
ਉਨਾਂ ਕਿਹਾ ਕਿ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ।ਉਨਾਂ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਵੱਧ ਤੋ ਵੱਧ ਕਰੋਨਾ ਟੈਸਟਿੰਗ ਕਰ ਰਿਹਾ ਹੈ ਤਾਂ ਕਿ ਸਮਾਂ ਰਹਿੰਦੇ ਮਰੀਜ਼ ਦੀ ਸਨਾਖਤ ਕਰਕੇ ਮਰੀਜ਼ ਨੂੰ ਠੀਕ ਕੀਤਾ ਜਾ ਸਕੇ ਅਤੇ ਉਸਤੋ ਦੂਸਰਿਆਂ ਨੂੰ ਹੋਣ ਵਾਲੇ ਸੰਕਮਣ ਨੂੰ ਵੀ ਰੋਕਿਆ ਜਾ ਸਕੇ।

Today Now News

RELATED ARTICLES
- Advertisment -

POPULAR POSTS