17.1 C
Chandigarh

TODAY NOW NEWS

Thursday, March 19, 2026
HomeBREAKING NEWSਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਭਾਜਪਾ ਨੇ ਘੇਰੀ ਮਾਨ ਸਰਕਾਰ, ਚੁੱਕੇ ਇਹ ਵੱਡੇ...

ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਭਾਜਪਾ ਨੇ ਘੇਰੀ ਮਾਨ ਸਰਕਾਰ, ਚੁੱਕੇ ਇਹ ਵੱਡੇ ਸਵਾਲ

ਚੰਡੀਗੜ੍ਹ: ਭਾਜਪਾ ਆਗੂ ਫਤਿਹ ਜੰਗ ਸਿੰਘ ਬਾਜਵਾ ਅਤੇ ਐਸਐਸ ਚੰਨੀ ਵੱਲੋਂ ਚੰਡੀਗੜ੍ਹ ਪੰਜਾਬ ਭਾਜਪਾ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਭ੍ਰਿਸ਼ਟਾਚਾਰ ਵਿਰੁੱਧ ਆਮ ਆਦਮੀ ਪਾਰਟੀ ਸਰਕਾਰ ਦੀ ਚੱਲ ਰਹੀ ਮੁਹਿੰਮ ‘ਤੇ ਸਵਾਲ ਖੜ੍ਹੇ ਕੀਤੇ। ਇਨ੍ਹਾਂ ਆਗੂਆਂ ਨੇ ਸਿੱਧੇ ਤੌਰ ’ਤੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੇ ਨਾਂ ’ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਹੀ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫਤਿਹ ਜੰਗ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਹੈ। ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਅਤੇ ਅੱਜ ਉਹ ਇੰਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਕਰਨ ਤੋਂ ਪਿੱਛੇ ਹਟ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਇੱਕ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰਕੇ ਜੇਲ੍ਹ ਭੇਜ ਦਿੱਤਾ ਸੀ ਅਤੇ ਸਰਕਾਰ ਨੇ ਉਸ ਨੂੰ ਜੇਲ੍ਹ ਭੇਜਣ ਦੇ ਨਾਂ ‘ਤੇ ਜਨਤਾ ਸਾਹਮਣੇ ਭ੍ਰਿਸ਼ਟਾਚਾਰ ਵਿਰੁੱਧ ਲੜਨ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਵਿਜੇ ਸਿੰਗਲਾ ਦੀ ਭ੍ਰਿਸ਼ਟਾਚਾਰ ਸਬੰਧੀ ਕੋਈ ਰਿਕਾਰਡਿੰਗ ਮੁੱਖ ਮੰਤਰੀ ਕੋਲ ਸੀ ਤਾਂ ਉਸ ਨੂੰ ਜਨਤਕ ਕਿਉਂ ਨਹੀਂ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਇਹ ਸਵਾਲ ਵੀ ਉਠਾਇਆ ਕਿ ਭ੍ਰਿਸ਼ਟਾਚਾਰ ਤਾਂ ਨਹੀਂ ਹੋਇਆ, ਜੇਕਰ ਮੁੱਖ ਮੰਤਰੀ ਨੂੰ ਇਸ ਸਬੰਧੀ ਕੋਈ ਜਾਣਕਾਰੀ ਸੀ ਕਿ ਭ੍ਰਿਸ਼ਟਾਚਾਰ ਹੋਣ ਵਾਲਾ ਹੈ ਤਾਂ ਉਨ੍ਹਾਂ ਨੂੰ ਉਸ ਘਟਨਾ ਨੂੰ ਵਾਪਰਨ ਦੇਣਾ ਚਾਹੀਦਾ ਸੀ ਅਤੇ ਮੰਤਰੀ ਨੂੰ ਰੰਗੇ ਹੱਥੀਂ ਫੜਨਾ ਚਾਹੀਦਾ ਸੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਭਗਵੰਤ ਮਾਨ ਦੀ ਸਰਕਾਰ ਕਾਂਗਰਸ ਸਰਕਾਰ ਦੇ ਸਾਬਕਾ ਮੰਤਰੀ ਆਸ਼ੂ ‘ਤੇ ਦੋ ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦੇ ਇਲਜ਼ਾਮ ਲਗਾ ਰਹੀ ਹੈ। ਮੁੱਖ ਮੰਤਰੀ ਦੇ ਮੰਤਰੀ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਤੇ ਵੀ ਜ਼ਮੀਨ ਘਪਲੇ ਦਾ ਇਲਜ਼ਾਮ ਲਗਾ ਰਹੇ ਹਨ, ਜਿਸ ‘ਚ ਉਨ੍ਹਾਂ ‘ਤੇ ਕਰੋੜਾਂ ਦਾ ਗਬਨ ਕਰਨ ਦਾ ਇਲਜ਼ਾਮ ਹੈ। ਇੰਨਾ ਹੀ ਨਹੀਂ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਬੱਸ ਦੀ ਬਾਡੀ ਦੇ ਮਾਮਲੇ ਵਿੱਚ ਕਰੋੜਾਂ ਦੇ ਘਪਲੇ ਦੇ ਇਲਜ਼ਾਮ ਲੱਗ ਰਹੇ ਹਨ।

