
ਬਰਨਾਲਾ,18 ,ਅਗਸਤ (ਕਰਨਪ੍ਰੀਤ ਧੰਦਰਾਲ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਜ਼ਾਦੀ ਦਿਵਸ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਮਿਤੀ 31 ਮਾਰਚ 2021 ਤੱਕ ਕਰਜਾ ਲੈਣ ਵਾਲੇ ਸਮੂਹ ਕਰਜਦਾਰਾਂ ਦਾ 50,000/- ਰੁ: ਤੱਕ ਦਾ ਕਰਜਾ ਮੁਆਫ ਕਰਨ ਦਾ ਐਲਾਨ ਕਰਕੇ ਲੱਗਭੱਗ 10151 ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਜ਼ਦਾਰਾਂ ਨੂੰ 41.48 ਕਰੋੜ ਰੁ: ਦੀ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ, ਪੰਜਾਬ ਵੱਲੋਂ ਕੀਤੇ ਇਸ ਐਲਾਨ ਦਾ ਕੇਵਲ ਢਿੱਲੋਂ ਵਲੋਂ ਲੋਕ ਪੱਖੀ ਫੈਸਲਾ ਲੈਣ ਤੇ ਧੰਨਵਾਦ ਕੀਤਾ ਗਿਆ। ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਮਾਨਯੋਗ ਮੁੱਖ ਮੰਤਰੀ ਦੇ ਧਿਆਨ ਵਿਚ ਮਹੱਤਵਪੂਰਨ ਮੁੱਦਾ ਲਿਆਂਦਾ ਗਿਆ ਸੀ ਕਿ ਜਿਵੇੰ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਕਿਸਾਨਾਂ ਦਾ ਕਰਜਾ ਮੁਆਫ ਕਰਕੇ ਰਾਹਤ ਦਿੱਤੀ ਗਈ ਹੈ ਉਸੇ ਹੀ ਤਰਜ ‘ਤੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਦਾ ਕਰਜਾ ਵੀ ਮੁਆਫ ਕੀਤਾ ਜਾਵੇ ਕਿਉਂਕਿ ਕਰੋਨਾ ਦੀ ਮਹਾਮਾਰੀ ਦੌਰਾਨ ਛੋਟੇ ਕਾਰੋਬਾਰੀ ਜੋ ਕਰਜਾ ਚੁੱਕ ਦੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜਾਰਾ ਚਲਾ ਰਹੇ ਸਨ, ਬੁਰੀ ਤਰਾਂ ਪ੍ਰਭਾਵਤ ਹੋਏ ਹਨ। ਇਸ ‘ਤੇ ਮੁੱਖ ਮੰਤਰੀ ਜੀ ਨੇ ਹਮਦਰਦੀ ਨਾਲ ਵਿਚਾਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਹੁਕਮ ਕੀਤੇ।ਇੰਜ. ਸੂਦ ਨੇ ਇਹ ਵੀ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਗਰੀਬ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹੇ ਅਤੇ ਇਸੇ ਲੜੀ ਦੇ ਤਹਿਤ ਪਹਿਲਾਂ ਵੀ ਪੰਜਾਬ ਸਰਕਾਰ ਵਲੋਂ ਕਾਰਪੋਰੇਸ਼ਨ ਪਾਸੋਂ 50,000/- ਰੁ: ਤੱਕ ਦਾ ਕਰਜਾ ਪ੍ਰਾਪਤ ਕਰਨ ਵਾਲੇ ਕਰਜਦਾਰਾਂ ਦਾ ਕਰਜਾ ਮੁਆਫ ਕਰਕੇ 14260 ਕਰਜਾਦਾਰਾਂ ਨੂੰ 45.41 ਕਰੋੜ ਰੁ: ਦੀ ਭਾਰੀ ਰਾਹਤ ਦਿੱਤੀ ਗਈ ਸੀ। ਇਸ ਪ੍ਰਕਾਰ ਕੈਪਟਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਕਰਜਦਾਰਾਂ ਨੂੰ ਆਪਣੇ ਮੌਜੂਦਾ ਕਾਰਜਕਾਲ ਦੌਰਾਨ 86.89 ਕਰੋੜ ਰੁਪਏ ਦੇ ਕਰਜੇ ਮੁਆਫ ਕਰਕੇ ਬਹੁਤ ਵੱਡੀ ਰਾਹਤ ਦਿੱਤੀ ਹੈ ਜਿਸ ਲਈ ਉਹ ਕੈਪਟਨ ਸਾਹਿਬ ਦੇ ਸ਼ੁਕਰਗੁਜਾਰ ਹਨ। ਇਸ ਫੈਸਲੇ ਨਾਲ ਦਲਿਤ ਸਮਾਜ ਵਿਚ ਖੁਸ਼ੀ ਦੇ ਲਹਿਰ ਦੌੜ ਗਈ ਹੈ।ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕੇਵਲ ਕਰਜੇ ਮੁਆਫੀ ਨਾਲ ਰਾਹਤ ਹੀ ਨਹੀਂ ਦਿੱਤੀ ਬਲਕਿ ਪੰਜਾਬ ਸਰਕਾਰ ਦੇ ਘਰ ਘਰ ਰੁਜਗਾਰ ਮੁਹੱਈਆਂ ਕਰਨ ਦੇ ਪ੍ਰਮੁੱਖ ਪ੍ਰੋਗਰਾਮ ਅਧੀਨ ਅਨੁਸੂਚਿਤ ਜਾਤੀਆਂ ਦੇ ਗਰੀਬ ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਦੇ ਮੰਤਵ ਨਾਲ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਸਾਲ 2019-20 ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਰਜਾ ਵੰਡ ਮੁਹਿੰਮ ਦੌਰਾਨ 1779 ਲਾਭਪਾਤਰੀਆਂ ਨੂੰ 15.35 ਕਰੋੜ ਰੁਪਏ ਦਾ ਕਰਜਾ (ਸਮੇਤ 1.35 ਕਰੋੜ ਰੁ: ਦੀ ਸਬਸਿਡੀ) ਦੇ ਕੇ ਵੱਡੀ ਉਪਲੱਬਧੀ ਹਾਸਿਲ ਕੀਤੀ ਗਈ ਹੈ। ਇਸ ਤੋਂ ਇਲਾਵਾ ਕੋਰੋਨਾ ਮਹਾਂਮਾਰੀ ਕਾਰਨ ਲੌਕਡਾਊਨ ਹੋਣ ਦੇ ਬਾਵਜੂਦ ਵੀ ਸਾਲ 2020-21 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਿੰਮ ਅਧੀਨ 2116 ਲਾਭਪਾਤਰੀਆਂ ਨੂੰ 22.94 ਕਰੋੜ ਦਾ ਕਰਜਾ (ਸਮੇਤ 1.65 ਕਰੋੜ ਰੁ: ਦੀ ਸਬਸਿਡੀ) ਵੰਡ ਕੇ ਕੀਰਤੀਮਾਨ ਸਥਾਪਤ ਕੀਤਾ! ਇਤਿਹਾਸਕ ਸਾਲ ਦੌਰਾਨ ਕਾਰਪੋਰੇਸ਼ਨ ਦੀ ਮੁੱਖ ਸਿੱਧਾ ਕਰਜਾ ਸਕੀਮ ਅਧੀਨ ਕਰਜੇ ਵੰਡਣ ਦਾ ਟੀਚਾ 5 ਕਰੋੜ ਰੁ: ਤੋਂ ਵਧਾ ਕੇ 10 ਕਰੋੜ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਆਯੋਜਿਤ ਕਰਕੇ ਕਰਜਦਾਰਾਂ ਨੂੰ ਕਰਜਿਆਂ ਦੇ ਮਨਜ਼ੂਰੀ ਪੱਤਰ ਵੰਡੇ ਜਾ ਰਹੇ ਹਨ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਵੀ ਇਸੇ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਜਾਣਗੇ।






