16.8 C
Chandigarh

TODAY NOW NEWS

Friday, March 20, 2026
HomePOLITICSਵਿਰੋਧੀ ਧਿਰਾਂ ਵੱਲੋਂ ਕਾਂਗਰਸ ਪਾਰਟੀ 'ਤੇ ਹਿੰਸਾ ਕਰਨ ਅਤੇ ਬੂਥ ਕੈਪਚਰਿੰਗ ਕਰਨ...

ਵਿਰੋਧੀ ਧਿਰਾਂ ਵੱਲੋਂ ਕਾਂਗਰਸ ਪਾਰਟੀ ‘ਤੇ ਹਿੰਸਾ ਕਰਨ ਅਤੇ ਬੂਥ ਕੈਪਚਰਿੰਗ ਕਰਨ ਦਾ ਦੋਸ਼

ਘਟਨਾਵਾਂ ਉੱਥੇ ਵਾਪਰੀਆਂ, ਜਿੱਥੇ ਅਕਾਲੀ ਧੱਕੇਸ਼ਾਹੀ ਕਰਨ ਲੱਗੇ : ਸੁਨੀਲ ਜਾਖੜ

ਚੰਡੀਗੜ੍ਹ (ਬਿਊਰੋ) : ਵਿਰੋਧੀ ਧਿਰਾਂ ਨੇ ਕਾਂਗਰਸ ਪਾਰਟੀ ‘ਤੇ ਹਿੰਸਾ ਤੇ ਬੂਥ ਕੈਪਚਰਿੰਗ ਕਰਨ ਦਾ ਦੋਸ਼ ਲਾਇਆ ਹੈ। ਉਥੇ, ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਨਗਰ ਨਿਗਮ ਚੋਣਾਂ ‘ਚ ਸ਼ਾਂਤਮਈ ਰਹਿ ਕੇ ਵੋਟਾਂ ਪਾਉਣ ਲਈ ਲੋਕਾਂ ਦਾ ਧੰਨਵਾਦ ਕੀਤਾ ਹੈ। ਜਾਖੜ ਨੇ ਕਿਹਾ ਕਿ ਲੋਕਲ ਬਾਡੀ ਚੋਣਾਂ ਲੋਕਤੰਤਰ ਦਾ ਆਧਾਰ ਬਣਦੀਆਂ ਹਨ ਤੇ ਲੋਕਾਂ ਨੇ ਆਪਣੇ ਪਸੰਦੀਦਾ ਉਮੀਦਵਾਰਾਂ ਦੇ ਹੱਕ ‘ਚ ਸੰਵਿਧਾਨਕ ਹੱਕ ਦੀ ਵਰਤੋਂ ਕੀਤੀ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਮਾਮੂਲੀ ਘਟਨਾਵਾਂ ਹੋਈਆਂ ਹਨ, ਉਹ ਵੀ ਸਿਰਫ਼ ਉਥੇ ਹੋਈਆਂ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਲੋਕਾਂ ਨੇ ਕਾਨੂੰਨ ਨੂੰ ਆਪਣੇ ਹੱਥ ‘ਚ ਲੈਣ ਦੀ ਕੋਸ਼ਿਸ਼ ਕੀਤੀ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਲੋਕ ਵਿਕਾਸ ਦੇ ਨਾਂ ‘ਤੇ ਚੋਣਾਂ ਲੜਨ ਵਾਲੀ ਕਾਂਗਰਸ ਪਾਰਟੀ ਦੇ ਹੱਕ ‘ਚ ਆਪਣਾ ਫਤਵਾ ਦੇਣਗੇ ਤੇ ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਦਾ ਬਿਸਤਰਾ ਗੋਲ ਹੋ ਜਾਵੇਗਾ।

Today Now News

RELATED ARTICLES
- Advertisment -

POPULAR POSTS