ਉਨ੍ਹਾਂ ਨੇ ਇਨ੍ਹਾਂ ਸਾਰੇ ਮਾਮਲਿਆਂ ਲਈ ਸਰਕਾਰ ‘ਤੇ ਇਲਜ਼ਾਮ ਲਾਇਆ ਕਿ ਸਰਕਾਰ ਇਨ੍ਹਾਂ ਮਾਮਲਿਆਂ ਦੀ ਕਿਸੇ ਵੀ ਤਰ੍ਹਾਂ ਦੀ ਜਾਂਚ ਕਰਵਾ ਕੇ ਕਾਰਵਾਈ ਕਿਉਂ ਨਹੀਂ ਕਰ ਰਹੀ। ਆਖ਼ਰ ਸਰਕਾਰ ਇੰਨ੍ਹਾਂ ਸਾਰੇ ਮੁਲਜ਼ਮਾਂ ਨੂੰ ਜਾਂਚ ਏਜੰਸੀਆਂ ਦੇ ਸਾਹਮਣੇ ਪੇਸ਼ ਕਿਉਂ ਨਹੀਂ ਕਰ ਰਹੀ ਅਤੇ ਸਰਕਾਰ ਇਨ੍ਹਾਂ ਮਾਮਲਿਆਂ ਵਿਚ ਕੋਈ ਕਾਰਵਾਈ ਕਰਨ ਤੋਂ ਕਿਉਂ ਪਿੱਛੇ ਹਟ ਰਹੀ ਹੈ। ਸਰਕਾਰ ‘ਤੇ ਇਲਜ਼ਾਮ ਲਾਉਂਦਿਆਂ ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਹੁਣ ਉਨ੍ਹਾਂ ਦੀ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਭਾਈਚਾਰਕ ਸਾਂਝ ਬਣ ਗਈ ਹੈ। ਜਿਸ ਕਾਰਨ ਸਰਕਾਰ ਇਨ੍ਹਾਂ ਮਾਮਲਿਆਂ ਵਿੱਚ ਕੋਈ ਤੇਜ਼ੀ ਨਾਲ ਕਾਰਵਾਈ ਨਹੀਂ ਕਰ ਰਹੀ ਹੈ।

