ਸਿਵਲ ਸਰਜਨ ਦਫਤਰ ਦੇ ਬਾਹਰ ਇੱਕ ਰੋਸ ਰੈਲੀ ਜਿਲਾ ਪ੍ਰਧਾਨ ਅਨੁਰੀਧ ਮੋਦ ਗਿੱਲ ਦੀ ਪ੍ਰਧਾਨਗੀ ਹੇਠ ਕੀਤੀ ਗਈ

ਹੁਸ਼ਿਆਰਪੁਰ (ਦਲਜੀਤ ਅਜਨੋਹਾ) : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਪੰਜਾਬ ਭਰ ਦੇ ਸਮੂਹ ਦਫਤਰਾਂ ਅਤੇ ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਦਫਤਰਾਂ ਦੇ ਮਨਿਸਟੀਰੀਅਲ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ ਕੀਤੀ ਗਈ। ਇਸ ਜਿਲੇ ਵਿੱਚ ਸੂਬਾ ਕਮੇਟੀ ਦੇ ਐਕਸ਼ਨ ਨੂੰ ਇੰਨ-ਬਿੰਨ ਲਾਗੂ ਕੀਤਾ ਗਿਆ । ਕਲਮ ਛੋੜ ਹੜਤਾਲ ਕਰਨ ਵਾਲੇ ਜਿਲੇ ਦੇ ਸਾਰੇ ਮਨਿਸਟੀਰੀਅਲ ਕਰਮਚਾਰੀਆਂ ਵੱਲੋਂ ਸਿਵਲ ਸਰਜਨ ਦਫਤਰ ਦੇ ਬਾਹਰ ਇੱਕ ਰੋਸ ਰੈਲੀ ਜਿਲਾ ਪ੍ਰਧਾਨ ਅਨੁਰੀਧ ਮੋਦ ਗਿੱਲ ਦੀ ਪ੍ਰਧਾਨਗੀ ਹੇਠ ਕੀਤੀ ਗਈ ।
ਇਸ ਮੋਕੇ ਜਿਲਾ ਪ੍ਰਧਾਨ ਅਨੁਰੀਧ ਮੋਦ ਗਿੱਲ ਨੇ ਦਸਿਆ ਕਿ ਸਰਕਾਰ ਦੇ ਮੁਲਾਜਮ ਮਾਰੂ ਫੈਸਲਿਆਂ ਦੀ ਨਿਖੇਧੀ ਕੀਤੀ ਗਈ, ਮੁੱਖ ਮੰਗਾਂ ਵਿੱਚ ਪੇਅ ਕਮੀਸ਼ਨ ਦੀ ਰਿਪੋਰਟ ਨੂੰ ਸੋਧ ਕੇ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕਰਨਾ, ਪੈਡਿੰਗ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨਾ ਅਤੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨਾ ਆਦਿ ਸ਼ਾਮਿਲ ਹਨ। ਮੁਲਾਜਮ ਮਾਰੂ ਨੀਤੀਆ ਦੀ ਨਿਖੇਧੀ ਕੀਤੀ ਗਈ , ਯੂਨੀਅਨ ਦੇ ਜਿਲਾ ਪ੍ਰਧਾਨ ਮੋਦ ਗਿੱਲ ਵੱਲੋ ਕਿਹਾ ਗਿਆ , ਸੂਬਾ ਕਮੇਟੀ ਦਾ ਜੋ ਵੀ ਫੈਸਲਾ ਇਸ ਜਿਲੇ ਵਿੱਚ ਲਾਗੂ ਕੀਤੀ ਜਾਵੇਗਾ ਪਰ ਉਹਨਾਂ ਵੱਲੋ ਸਾਰੇ ਮੁਲਾਜਮਾ ਨੂੰ ਸੰਘਰਸ਼ ਲਈ ਤਿਆਰ ਰਹਿਣ ਲਈ ਕਿਹਾ ਉਹਨਾਂ ਵੱਲੋ ਕਿਹਾ ਜੋ ਵੀ ਸੂਬਾ ਕਮੇਟੀ ਵੱਲੋ ਫੈਸਲਾ ਲਿਆ ਜਾਵੇਗਾ ਉਸ ਨੂੰ ਸਾਰੇ ਮੁਲਾਜਮਾ ਨੂੰ ਸੂਚਿਤ ਕਰ ਦਿੱਤਾ ਜਾਵੇਗਾ ।






