16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ...

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਪੇਟਿੰਗ ਮੁਕਾਬਲੇ

ਨੇਹਾ ਰਾਣੀ, ਸੋਨੀਆ ਅਰੋੜਾ ਤੇ ਨਿਕਿਤਾ ਰਹੇ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਕੰਨਿਆਂ ਸੈਕੰਡਰੀ ਸਮਾਰਟ ਸਕੂਲ ਸਰਦੂਲਗੜ੍ਹ ਵਿਖੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਸੰਜੀਵ ਕੁਮਾਰ ਬਾਂਸਲ ਨੇ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਆਪਸੀ ਪ੍ਰੇਮ, ਦਇਆ, ਧਾਰਮਿਕ, ਸਹਿਣਸ਼ੀਲਤਾ ਅਤੇ ਲਾਸਾਨੀ ਕੁਰਬਾਨੀ ਦੀਆਂ ਸਦੀਵੀ ਸਿੱਖਿਆਵਾਂ ਦੇ ਪ੍ਰਸਾਰ ਹਿੱਤ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਤੇ ਸ਼ਰਧਾ ਨਾਲ ਭਾਗ ਲਿਆ।

ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰਜਨੀ ਨੇ ਦੱਸਿਆ ਕਿ ਕਰਵਾਏ ਗਏ ਪੇਂਟਿੰਗ ਮੁਕਾਬਲੇ ਵਿੱਚ ਨੇਹਾ ਰਾਣੀ ਨੇ ਪਹਿਲਾ, ਸੋਨੀਆ ਅਰੋੜਾ ਨੇ ਦੂਜਾ ਅਤੇ ਨਿਕਿਤਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਕੇ ਭਵਿੱਖ ਵਿੱਚ ਹੋਣ ਵਾਲੇ ਮੁਕਾਬਲਿਆਂ ਲਈ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਪੰਜਾਬੀ ਅਧਿਆਪਕ ਸ਼੍ਰੀਮਤੀ ਰੇਖਾ ਅਤੇ ਸ਼੍ਰੀਮਤੀ ਇੰਦਰਜੀਤ ਕੌਰ, ਸ਼੍ਰੀਮਤੀ ਨੇਹਾ ਮਹਾਜਨ, ਸ਼੍ਰੀ ਮਤੀ ਅੰਜੂ ਖੇੜਾ, ਸ਼੍ਰੀਮਤੀ ਮਲਕੀਤ ਕੌਰ ਅਤੇ ਸ਼੍ਰੀਮਤੀ ਰੇਣੂ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS