17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਗਿਆਰ੍ਹਵੀਂ ਜਮਾਤ ਲਈ 26 ਅਗਸਤ ਤੱਕ ਕਰਵਾਇਆ ਜਾ ਸਕਦਾ ਹੈ ਆਨ-ਲਾਈਨ ਦਾਖਲਾ

ਗਿਆਰ੍ਹਵੀਂ ਜਮਾਤ ਲਈ 26 ਅਗਸਤ ਤੱਕ ਕਰਵਾਇਆ ਜਾ ਸਕਦਾ ਹੈ ਆਨ-ਲਾਈਨ ਦਾਖਲਾ

ਮਾਨਸਾ, 18 ਅਗਸਤ : ਪਿ੍ਰੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਮੈਡਮ ਮਮਤਾ ਮੁੰਦਰਾ ਨੇ ਦੱਸਿਆ ਕਿ ਵਿਦਿਆਲਿਆ ਵਿਖੇ ਗਿਆਰ੍ਹਵੀਂ ਜਮਾਤ ਵਿੱਚ ਸਾਲ 2021-22 ਦੇ ਦਾਖਲੇ ਲਈ ਆਨ-ਲਾਈਨ ਫਾਰਮ ਭਰੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਜਿਹੜੇ ਵਿਦਿਆਰਥੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲਾਂ ਵੱਲੋਂ ਸੈਸ਼ਨ 2020-21 ਵਿੱਚ ਦਸਵੀਂ ਜਮਾਤ ਪਾਸ ਕਰ ਚੁੱਕੇ ਹਨ, ਉਹ ਫਾਰਮ ਭਰਨ ਦੇ ਯੋਗ ਹਨ। ਉਨ੍ਹਾਂ ਦੱਸਿਆ ਕਿ ਦਾਖਲਾ ਲੈਣ ਵਾਲੇ ਵਿਦਿਆਰਥੀ ਦੀ ਉਮਰ ਹੱਦ 1 ਜੂਨ 2003 ਤੋਂ 31 ਮਈ 2007 ਦੇ ਵਿਚਕਾਰ ਹੋਣੀ ਚਾਹੀਦੀ ਹੈ।
ਪ੍ਰਿੰਸੀਪਲ ਮੈਡਮ ਮਮਤਾ ਮੁੰਦਰਾ ਨੇ ਦੱਸਿਆ ਕਿ ਆਨ-ਲਾਈਨ ਦਾਖਲਾ ਫਾਰਮ ਭਰਨ ਦੀ ਆਖ਼ਿਰੀ ਮਿਤੀ 26 ਅਗਸਤ 2021 ਹੈ। ਊਨ੍ਹਾਂ ਦੱਸਿਆ ਕਿ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈਬਸਾਈਟ www.nvsadmissionclasseleven.in ਅਤੇ www.navodaya.gov.in ’ਤੇ ਆਨ-ਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਟੈਲੀਫੋਨ ਨੰਬਰ 70731-89187, 94785-47460 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Today Now News

RELATED ARTICLES
- Advertisment -

POPULAR POSTS