
ਮਾਨਸਾ/ਚੰਡੀਗੜ੍ਹ, 22 ਮਾਰਚ: ਗੁਰਜੰਟ ਸਿੰਘ ਬਾਜੇਵਾਲੀਆ/ ਪੰਜਾਬ ਸਰਕਾਰ ਦੇ ਸਭ ਤੋਂ ਅਹਿਮ ਵਿਭਾਗ ਸਿੱਖਿਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰਮੀਤ ਸਿੰਘ ਮੀਤ ਹੇਅਰ ਦੇ ਹਵਾਲੇ ਕਰਨ ਤੋਂ ਬਾਅਦ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਨਵੇਂ ਸਿੱਖਿਆ ਮੰਤਰੀ ਨੂੰ ਨਿੱਘੀ ਮੁਬਾਰਕਬਾਦ ਦਿੱਤੀ। ਜੰਥੇਬੰਦੀ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਬਾਠ ਨੇ ਪੰਜਾਬ ਦੇ ਨਵੇਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਸਾਨੂੰ ਮਾਣ ਹੈ ਕਿ ਸਿੱਖਿਆ ਦਾ ਅਹਿਮ ਮਹਿਕਮਾ ਇੱਕ ਨੌਜਵਾਨ ਵਿਅਕਤੀ ਦੇ ਹੱਥ ਵਿੱਚ ਆਇਆ ਹੈ, ਜਿੰਨ੍ਹਾਂ ਤੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਬਹੁਤ ਵੱਡੀਆਂ ਆਸਾਂ ਹਨ। ਇੱਥੇ ਇਹ ਵੀ ਵਰਣਨਯੋਗ ਹੈ ਕਿ ਗੁਰਮੀਤ ਸਿੰਘ ਮੀਤ ਹੇਅਰ ਮਹਿਜ਼ 32 ਸਾਲ ਦੀ ਉਮਰ ਵਿੱਚ ਹੀ ਸਿੱਖਿਆ ਮੰਤਰੀ ਬਣ ਗਏ ਹਨ, ਜੋ ਵੀ ਵੱਡੀ ਗੱਲ ਹੈ। ਜੰਥੇਬੰਦੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਰਛਪਾਲ ਸਿੰਘ ਵੜੈਚ ਅਤੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਸੈਣੀ ਨੇ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਨਵੇਂ ਸਿੱਖਿਆ ਮੰਤਰੀ ਰਾਜ ਦੇ ਮੁਲਾਜ਼ਮਾਂ ਦੀਆਂ ਮੰਗਾਂ ਜਿਵੇਂ ਵਧਿਆ ਹੋਇਆ ਪੇਅ ਕਮੀਸ਼ਨ, ਕੱਟੇ ਗਏ ਭੱਤਿਆਂ ਦੀ ਬਹਾਲੀ, ਪੁਰਾਣੀ ਪੈਨਸ਼ਨ ਆਦਿ ਤੇ ਖਰਾ ਉਤਰਨਗੇ। ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਵਰਨਜੀਤ ਸਿੰਘ ਭਗਤਾ ਅਤੇ ਬਲਰਾਜ ਸਿੰਘ ਘਲੋਟੀ ਨੇ ਨਵੇਂ ਸਿੱਖਿਆ ਮੰਤਰੀ ਨੂੰ ਸਿੱਖਿਆ ਵਿਭਾਗ ਪੰਜਾਬ ਵਿੱਚ ‘ਜੀ ਆਇਆ’ ਕਿਹਾ। ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਕੁਮਾਰ ਬੁਢਲਾਡਾ ਨੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਗੁਰਮੀਤ ਸਿੰਘ ਮੀਤ ਹੇਅਰ ਪੰਜਾਬ ਦੇ ਮੁਲਾਜ਼ਮਾਂ, ਬੇਰੁਜ਼ਗਾਰਾਂ ਦੇ ਸਾਰੇ ਮਸਲੇ ਪਹਿਲ ਦੇ ਅਧਾਰ ਤੇ ਤੁਰੰਤ ਹੱਲ ਕਰਨਗੇ। ਇਸ ਮੌਕੇ ਇਸ ਮੌਕੇ ਜੰਥੇਬੰਦੀ ਦੇ ਸੂਬਾ ਆਗੂ ਬੂਟਾ ਸਿੰਘ ਮੋਗਾ, ਜਸਵਿੰਦਰ ਬਰਗਾੜੀ ਫਰੀਦਕੋਟ, ਕੁਲਵਿੰਦਰ ਸਿੰਘ ਜਹਾਂਗੀਰ, ਉਂਕਾਰ ਸਿੰਘ ਗੁਰਦਾਸਪੁਰ, ਸ਼ਿਵਰਾਜ ਸਿੰਘ ਜਲੰਧਰ, ਸੰਪੂਰਨ ਵਿਰਕ ਫਿਰੋਜ਼ਪੁਰ, ਜਗਤਾਰ ਸਿੰਘ ਮਨੈਲਾ, ਅਨੂਪ ਸ਼ਰਮਾਂ ਪਟਿਆਲਾ, ਹਰਿੰਦਰ ਪੱਲਾ ਅੰਮ੍ਰਿਤਸਰ, ਸਿਰੀ ਰਾਮ ਚੌਧਰੀ ਨਵਾਂਸ਼ਹਿਰ, ਸਾਹਿਬ ਰਾਜਾ ਕੋਹਲੀ ਫਾਜ਼ਿਲਕਾ, ਸੋਮਨਾਥ ਹੁਸ਼ਿਆਰਪੁਰ, ਬੂਟਾ ਸਿੰਘ ਬਰਨਾਲਾ, ਬਲਵੀਰ ਸਿੰਘ ਮੁਹਾਲੀ ਅਤੇ ਜੰਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮਾਨ ਲੁਧਿਆਣਾ, ਗੁਰਜੀਤ ਸਿੰਘ ਘਨੌਰ ਸੰਗਰੂਰ, ਗੁਰਜੀਤ ਸਿੰਘ ਜੱਸੀ ਬਠਿੰਡਾ, ਕਰਮਜੀਤ ਸਿੰਘ ਬੈਂਸ ਰੋਪੜ, ਸ਼ਿਵ ਰਾਣਾ ਮੁਹਾਲੀ, ਕੁਲਦੀਪ ਸੱਭਰਵਾਲ ਫਾਜ਼ਿਲਕਾ, ਗੁਰਪ੍ਰੀਤ ਬਰਾੜ ਮੁਕਤਸਰ, ਨਵਰੂਪ ਸਿੰਘ ਤਰਨਤਾਰਨ, ਮਨਮੀਤ ਰਾਏ ਮੋਗਾ, ਧਰਿੰਦਰ ਬੱਧਣ ਨਵਾਂਸ਼ਹਿਰ, ਗੁਰਜੀਤ ਸੋਢੀ ਫਿਰੋਜ਼ਪੁਰ, ਕੇਵਲ ਸਿੰਘ ਜਲੰਧਰ, ਖੁਸ਼ਵਿੰਦਰ ਸਿੰਘ ਮਾਨਸਾ, ਅਵਤਾਰ ਖੇੜੀਮਾਨੀਆ ਪਟਿਆਲਾ, ਅਰਸ਼ਵੀਰ ਸਿੰਘ ਹੁਸ਼ਿਆਰਪੁਰ, ਗੁਰਿੰਦਰ ਗੁਰਮ ਫਤਿਹਗੜ੍ਹ ਸਾਹਿਬ, ਚਰਨਜੀਤ ਸਿੰਘ ਅੰਮ੍ਰਿਤਸਰ, ਵਰਿੰਦਰ ਅਮਰ ਫਰੀਦਕੋਟ, ਸਤਨਾਮ ਸਿੰਘ ਗੁਰਦਾਸਪੁਰ, ਗੁਰਮੇਜ ਸਿੰਘ ਕਪੂਰਥਲਾ, ਦਲਜੀਤ ਸਿੰਘ ਸੈਣੀ ਕਪੂਰਥਲਾ ਆਦਿ ਹਾਜ਼ਰ ਸਨ।





