16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਕਰਵਾਏ ਜਾਣਗੇ ਆਨਲਾਈਨ ਕੁਇਜ਼ ਮੁਕਾਬਲੇ

ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਕਰਵਾਏ ਜਾਣਗੇ ਆਨਲਾਈਨ ਕੁਇਜ਼ ਮੁਕਾਬਲੇ

ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਦਿੱਤੇ ਜਾਣਗੇ ਨਗਦ ਇਨਾਮ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਸ਼੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਸਵਿਧਾਨ ਅਧਾਰਿਤ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਵਿੱਚ ਚੋਣਾਂ ਪ੍ਰਤੀ ਸੰਵਿਧਾਨ ਅਧਾਰਤ ਨਜ਼ਰੀਆ ਉਸਾਰਨ ਲਈ ਫੇਸਬੁੱਕ, ਟਵਿੱਟਰ, ਇੰਸਟਾਗ੍ਰਾਮ ’ਤੇ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਲੋਕਤੰਤਰ ਮੁਹਿੰਮ ਦਾ ਪਹਿਲਾ ਪੜਾਅ ਖ਼ਤਮ ਹੋ ਗਿਆ ਹੈ ਜਿਸ ਵਿੱਚ 27 ਲੇਖ ਅਤੇ ਇਨ੍ਹਾਂ ਦੀ ਸੰਖੇਪ ਜਾਣਕਾਰੀ ਵਾਲੀਆਂ ਵੀਡੀਓਜ਼ ਮੁੱਖ ਚੋਣ ਅਫ਼ਸਰ ਵੱਲੋਂ ਫੇਸਬੁੱਕ ਰਾਹੀਂ ਸਾਂਝੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੇਖਾਂ ਦੇ ਅਧਾਰ ’ਤੇ ਹੀ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ ਅਤੇ ਇਸ ਵਿੱਚ ਕੋਈ ਵੀ ਭਾਗ ਲੈ ਸਕਦਾ ਹੈ।
ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਨੇ ਦੱਸਿਆ ਕਿ ਕੁੱਲ 30 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ ਅਤੇ ਫੇਸਬੁੱਕ ਅਤੇ ਟਵਿੱਟਰ ’ਤੇ ਕੁਇਜ਼ ਦਾ ਲਿਕ 25 ਨਵੰਬਰ 2020 ਨੂੰ ਸਵੇਰੇ 11.50 ’ਤੇ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੁਇਜ਼ ਨਿਰਧਾਰਿਤ ਸਮੇਂ ਦੇ ਅੰਦਰ ਹੀ ਪੂਰਾ ਕਰਕੇ ਜਮਾਂ ਕਰੋ। 30 ਮਿੰਟ ਤੋਂ ਬਾਅਦ ਕੁਇਜ਼ ਨੂੰ ਜਮ੍ਹਾ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਆਨਲਾਈਨ ਕੁਇਜ਼ ਮੁਕਾਬਲੇ ਦੇ ਜੇਤੂਆਂ ਨੂੰ 1500 ਰੁਪਏ ਪਹਿਲਾ ਇਨਾਮ, 1300 ਰੁਪਏ ਦੁਜਾ ਇਨਾਮ ਅਤੇ 1000 ਰੁਪਏ ਦਾ ਤੀਜਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ ਅਤੇ ਇਸ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵੱਲੋਂ ਕੀਤਾ ਗਿਆ ਫੈਸਲਾ ਅੰਤਿਮ ਹੋਵੇਗਾ।

Today Now News

RELATED ARTICLES
- Advertisment -

POPULAR POSTS