
ਤਰਨਤਾਰਨ 5 August (ਜਸਬੀਰ ਸਿੰਘ ਕੈਮਰਾਮੈਨ ਕਾਜਲ ਚੋਪੜਾ)
ਤਰਨਤਾਰਨ ਵਿਖੇ ਪਟਵਾਰੀਆਂ ਵੱਲੋਂ ਆਪਣੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਐਸ ਡੀ ਐਮ ਦਫਤਰ ਦੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਪਟਵਾਰੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਭਰਨ , ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰਨ ਆਦਿ ਦੀ ਮੰਗ ਕੀਤੀ ਜਾ ਰਹੀ ਹੈ ਇਸ ਮੌਕੇ ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਪਟਵਾਰ ਯੂਨੀਅਨ ਤਰਨਤਾਰਨ ਤਹਿਸੀਲ ਦੇ ਪ੍ਰਧਾਨ ਰਮਨਦੀਪ ਸਿੰਘ ਨੇ ਕਿ ਅਗਰ ਸਰਕਾਰ ਨੇ ਆਉਂਦੇ ਦਿਨਾਂ ਵਿੱਚ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸਰ ਕੰਮ ਕਾਜ ਠੱਪ ਕਰ ਦੇਣਗੇ






