
ਬਰਨਾਲਾ .18 , ਅਗਸਤ /ਕਰਨਪ੍ਰੀਤ ਧੰਦਰਾਲ /- ਯੂਥ ਵਿੰਗ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ ਨੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਸਾਬਕਾ ਕੌਂਸਲਰ ਤੇ ਹਲਕਾ ਇੰਚਾਰਜ਼ ਕੁਲਵੰਤ ਸਿੰਘ ਕੀਤੂ ਦੇ ਅਤਿ ਨਜ਼ਦੀਕੀ ਤੇਜਿੰਦਰ ਸਿੰਘ ਸੋਨੀ ਜਾਗਲ ਨੂੰ ਯੂਥ ਵਿੰਗ ਪੰਜਾਬ ਦਾ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਹੇ ਨੀਰਜ ਗਰਗ ਨੂੰ ਯੂਥ ਵਿੰਗ ਵਿਧਾਨ ਸਭਾ ਹਲਕਾ ਬਰਨਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ‘ਤੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ,ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਰਨਜੀਤ ਸਿੰਘ ਦੁੱਗਲ ਤੇ ਲਾਡੀ ਝਲੂਰ ਤੋਂ ਇਲਾਵਾ ਸ਼ੋ੍ਮਣੀ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸਾਬਕਾ ਨਗਰ ਕੌਂਸਲ ਪ੍ਰਧਾਨ ਸੰਜੀਵ ਸ਼ੋਰੀ, ਰਾਜੀਵ ਵਰਮਾ ਰਿੰਪੀ, ਜਤਿੰਦਰ ਜਿੰਮੀ, ਚੇਅਰਮੈਨ ਰੁਪਿੰਦਰ ਸੰਧੂ, ਗੁਰਜਿੰਦਰ ਸਿੰਘ ਸਿੱਧੂ, ਬੇਅੰਤ ਸਿੰਘ ਬਾਠ, ਧਰਮ ਸਿੰਘ ਫੌਜੀ, ਜਸਵੀਰ ਸਿੰਘ ਗੱਖੀ ਆਦਿ ਨੇ ਨਵ ਨਿਯੁਕਤ ਸੋਨੀ ਜਾਗਲ ਤੇ ਨੀਰਜ ਗਰਗ ਦੀ ਇਸ ਨਿਯੁਕਤੀ ‘ਤੇ ਜ਼ਿਲ੍ਹਾ ਬਰਨਾਲਾ ਦੀਆਂ ਤਿੰਨੇ ਵਿਧਾਨ ਸਭਾ ਸੀਟਾਂ ‘ਤੇ ਸ਼ੋ੍ਮਣੀ ਅਕਾਲੀ ਦਲ ਦੇ ਆਗੂ ਤੇ ਵਰਕਰਾਂ ‘ਚ ਖੁਸ਼ੀ ਦਾ ਮਾਹੌਲ ਹੈ।






