17.4 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦਾ ਖਡੂਰ ਸਾਹਿਬ ਪੁੱਜਣ ਤੇ ਕਿਸਾਨ ਜਥੇਬੰਦੀਆਂ...

ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦਾ ਖਡੂਰ ਸਾਹਿਬ ਪੁੱਜਣ ਤੇ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸ ਬਿੱਲਾ ਦੇ ਚੱਲਦੇ ਸਤਨਾਮ ਸਿੰਘ ਮੱਲਾ ਦੀ ਅਗਵਾਈ ਵਿਚ ਕੀਤਾ ਗਿਆ ਵਿਰੋਧ ।

ਸਾਂਪਲਾ ਨੇ ਕਿਹਾ ਅਸੀਂ ਗੱਲਬਾਤ ਲਈ ਤਿਆਰ ।

ਤਰਨ ਤਾਰਨ (ਜਸਵੀਰ ਸਿੰਘ) : ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦਾ ਖਡੂਰ ਸਾਹਿਬ ਪੁੱਜਣ ਤੇ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਗਿਆ ਅਤੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨ ਬਿੱਲ ਪਾਸ ਕਰਕੇ ਕੇਂਦਰ ਸਰਕਾਰ ਨੇ ਜੋ ਕਿਸਾਨਾਂ ਨਾਲ ਧੱਕਾ ਕੀਤਾ ਹੈ । ਉਸਦੇ ਚੱਲਦੇ ਜੋ ਸਾਰੇ ਬੀਜੇਪੀ ਆਗੂਆਂ ਦਾ ਵਿਰੋਧ ਕਰਨਗੇ ਅਤੇ ਅੱਜ ਜਦ ਉਨ੍ਹਾਂ ਨੂੰ ਪਤਾ ਲੱਗਾ ਕਿ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਖਡੂਰ ਸਾਹਿਬ ਆ ਰਹੇ ਹਨ ਤਾਂ ਉਹ ਤਰੁੰਤ ਉਨ੍ਹਾਂ ਦਾ ਵਿਰੋਧ ਕਰਨ ਲਈ ਇਕੱਤਰ ਹੋ ਉਨ੍ਹਾਂ ਕਿਸਾਨ ਸੰਘਰਸ਼ ਦੇ ਝੰਡੇ ਫੜਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਅਤੇ ਵਿਜੇ ਸਾਂਪਲਾ ਨੇ ਜਿਨ੍ਹਾਂ ਦੇ ਘਰ ਵਿਚ ਜਾਣਾ ਸੀ ਉਨ੍ਹਾਂ ਦੇ ਘਰ ਵਿਚ ਜਾਣ ਤੋਂ ਰੋਕ ਦਿੱਤਾ ਅਤੇ ਵਿਜੇ ਸਾਂਪਲਾ ਵਲੋਂ ਉਸ ਪਰਿਵਾਰ ਨੂੰ ਮਿਲੇ ਬਗੈਰ ਵਾਪਿਸ ਜਾਣਾ ਪਿਆ ।
ਕਿਸਾਨ ਆਗੂਆਂ ਕਿਹਾ ਕਿ ਕੇਂਦਰ ਸਰਕਾਰ ਨੇ ਸਾਡੇ ਕਿਸਾਨ ਆਗੂਆਂ ਨੂੰ ਦਿੱਲੀ ਸੱਦ ਕੇ ਜ਼ਲੀਲ ਕੀਤਾ ਹੈ ਇਸ ਕਰਕੇ ਉਹ ਇਨ੍ਹਾਂ ਨੂੰ ਆਪਣੇ ਪਿੰਡਾਂ ਵਿਚ ਨਹੀਂ ਵੜਨ ਦੇਣਗੇ । ਇਸ ਮੌਕੇ ਵਿਜੇ ਸਾਂਪਲਾ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਦੇ ਪ੍ਰਧਾਨ ਉਨ੍ਹਾਂ ਨਾਲ ਗੱਲ ਕਰਨ ਲਈ ਤਿਆਰ ਹਨ ਚਾਹੇ ਉਹ ਜਲੰਧਰ ਕਰ ਲੈਣ ਜਾ ਕੀਤੇ ਹੋਰ ਪਰ ਉਨ੍ਹਾਂ ਕਿਸਾਨਾਂ ਦੀ ਕਿਸੇ ਵੀ ਮੰਗ ਮੰਨੇ ਜਾਣ ਵੱਲ ਕੋਈ ਇਸ਼ਾਰਾ ਨਹੀਂ ਕੀਤਾ ।

Today Now News

RELATED ARTICLES
- Advertisment -

POPULAR POSTS