17.4 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਸਰਕਾਰ ਵਲੋਂ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਵੋਲਵੋ ਬੱਸ ਸੇਵਾ ਸ਼ੁਰੂ...

ਪੰਜਾਬ ਸਰਕਾਰ ਵਲੋਂ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਵੋਲਵੋ ਬੱਸ ਸੇਵਾ ਸ਼ੁਰੂ ਕਰਨ ‘ਤੇ ਬੋਲੇ ਮਲਵਿੰਦਰ ਕੰਗ

ਚੰਡੀਗੜ੍ਹ, 11 ਜੂਨ – ਆਮ ਆਦਮੀ ਪਾਰਟੀ ਦੇ ਬੁਲਾਰੇ ਮਲਵਿੰਦਰ ਕੰਗ ਨੇ ਭਗਵੰਤ ਮਾਨ ਸਰਕਾਰ ਵਲੋਂ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਵੋਲਵੋ ਬੱਸ ਸੇਵਾ ਸ਼ੁਰੂ ਕਰਨ ‘ਤੇ ਬੋਲਦਿਆਂ ਕਿਹਾ ਕਿ ਦਿੱਲੀ ਹਵਾਈ ਅੱਡੇ ਨੂੰ ਵੋਲਵੋ ਬੱਸਾਂ ਦੇ ਮੁੱਦੇ ‘ਤੇ ਟਰਾਂਸਪੋਰਟ ਮਾਫ਼ੀਆ ਨਾਲ ਲੰਮੇ ਸਮੇਂ ਤੋਂ ਵਿਵਾਦ ਰਿਹਾ ਹੈ। ਆਮ ਜਨਤਾ ਦੇ ਫ਼ਾਇਦੇ ਨੂੰ ਦੇਖਦੇ ਹੋਏ ਭਗਵੰਤ ਮਾਨ ਸਰਕਾਰ ਨੇ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਵੋਲਵੋ ਬੱਸਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਤਹਿਤ ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ ਅਤੇ ਚੰਡੀਗੜ੍ਹ ਤੋਂ ਦਿੱਲੀ ਹਵਾਈ ਅੱਡੇ ਲਈ 15 ਜੂਨ ਤੋਂ ਸਰਕਾਰੀ ਵੋਲਵੋ ਬੱਸਾਂ ਸ਼ੁਰੂ ਹੋਣਗੀਆਂ। ਇਸ ਮੌਕੇ ‘ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਰਹਿਣਗੇ।ਸਰਕਾਰੀ ਵੋਲਵੋ ਬੱਸਾਂ ਸ਼ੁਰੂ ਹੋਣ ਨਾਲ ਲੋਕ ਨਿੱਜੀ ਬੱਸਾਂ ਦੇ ਮੁਕਾਬਲੇ ਅੱਧੇ ਤੋਂ ਵੀ ਘੱਟ ਕਿਰਾਏ ‘ਤੇ ਦਿੱਲੀ ਹਵਾਈ ਅੱਡੇ ਜਾ ਸਕਣਗੇ।

Today Now News

RELATED ARTICLES
- Advertisment -

POPULAR POSTS