17.4 C
Chandigarh

TODAY NOW NEWS

Friday, March 20, 2026
HomeBREAKING NEWSਪਲਸ ਪੋਲੀਓ ਰਾਊਂਡ ਦੇ ਪਹਿਲੇ ਦਿਨ 8943 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ...

ਪਲਸ ਪੋਲੀਓ ਰਾਊਂਡ ਦੇ ਪਹਿਲੇ ਦਿਨ 8943 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

      ਖੰਨਾ, 28 ਫਰਵਰੀ (ਪਰਮਜੀਤ ਸਿੰਘ ਧੀਮਾਨ) - ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਵੱਲੋਂ ਸਿਹਤ ਵਿਭਾਗ ਦੀਆਂ ਹਿਦਾਇਤਾਂ ਤਹਿਤ ਸੈਂਟਰ ਅਧੀਨ ਆਉਂਦੇ ਪਿੰਡਾਂ ਵਿੱਚ ਪਲਸ ਪੋਲੀਓ ਰਾਊਂਡ ਦੇ ਪਹਿਲੇ ਦਿਨ 8943 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆ ਗਈਆਂ। 
ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸੀਐਚਸੀ ਦੇ ਐਸ. ਐਮ. ਓ. ਡਾ. ਰਵੀ ਦੱਤ ਨੇ ਦੱਸਿਆ ਕਿ ਜਿਹੜੇ ਬੱਚੇ ਅੱਜ ਪੋਲੀਓ ਰੋਕੂ ਬੂੰਦਾਂ ਪਿਲਾਉਣ ਤੋਂ ਰਹਿ ਗਏ ਹਨ, ਉਨ੍ਹਾਂ ਨੂੰ ਵੱਖ-ਵੱਖ ਟੀਮਾਂ ਵੱਲੋਂ ਅਗਲੇ ਦੋ ਦਿਨ ਦੌਰਾਨ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆ ਜਾਣਗੀਆਂ। ਇਸ ਤੋਂ ਇਲਾਵਾ ਹਾਈ ਰਿਸਕ ਏਰੀਏ ਜਿਵੇਂ ਕਿ ਭੱਠੇ, ਝੁੱਗੀਆਂ, ਨਿਰਮਾਣ ਅਧੀਨ ਆਦਿ ਇਲਾਕਿਆਂ ਵਿਚ ਰਹਿੰਦੇ ਪੰਜ ਸਾਲ ਤੱਕ ਉਮਰ ਦੇ ਬੱਚਿਆਂ ਨੂੰ ਉਨ੍ਹਾਂ ਦੇ ਏਰੀਏ ਵਿੱਚ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਵੱਖਰੇ ਤੌਰ ’ਤੇ 10 ਮੋਬਾਇਲ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਬੱਚਾ ਬੂੰਦਾਂ ਪੀਣ ਤੋ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਬੀਈਈ ਗੁਰਦੀਪ ਸਿੰਘ, ਕੁਲਦੀਪ ਕੌਰ, ਰੁਪਿੰਦਰ ਕੌਰ, ਪਰਮਜੀਤ ਕੌਰ ਆਦਿ ਹਾਜਰ ਸਨ।
Today Now News

RELATED ARTICLES
- Advertisment -

POPULAR POSTS