
ਸ੍ਰੀ ਮੁਕਤਸਰ ਸਾਹਿਬ, 8 ਅਗਸਤ (ANMOL SINGH WARRING) – ਸ੍ਰੀ ਮੁਕਤਸਰ ਸਾਹਿਬ ਨੇੜੇ ਪਿੰਡ ਬੜਿੰਗ ਕੋਲ ਟੋਲ ਪਲਾਜ਼ਾ ਨੇੜੇ ਦੋ ਕਾਰਾਂ ਦੀ ਭਿਆਨਕ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਅਤੇ ਤਿੰਨ ਦੇ ਗੰਭੀਰ ਫੱਟੜ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਕਪੂਰਾ ਤੋਂ ਆ ਰਹੀ ਕਾਰ ਸ੍ਰੀ ਮੁਕਤਸਰ ਸਾਹਿਬ ਤੋਂ ਜਾ ਰਹੀ ਕਾਰ ਨਾਲ ਟਕਰਾ ਗਈ। ਜਿਸ ਕਾਰਨ ਪਿੰਡ ਝਬੇਲਵਾਲੀ ਦੇ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਨੌਜਵਾਨ ਸਮੇਤ ਦੋ ਔਰਤਾਂ ਗੰਭੀਰ ਫੱਟੜ ਹੋ ਗਈਆਂ। ਜਿਨ੍ਹਾਂ ਨੂੰ ਇਲਾਜ ਲਈ ਸ੍ਰੀ ਮੁਕਤਸਰ ਸਾਹਿਬ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।






