17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮੁੱਖ ਮੰਤਰੀ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਕਿਤਾਬਾਂ ਅਤੇ ਵਰਦੀ ਵੇਚਣ ਵਾਲੀਆਂ ਦੁਕਾਨਾਂ...

ਮੁੱਖ ਮੰਤਰੀ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਕਿਤਾਬਾਂ ਅਤੇ ਵਰਦੀ ਵੇਚਣ ਵਾਲੀਆਂ ਦੁਕਾਨਾਂ ਦੀ ਸੂਚੀ ਨਸ਼ਰ ਕਰਨ ਦੇ ਹੁਕਮ

ਚੰਡੀਗੜ, 12 ਅਪ੍ਰੈਲ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ‘ਤੇ ਸੂਬੇ ਦੇ ਸਿੱਖਿਆ ਵਿਭਾਗ ਨੇ ਅੱਜ ਪ੍ਰਾਈਵੇਟ ਸਕੂਲਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਕਸਬਿਆਂ ਵਿੱਚ ਘੱਟੋ-ਘੱਟ ਤਿੰਨ ਅਤੇ ਸਹਿਰਾਂ ਵਿੱਚ ਘੱਟੋ-ਘੱਟ 20 ਕਿਤਾਬਾਂ/ਵਰਦੀ ਵਾਲੀਆਂ ਦੁਕਾਨਾਂ ਦੀ ਸੂਚੀ ਤੁਰੰਤ ਜ਼ਿਲਾ ਸਿੱਖਿਆ ਅਧਿਕਾਰੀਆਂ (ਡੀ.ਈ.ਓਜ) ਨਾਲ ਸਾਂਝੀ ਕਰਨ।

ਇਸ ਕਦਮ ਦਾ ਉਦੇਸ ਮਾਪਿਆਂ ਨੂੰ ਉਨਾਂ ਦੇ ਘਰਾਂ ਦੇ ਆਸ-ਪਾਸ ਮਰਜ਼ੀ ਮੁਤਾਬਕ ਕਿਸੇ ਵੀ ਨਿਰਧਾਰਤ ਦੁਕਾਨ ਤੋਂ ਕਿਤਾਬਾਂ ਖਰੀਦਣ ਦੀ ਖੁੱਲ ਦੇਣਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਕਿਸੇ ਵਿਸੇਸ ਦੁਕਾਨ ਤੋਂ ਕਿਤਾਬਾਂ ਖਰੀਦਣ ਲਈ ਬੇਵਜਾ ਪ੍ਰੇਸਾਨ ਕੀਤਾ ਜਾਂਦਾ ਸੀ। ਮੁੱਖ ਮੰਤਰੀ ਨੇ ਪਹਿਲਾਂ ਹੀ ਪ੍ਰਾਈਵੇਟ ਸਕੂਲਾਂ ਨੂੰ ਸਪੱਸਟ ਹੁਕਮ ਦਿੱਤੇ ਹਨ ਕਿ ਮਾਪਿਆਂ ਨੂੰ ਕਿਸੇ ਵੀ ਦੁਕਾਨ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ।

ਇਸ ਸਬੰਧੀ ਸਥਿਤੀ ਦਾ ਜਾਇਜਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਡੀ.ਈ.ਓਜ ਨੂੰ ਹਦਾਇਤ ਕੀਤੀ ਕਿ ਇਨਾਂ ਹੁਕਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰੀਖਣ ਟੀਮਾਂ ਦਾ ਗਠਨ ਕੀਤਾ ਜਾਵੇ। ਮੰਤਰੀ ਨੇ ਕਿਹਾ ਕਿ ਇਹ ਟੀਮਾਂ ਅਚਨਚੇਤ ਢੰਗ ਨਾਲ ਨਿਰੀਖਣ ਕਰਕੇ ਦੁਕਾਨਾਂ ਦੀ ਸੂਚੀ ਦੀ ਤਸਦੀਕ ਕਰਨਗੀਆਂ ਅਤੇ ਜੇਕਰ ਕੋਈ ਉਲੰਘਣਾ ਪਾਈ ਗਈ ਤਾਂ ਉਸ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ।

ਮੰਤਰੀ ਨੇ ਡਿਪਟੀ ਕਮਿਸਨਰਾਂ ਦੀ ਅਗਵਾਈ ਵਾਲੀਆਂ ਜ਼ਿਲਾ ਰੈਗੂਲੇਟਰੀ ਸੰਸਥਾਵਾਂ ਨੂੰ ਵੀ ਪ੍ਰਾਈਵੇਟ ਸਕੂਲਾਂ ਵਿਰੁੱਧ ਸ਼ਿਕਾਇਤਾਂ ‘ਤੇ ਸਰਗਰਮੀ ਨਾਲ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।

ਮੰਤਰੀ ਨੇ ਅੱਗੇ ਕਿਹਾ ਕਿ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਮੁੱਖ ਮੰਤਰੀ ਦੀਆਂ ਸਖਤ ਹਦਾਇਤਾਂ ਦੇ ਬਾਵਜੂਦ ਅਜੇ ਵੀ ਕੁਝ ਪ੍ਰਾਈਵੇਟ ਸਕੂਲ ਇਨਾਂ ਹੁਕਮਾਂ ਦੀ ਘੋਰ ਉਲੰਘਣਾ ਕਰ ਰਹੇ ਹਨ। ਉਨਾਂ ਕਿਹਾ ਕਿ ਅਜਿਹੇ ਡਿਫਾਲਟਰ ਸਕੂਲਾਂ ਨੂੰ ਇਨਾਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਜਲਦੀ ਹੀ ਸਖਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨਾਂ ਅੱਗੇ ਕਿਹਾ ਕਿ ਇਨਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ।

Today Now News

RELATED ARTICLES
- Advertisment -

POPULAR POSTS