ਆਕਸੀਜਨ ਪਲਾਂਟ ਦੇ ਚੱਲ ਰਹੇ ਕੰਮ ਦਾ ਡਿਪਟੀ ਕਮਿਸ਼ਨਰ ਨੇ ਦੋਰਾ ਕਰ ਲਿੱਤਾ ਗਿਆ ਜਾਇਜ਼ਾ

ਤਰਨਤਾਰਨ (ਜਸਬੀਰ ਸਿੰਘ) : ਕੋਰੋਨਾ ਮਾਹਾਂਮਾਰੀ ਦੇ ਚੱਲਦਿਆਂ ਹਾਲ ਹੀ ਵਿਚ ਹਸਪਤਾਲਾਂ ਵਿੱਚ ਆਕਸੀਜਨ ਦੀ ਕਮੀ ਦੇ ਚੱਲਦਿਆਂ ਕਈ ਕੀਮਤੀ ਜਾਨਾਂ ਚੱਲੀਆਂ ਗਈਆਂ ਸਨ ਸਰਕਾਰ ਵੱਲੋਂ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ ਹਸਪਤਾਲਾਂ ਵਿੱਚ ਆਕਸੀਜਨ ਪਲਾਂਟ ਲਗਾਉਣ ਦਾ ਬੀੜਾ ਚੁੱਕਿਆ ਗਿਆ ਹੈ ਜਿਸ ਦੇ ਚਲਦਿਆਂ ਭਾਰਤ ਸਰਕਾਰ ਵੱਲੋਂ ਤਰਨਤਾਰਨ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਆਕਸੀਜਨ ਪਲਾਂਟ ਲਗਾਇਆ ਜਾ ਰਿਹਾ ਹੈ ਹਸਪਤਾਲ ਵਿਖੇ ਲਗਾਏ ਜਾ ਰਹੇ ਪਲਾਂਟ ਦੇ ਕੰਮ ਦਾ ਜਾਇਜ਼ਾ ਲੈਣ ਲਈ ਜਿਲੇ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਵੱਲੋਂ ਦੋਰਾ ਕੀਤਾ ਗਿਆ ਇਸ ਮੌਕੇ ਜ਼ਿਲੇ ਦੇ ਸਿਵਲ ਸਰਜਨ ਡਾਕਟਰ ਰੋਹਿਤ ਮਹਿਤਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਨੇ ਦੱਸਿਆ ਕਿ ਇਹ ਪਲਾਂਟ ਭਾਰਤ ਸਰਕਾਰ ਵੱਲੋਂ ਲਗਾਇਆ ਜਾ ਰਿਹਾ ਹੈ ਜੋ ਹਵਾ ਵਿਚੋਂ ਆਕਸੀਜਨ ਪ੍ਰਾਪਤ ਕਰੇਗਾ ਆਕਸੀਜਨ ਸਪਲਾਈ ਹੋਵੇਗੀ ਅਤੇ 50 ਸਿਲੰਡਰ ਗੈਸ ਭਰ ਕੇ ਦੂਸਰੇ ਹਸਪਤਾਲਾਂ ਨੂੰ ਵੀ ਭੇਜੀ ਜਾਵੇਗੀ ਉਨ੍ਹਾਂ ਦੱਸਿਆ ਕਿ ਬਹੁਤ ਜਲਦੀ ਇਹ ਪਲਾਂਟ ਤਿਆਰ ਹੋ ਕੇ ਕੰਮ ਕਰਨਾ ਸ਼ੁਰੂ ਕਰ ਦੇਵੇਗਾ






