ਪਟਿਆਲਾ, 5 ਅਕਤੂਬਰ ਸਨੌਰ ਬੀੜ ਵਿੱਚ ਬੌਸਰ ਕਲਾਂ ਪਿੰਡ ਤੋਂ ਇਕ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ 30 ਸਾਲ ਦੇ ਨੌਜਵਾਨ ਵਰਿੰਦਰ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਵਰਿੰਦਰ ਸਿੰਘ ਸਨੌਰ ਮੋਬਾਇਲ ਠੀਕ ਕਰਨ ਦਾ ਕੰਮ ਕਰਦਾ ਸੀ ਅਤੇ ਉਸ ’ਤੇ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ’ਚ ਵਰਿੰਦਰ ਸਿੰਘ ਦੇ ਦੋ ਗੋਲੀਆਂ ਲੱਗੀਆਂ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਦੱਸ ਦੱਈਏ ਕਿ ਸਨੌਰ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਮਿ੍ਰਤਕ ਨੌਜਵਾਨ ਦੋ ਭੈਣਾਂ ਦਾ ਸਭ ਤੋਂ ਛੋਟਾ ਭਰਾ ਸੀ। ਉਸ ਦਾ ਪਿਤਾ ਖੇਤੀਬਾੜੀ ਦਾ ਕੰਮ ਕਰਦਾ ਸੀ, ਜਿਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਹੁਣ ਸਾਰੇ ਘਰ ਦਾ ਗੁਜ਼ਾਰਾ ਇਸ ਦੇ ਉੱਪਰ ਹੀ ਚਲ ਰਿਹਾ ਸੀ।





