17.1 C
Chandigarh

TODAY NOW NEWS

Thursday, March 19, 2026
Homeਤਾਜਾ ਖ਼ਬਰਸਿੱਧੂ ਦਾ ਮੋਰਿੰਡਾ ਪੁੱਜਣ 'ਤੇ ਕੈਬਨਿਟ ਮੰਤਰੀ ਚੰਨੀ ਨੇ ਕੀਤਾ ਸਵਾਗਤ

ਸਿੱਧੂ ਦਾ ਮੋਰਿੰਡਾ ਪੁੱਜਣ ‘ਤੇ ਕੈਬਨਿਟ ਮੰਤਰੀ ਚੰਨੀ ਨੇ ਕੀਤਾ ਸਵਾਗਤ

ਮੋਰਿੰਡਾ 24 ਜੁਲਾਈ (ਬਿਊਰੋ )ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਅੱਜ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਮੋਰਿੰਡਾ ਪੁੱਜਣ ਮੌਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਨਵਜੋਤ ਸਿੰਘ ਸਿੱਧੂ ਜ਼ਿੰਦਾਬਾਦ, ਕਾਂਗਰਸ ਪਾਰਟੀ ਜ਼ਿੰਦਾਬਾਦ, ਚਰਨਜੀਤ ਸਿੰਘ ਚੰਨੀ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। ਸਿੱਧੂ ਨੂੰ ਕਾਫਲੇ ਦੇ ਰੂਪ ‘ਚ ਲਾਈਟਾਂ ਵਾਲੇ ਚੌਕ ਤੋਂ ਮੋਰਿੰਡਾ ਬਾਜ਼ਾਰ ਤਕ ਲਿਜਾਇਆ ਗਿਆ।
ਇਸ ਉਪਰੰਤ ਸਿੱਧੂ ਨੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਮੱਥਾ ਟੇਕਿਆ। ਇਸ ਗੁਰਦੁਆਰਾ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਾ ਬਾਬਾ ਜ਼ੋਰਾਵਾਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਨੂੰ ਜੇਲ੍ਹ ‘ਚ ਕੈਦ ਕਰ ਕੇ ਰੱਖਿਆ ਗਿਆ ਸੀ।: ਇਸ ਉਪਰੰਤ ਨਵਜੋਤ ਸਿੰਘ ਸਿੱਧੂ ਦਾ ਕਾਫਲਾ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਰਵਾਨਾ ਹੋਇਆ। ਸਿੱਧੂ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਗੁਰਦੁਆਰ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਵੀ ਮੱਥਾ ਟੇਕਿਆ ਜਾਵੇਗਾ।

Today Now News

RELATED ARTICLES
- Advertisment -

POPULAR POSTS