ਭਾਜਪਾ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਨਾਲ ਵਾਲੀ ਕੋਠੀ ਨੰਬਰ 50 ਵਿੱਚ ਰਹਿ ਰਹੇ ਸ਼ਖ਼ਸ ਤੇ ਵੀ ਨਿਸ਼ਾਨਾ ਸਾਧਿਆ ਹੈ ਅਤੇ ਕਿਹਾ ਕਿ ਲੱਗਦਾ ਹੈ ਕਿ 50 ਨੰਬਰ ਕੋਠੀ ਵਿੱਚ ਰਹਿਣ ਵਾਲੇ ਵਿਅਕਤੀ ਨਾਲ ਕੁਝ ਨਾ ਕੁਝ ਹੋਇਆ ਹੈ। ਇਸੇ ਕਰਕੇ ਸਰਕਾਰ ਇਨ੍ਹਾਂ ਮਾਮਲਿਆਂ ਵਿੱਚ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾ ਕਹਿੰਦੀ ਹੈ ਕਿ ਉਨ੍ਹਾਂ ਕੋਲ ਇੰਨ੍ਹਾਂ ਮਾਮਲਿਆਂ ਦੇ ਸਬੂਤ ਹਨ, ਜੇਕਰ ਉਨ੍ਹਾਂ ਕੋਲ ਇਨ੍ਹਾਂ ਮਾਮਲਿਆਂ ਦੇ ਸਬੂਤ ਹਨ ਤਾਂ ਇਨ੍ਹਾਂ ਮਾਮਲਿਆਂ ਦੀ ਜਾਂਚ ਕਿਉਂ ਨਹੀਂ ਕੀਤੀ ਗਈ। ਨਾਲ ਹੀ ਇਨ੍ਹਾਂ ਆਗੂਆਂ ਨੂੰ ਜਾਂਚ ਲਈ ਕਿਉਂ ਨਹੀਂ ਬੁਲਾਇਆ ਗਿਆ। ਇਸਦਾ ਮਤਲਬ ਹੈ ਕਿ ਕੁਝ ਗਲਤ ਹੈ?

ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ 50 ਨੰਬਰ ਕੋਠੀ ‘ਚ ਰਹਿਣ ਵਾਲੇ ਵਿਅਕਤੀ ਦਾ ਨਾਂ ਵੀ ਲਿਆ ਅਤੇ ਕਿਹਾ ਕਿ ਇਸ ਕੋਠੀ ‘ਚ ਰਾਘਵ ਚੱਢਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਦੀ ਨਜ਼ਰ ਮੁੱਖ ਮੰਤਰੀ ਦੀ ਕੋਠੀ ‘ਤੇ ਹੈ। ਉਨ੍ਹਾਂ ਕਿਹਾ ਕਿ ਇਸ ਕੋਠੀ ਤੋਂ ਹਰ ਹਾਲਤ ਵਿੱਚ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ। ਸਾਥੀਆਂ ਨੇ ਸਵਾਲ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਮਾਮਲਿਆਂ ਵਿੱਚ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਤੋਂ ਮੰਗ ਕਰਦੇ ਹਾਂ ਕਿ ਇਨ੍ਹਾਂ ਸਾਰੇ ਮਾਮਲਿਆਂ ਵਿੱਚ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਪੰਜਾਬ ਦੇ ਲੋਕਾਂ ਦਾ ਭਰੋਸਾ ਸਰਕਾਰ ਵਿੱਚ ਨਹੀਂ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕਈ ਲੋਕ ਪੰਜਾਬ ਨੂੰ ਲੁੱਟਣ ਆਏ ਹਨ । ਸੀਐਮ ਨੇ ਵਿਜੇ ਸਿੰਗਲਾ ਦੀ ਰਿਕਾਰਡਿੰਗ ਜਾਰੀ ਨਹੀਂ ਕੀਤੀ। ਇਸਦਾ ਕੀ ਮਤਲਬ ਹੈ? ਆਖਿਰ ਇਸ ਮਾਮਲੇ ‘ਚ ਜੇਕਰ ਕੋਈ ਗਲਤੀ ਹੁੰਦੀ ਤਾਂ ਉਸ ਨੂੰ ਰੰਗੇ ਹੱਥੀਂ ਫੜਿਆ ਜਾਣਾ ਸੀ।

