17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਹਿੰਸਾ ਅਤੇ ਨਸ਼ਿਆਂ ਦਾ ਪ੍ਰਚਾਰ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ...

ਹਿੰਸਾ ਅਤੇ ਨਸ਼ਿਆਂ ਦਾ ਪ੍ਰਚਾਰ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਪਾਬੰਦੀ ਦੇ ਹੁਕਮ ।

ਇਹ ਹੁਕਮ 30 ਨਵੰਬਰ 2020 ਤੱਕ ਲਾਗੂ ਰਹੇਗਾ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਸਰਕਾਰੀ ਅਤੇ ਗੈਰ-ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ ਜਾਂ ਗੀਤਕਾਰਾਂ ਜਾਂ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਤੇ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਦਾ ਪ੍ਰਚਾਰ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ ਲਗਾਈ ਹੈ।

ਜ਼ਿਲ੍ਹਾ ਮੈਜਿਟ੍ਰੇਟ ਨੇ ਕਿਹਾ ਕਿ ਇਨ੍ਹਾਂ ਗੀਤਾਂ ਅਤੇ ਭਾਸ਼ਣਾ ਨੂੰ ਸੁਣਕੇ ਆਮ ਲੋਕਾਂ ਤੋਂ ਇਲਾਵਾ ਨੌਜਵਾਨ ਪੀੜੀ ਦੇ ਮੁੰਡੇ ਤੇ ਕੁੜੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਬੁਰੇ ਪ੍ਰਭਾਵ ਨੂੰ ਰੋਕਣ ਲਈ ਹਿੰਸਾ ਅਤੇ ਨਸ਼ਿਆਂ ਦਾ ਪ੍ਰਚਾਰ ਕਰਨ ਵਾਲੇ ਗੀਤਾਂ ਦੀ ਰੋਕਥਾਮ ਕਰਨੀ ਬਹੁਤ ਜ਼ਰੂਰੀ ਹੋ ਜਾਂਦੀ ਹੈ।

Today Now News

RELATED ARTICLES
- Advertisment -

POPULAR POSTS