16.8 C
Chandigarh

TODAY NOW NEWS

Friday, March 20, 2026
HomeEDUCATIONਮੰਗਾਂ ਲਈ ਕੋਈ ਵੀ ਸੁਣਵਾਈ ਨਾ ਹੋਣ ਦੇ ਚਲਦਿਆਂ ਪੰਜਾਬੀ ਯੂਨੀਵਰਸਿਟੀ ਮੁਲਾਜ਼ਮਾਂ...

ਮੰਗਾਂ ਲਈ ਕੋਈ ਵੀ ਸੁਣਵਾਈ ਨਾ ਹੋਣ ਦੇ ਚਲਦਿਆਂ ਪੰਜਾਬੀ ਯੂਨੀਵਰਸਿਟੀ ਮੁਲਾਜ਼ਮਾਂ ਦਾ ਵਧਿਆ ਰੋਹ

ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰ ਪੰਜਾਬ ਸਰਕਾਰ ਤੇ VC ਖਿਲਾਫ਼ ਕੀਤੀ ਨਾਅਰੇਬਾਜ਼ੀ

ਪਟਿਆਲਾ (ਬਿਊਰੋ) : ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਦਾ ਗੁੱਸਾ ਦਿਨੋ ਦਿਨ ਵਧਦਾ ਜਾ ਰਿਹਾ ਹੈ ।ਮੰਗਾਂ ਦੀ ਸੁਣਵਾਈ ਨਾ ਹੋਣ ਦੇ ਕਰਕੇ ਪੰਜਾਬ ਸਰਕਾਰ ਤੇ ਵਾਈਸ ਚਾਂਸਲਰ ਖ਼ਿਲਾਫ਼ ਇਹ ਮਸਲਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਮੁਲਾਜ਼ਮਾਂ ਨੇ ਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਧਰਨਾ ਲਗਾ ਲਿਆ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਅੱਧ ਵਿਚਕਾਰ ਲਟਕੀਆਂ ਹੋਈਆਂ ਹਨ ਇਸ ਦੇ ਨਾਲ ਹੀ ਹੁਣ ਪ੍ਰਸ਼ਾਸਨ ਵੱਲੋਂ ਲੰਘੇ ਦਿਨ ਸਿੰਡੀਕੇਟ ਮੀਟਿੰਗ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਪੂਟਾ ਪ੍ਰਧਾਨ ਨਿਸ਼ਾਨ ਸਿੰਘ ਦਿਓਲ ਨੇ ਦੱਸਿਆ ਕਿ ਲੰਘੇ ਦਿਨ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸਿੰਡੀਕੇਟ ਮੀਟਿੰਗ ਮੁਕੱਰਰ ਕੀਤੀ ਗਈ ਸੀ। ਪ੍ਰੰਤੂ ਅਧਿਕਾਰੀਆਂ ਦੀ ਲਾਪ੍ਰਵਾਹੀ ਦੇ ਚੱਲਦਿਆਂ ਹਾਲੇ ਤੱਕ ਸਿੰਡੀਕੇਟ ਮੀਟਿੰਗ ਲਈ ਕੋਈ ਏਜੰਡਾ ਨਹੀਂ ਪੇਸ਼ ਕੀਤਾ ਗਿਆ ਹੈ ਇਸ ਕਾਰਨ ਹੁਣ ਸਿੰਡੀਕੇਟ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਐਕਸਟੈਂਸ਼ਨ ਅੱਧ ਵਿਚਕਾਰ ਲਟਕੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਿੰਡੀਕੇਟ ਮੀਟਿੰਗ ਨਹੀਂ ਹੋਵੇਗੀ ਤਾਂ ਮੁਲਾਜ਼ਮਾਂ ਦੀ ਐਕਸਟੈਂਸ਼ਨ ਵੀ ਨਹੀਂ ਹੋਵੇਗੀ। ਇਸਦੇ ਨਾਲ ਹੀ ਪਿਛਲੇ ਅੱਠ ਮਹੀਨਿਆਂ ਤੋਂ ਮੁਲਾਜ਼ਮਾਂ ਦੇ ਜੀਪੀਐਫ ਫੰਡ ਤੇ ਡੀਏ ਦੀਆਂ ਕਿਸ਼ਤਾਂ ਵੀ ਪ੍ਰਸ਼ਾਸਨ ਵੱਲੋਂ ਜਾਰੀ ਨਹੀਂ ਕੀਤੀਆਂ ਗਈਆਂ ਹਨ। ਜਿਸ ਕਾਰਨ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਤੇ ਵਾਈਸ ਚਾਂਸਲਰ ਖ਼ਿਲਾਫ਼ ਰੋਹ ਵਧਦਾ ਜਾ ਰਿਹਾ ਹੈ । ਉਸ ਦੇ ਰੋਸ ਵਜੋਂ ਹੁਣ ਪ੍ਰਸ਼ਾਸਨ ਵੱਲੋਂ ਵਰਸਿਟੀ ਦੇ ਮੁੱਖ ਗੇਟ ਤੇ ਧਰਨਾ ਲਗਾ ਲਿਆ ਹੈ।

Today Now News

RELATED ARTICLES
- Advertisment -

POPULAR POSTS