16.8 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਮਹਿਲਾ ਦਿਵਸ ਮੌਕੇ ਮਹਿਲਾਵਾਂ ਅਤੇ ਕਿਸਾਨ ਆਗੂਆਂ ਨੇ ਐੱਸ.ਐੱਸ.ਪੀ. ਦੇ ਦਫਤਰ ਅੱਗੇ...

ਮਹਿਲਾ ਦਿਵਸ ਮੌਕੇ ਮਹਿਲਾਵਾਂ ਅਤੇ ਕਿਸਾਨ ਆਗੂਆਂ ਨੇ ਐੱਸ.ਐੱਸ.ਪੀ. ਦੇ ਦਫਤਰ ਅੱਗੇ ਦਿੱਤਾ ਧਰਨਾ

ਮਹਿਲਾ ਆਗੂ ਰਣਜੀਤ ਕੌਰ ਕਿਹਾ “ਪੰਜਾਬ ਅਤੇ ਕੇਂਦਰ ਸਰਕਾਰ ਹਰ ਵਰਗ ਨਾਲ ਧੱਕਾ ਕਰ ਰਹੀ ਹੈ”

ਤਰਨਤਾਰਨ (ਜਸਬੀਰ ਸਿੰਘ) : ਮਹਿਲਾ ਦਿਵਸ ਮੌਕੇ ਮਹਿਲਾਵਾਂ ਅਤੇ ਕਿਸਾਨ ਆਗੂਆਂ ਨੇ ਆਪਣੀਆਂ ਮੰਗਾ ਨੂੰ ਲੈ ਕੇ ਐੱਸਐੱਸਪੀ ਤਰਨਤਾਰਨ ਦੇ ਦਫਤਰ ਅੱਗੇ ਧਰਨਾ ਦਿੱਤਾ ਇਸ ਮੌਕੇ ਮਹਿਲਾ ਆਗੂ ਰਣਜੀਤ ਕੌਰ ਨੇ ਕਿਹਾ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਜਿਥੇ ਹਰ ਵਰਗ ਦੇ ਲੋਕਾਂ ਨਾਲ ਧੱਕਾ ਕਰ ਰਹੀ ਹੈ ਉਥੇ ਹੀ ਮਹਿਲਾਵਾਂ ਦੇ ਹੱਕ ਖੋਹੇ ਜਾਂ ਰਹੇ ਹਨ ਅਤੇ ਉਨ੍ਹਾਂ ਦੀ ਅਵਾਜ ਨੂੰ ਦਬਾਇਆ ਜਾ ਰਿਹਾ ਹੈ ਜਿਸ ਕਰਕੇ ਅੱਜ ਸਮੂਹ ਮਹਿਲਾਵਾਂ ਮਹਿਲਾਂ ਦਿਵਸ ਮੌਕੇ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੇ ਸੱਦੇ ਤਹਿਤ ਇਕੱਠੀਆਂ ਹੋ ਕੇ ਸੰਘਰਸ਼ ਕਰ ਰਹੀਆਂ ਹਨ ਇਸ ਮੌਕੇ ਕਿਸਾਨ ਆਗੂ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਹਰ ਵਿਧਾਨ ਸਭਾ ਦਾ ਐੱਮਐਲਏ ਆਪਣੇ ਅਧੀਨ ਆਉਂਦੇ ਥਾਣਿਆਂ ਤਹਿਤ ਕਿਸਾਨਾਂ ਖਿਲਾਫ ਝੂਠੇ ਪਰਚੇ ਕਰਵਾ ਰਹੇ ਜਿਨਾਂ ਨੂੰ ਰੱਦ ਕਰਵਾਉਣ ਲਈ ਉਹ ਪਹਿਲਾਂ ਵੀ ਕਈ ਵਾਰ ਧਰਨੇ ਲਾ ਚੁੱਕੇ ਅੱਜ ਮਹਿਲਾਂ ਦਿਵਸ ਨੂੰ ਸਮਰਪਿਤ ਇਹ ਧਰਨਾ ਦਿੱਤਾ ਜਾ ਰਿਹਾ ਹੈ ਜਿਸ ਵਿਚ ਕਿਸਾਨਾਂ ਖਿਲਾਫ ਦਰਜ ਕੀਤੇ ਮਾਮਲੇ ਰੱਦ ਕਰਨ ਦੀ ਮੰਗ ਸਮੇਤ ਹੋਰਨਾਂ ਮੁੱਦਿਆਂ ਖਿਲਾਫ ਇਹ ਧਰਨਾ ਦਿੱਤਾ ਜਾ ਰਿਹਾ ਹੈ

Today Now News

RELATED ARTICLES
- Advertisment -

POPULAR POSTS