ਭਾਜਪਾ ਆਗੂ ਅਤੇ ਸਾਬਕਾ ਆਈਏਐਸ ਐਸਐਸ ਚੰਨੀ ਨੇ ਏਜੀ ਦੇ ਅਸਤੀਫ਼ੇ ਦੇ ਮਾਮਲੇ ਵਿੱਚ ਕਿਹਾ ਹੈ ਕਿ ਇੰਨ੍ਹਾਂ ਵਿਚਕਾਰ ਏਜੀ ਲਗਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਆਈਏਐਸ ਅਧਿਕਾਰੀ ਆਪਣੇ ਖੇਤਰ ਵਿੱਚ ਕੰਮ ਕਰਨਾ ਚਾਹੁੰਦਾ ਹੈ ਤਾਂ ਜੋ ਉਹ ਆਪਣੇ ਲੋਕਾਂ ਦੀ ਸੇਵਾ ਕਰ ਸਕੇ ਪਰ ਪੰਜਾਬ ਵਿੱਚ ਮਾਮਲਾ ਇਸ ਤੋਂ ਉਲਟ ਦਿਖਾਈ ਦੇ ਰਿਹਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਪੰਜਾਬ ਦੇ ਸੀਨੀਅਰ ਆਈਏਐਸ ਕੇਂਦਰੀ ਸੇਵਾ ਵਿੱਚ ਕਿਉਂ ਜਾਣਾ ਚਾਹੁੰਦੇ ਹਨ? ਅਜਿਹਾ ਕਿਉਂ ਹੈ? ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਡਾਇਰੈਕਸ਼ਨਾਂ ਰਾਘਵ ਚੱਢਾ ਦੀ ਕੋਠੀ ਨੰਬਰ ਪੰਜਾਹ ਵਿੱਚੋਂ ਦਿੱਤੀਆਂ ਜਾ ਰਹੀਆਂ ਹਨ। ਜੇਕਰ ਸਾਧੂ ਸਿੰਘ ਧਰਮਸੋਤ ਫੜੇ ਗਏ ਤਾਂ ਬਾਕੀ ਕਿਉਂ ਨਹੀਂ?

ਭਾਜਪਾ ਆਗੂ ਫਤਿਹਜੰਗ ਬਾਜਵਾ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਪਿਛਲੀ ਅਮਰਿੰਦਰ ਸਿੰਘ ਦੀ ਸਰਕਾਰ ‘ਚ ਭ੍ਰਿਸ਼ਟਾਚਾਰ ਹੋਇਆ ਸੀ ਅਤੇ ਉਨ੍ਹਾਂ ਦਾ ਨਾਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਸ ਸਮੇਂ ਪਾਰਟੀ ਹਾਈਕਮਾਂਡ ਨੂੰ ਸੂਚੀ ਸੌਂਪੀ ਸੀ। ਪਰ ਹਾਈਕਮਾਂਡ ਨੇ ਉਸ ‘ਤੇ ਕੋਈ ਕਾਰਵਾਈ ਨਾ ਕਰਨ ਲਈ ਕਿਹਾ। ਜਿਸ ਕਾਰਨ ਕੈਪਟਨ ਉਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਨਹੀਂ ਕਰ ਸਕੇ

ਇਸ ਦੇ ਨਾਲ ਹੀ ਬਾਜਵਾ ਨੇ ਕਿਹਾ ਕਿ ਉਸ ਸਮੇਂ ਸਰਕਾਰ ‘ਚ ਰਹਿੰਦਿਆਂ ਵੀ ਉਹ ਕੈਪਟਨ ਤੱਕ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਕਾਰਵਾਈ ਕਰਨ ਲਈ ਆਵਾਜ਼ ਬੁਲੰਦ ਕਰਦੇ ਸਨ। ਪਰ ਹੁਣ ਮੌਜੂਦਾ ਸਰਕਾਰ ਇਨ੍ਹਾਂ ਮਾਮਲਿਆਂ ਦੀ ਜਾਂਚ ਤੋਂ ਡਰ ਰਹੀ ਹੈ। ਅਤੇ ਭਾਜਪਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਕਾਰਵਾਈ ਅਤੇ ਜਾਂਚ ਦੀ ਮੰਗ ਕਰ ਰਹੀ ਹੈ

Today Now News

RELATED ARTICLES
- Advertisment -

POPULAR POSTS