16.8 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਡਰੱਗ ਮਨੀ ਅਤੇ ਹੈਰੋਇਨ ਸਮੇਤ ਇਕ ਕਾਬੂ, 1 ਫਰਾਰ ।

ਡਰੱਗ ਮਨੀ ਅਤੇ ਹੈਰੋਇਨ ਸਮੇਤ ਇਕ ਕਾਬੂ, 1 ਫਰਾਰ ।

ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਫਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਬਲਵਿੰਦਰ ਸਿੰਘ, ਪੁਲਿਸ ਸਟੇਸ਼ਨ, ਵਲਟੋਹਾ ।

ਤਰਨਤਾਰਨ (ਰਿੰਪਲ ਗੋਲਣ) : ਜ਼ਿਲਾ ਪੁਲਸ ਮੁਖੀ ਧਰੂਮਨ ਐੱਚ. ਨਿੰਬਾਲੇ ਵਲੋਂ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਵਿੱਢੀ ਹੋਈ ਮੁਹਿੰਮ ਤਹਿਤ ਥਾਣਾ ਵਲਟੋਹਾ ਪੁਲਸ ਨੇ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ । ਇਸ ਸਬੰਧੀ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵੱਖ ਵੱਖ ਟੀਮਾਂ ਬਣਾ ਕੇ ਰਵਾਨਾਂ ਕੀਤੀਆਂ ਗਈਆਂ ਸਨ । ਜਿਸ ਤਹਿਤ ਏ.ਐੱਸ.ਆਈ. ਦਰਸ਼ਨ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤਾ । ਜਿਸ ਦੀ ਤਲਾਸ਼ੀ ਲੈਣ ‘ਤੇ 20 ਗ੍ਰਾਮ ਹੈਰੋਇਨ ਅਤੇ 8 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਡਰੱਗ ਮਨੀ ਬਰਾਮਦ ਕੀਤੀ । ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਹਿਚਾਣ ਸਲਵਿੰਦਰ ਸਿੰਘ ਉਰਫ ਸ਼ਿੰਦਾ ਪੁੱਤਰ ਪ੍ਰਗਟ ਸਿੰਘ ਵਾਸੀ ਵਾੜਾ ਤੇਲੀਆਂ ਵਜੋਂ ਹੋਈ । ਜਿਸ ਨੇ ਦੱਸਿਆ ਕਿ ਇਹ ਹੈਰੋਇਨ ਉਸ ਨੇ ਰਾਣਾ ਸਾਂਸੀ ਵਾਸੀ ਪੱਟੀ ਤੋਂ ਖ੍ਰੀਦੀ ਹੈ । ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਲਵਿੰਦਰ ਸਿੰਘ ਉਰਫ ਸ਼ਿੰਦਾ ਪੁੱਤਰ ਪ੍ਰਗਟ ਸਿੰਘ ਵਾਸੀ ਵਾੜਾ ਤੇਲੀਆਂ ਅਤੇ ਰਾਣਾ ਸਾਂਸੀ ਵਾਸੀ ਸਿੰਗਲ ਵਸਤੀ ਪੱਟੀ ਖਿਲਾਫ ਮੁਕੱਦਮਾ ਨੰਬਰ 124 ਧਾਰਾ 21/29/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਫਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Today Now News

RELATED ARTICLES
- Advertisment -

POPULAR POSTS