16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਾਬਕਾ ਸਰਪੰਚ ਚਰਨਜੀਤ ਸਿੰਘ ਸੱਕਾਵਾਲੀ ਵੱਲੋਂ ਸ਼ਰੇਆਮ ਗੁੰਡਾਗਰਦੀ ।

ਸਾਬਕਾ ਸਰਪੰਚ ਚਰਨਜੀਤ ਸਿੰਘ ਸੱਕਾਵਾਲੀ ਵੱਲੋਂ ਸ਼ਰੇਆਮ ਗੁੰਡਾਗਰਦੀ ।

ਦਿਹਾਤੀ ਮਜ਼ਦੂਰ ਸਭਾ ਦੇ ਆਗੂ ਸੂਬਾ ਜੁਆਇੰਟ ਸਕੱਤਰ ਜਗਜੀਤ ਜੱਸੇਆਣਾ ਤੇ ਹਮਲਾ ਕਰਨ ਵਾਲਿਆਂ ਤੇ ਪਰਚੇ ਦਰਜ ਕਰਵਾਉਣ ਲਈ ਧਰਨਾ ਦੂਜੇ ਦਿਨ ਵੀ ਜਾਰੀ ।
ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਧਰਨਾ ਚੁਕਵਾਇਆ ।

ਮੁਕਤਸਰ (ਅਨਮੋਲ ਵੜਿੰਗ) : ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਵਿਚ ਥਾਣਾ ਮੰਡੀ ਬਰੀਵਾਲਾ ਦੇ ਮੂਹਰੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰਦਾਂ ਤੇ ਔਰਤਾਂ ਨੇ ਹਿੱਸਾ ਲਿਆ ਅਤੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ । ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਆਗੂਆਂ ਨੇ ਕਿਹਾ ਕਿ ਸਭਾ ਦੇ ਸੂਬਾ ਆਗੂ ਜਗਜੀਤ ਜੱਸੇਆਣਾ ਤੇ ਪਿੰਡ ਸੱਕਾਵਾਲੀ ਦੇ ਅਕਾਲੀ ਆਗੂ ਤੇ ਸਾਬਕਾ ਸਰਪੰਚ ਚਰਨਜੀਤ ਸਿੰਘ ਤੇ ਉਸਦੇ ਨਾਲ 7-8 ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਕੁੱਟਮਾਰ ਕਰਨ ਤੇ ਖਿੱਚ ਧੂਹ ਕਰਕੇ ਬੰਦੀ ਬਣਾਉਣ ਤੇ ਗੁੰਡਾਗਰਦੀ ਕਰਨ ਵਾਲਿਆਂ ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇ । ਉਹਨਾਂ ਨੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਤੇ ਪੱਖਪਾਤ ਦੀ ਨਿਖੇਦੀ ਕੀਤੀ ਤੇ ਕਿਹਾ ਕਿ ਜਿੰਨਾ ਚਿਰ ਮਾਮਲਾ ਦਰਜ ਨਹੀਂ ਕੀਤਾ ਜਾਂਦਾ ਉਨ੍ਹਾਂ ਚਿਰ ਸੰਘਰਸ਼ ਜਾਰੀ ਰਹੇਗਾ।

ਦੂਸਰੇ ਪਾਸੇ ਪੁਲਿਸ ਨੇ ਸਾਬਕਾ ਸਰਪੰਚ ਚਰਨਜੀਤ ਸਿੰਘ ਸੱਕਾਵਾਲੀ ਅਤੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਐਸ ਸੀ ਐਕਟ ਅਤੇ ਕਈ ਹੋਰ ਧਰਾਵਾਂ ਤਹਿਤ ਥਾਣਾ ਬਰੀਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਹੈ ।

Today Now News

RELATED ARTICLES
- Advertisment -

POPULAR POSTS