16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਪੰਜਾਬ ਵਿੱਚ ਪੈਟਰੋਲ-ਡੀਜ਼ਲ ਹੋਵੇਗਾ ਸਸਤਾ?

ਪੰਜਾਬ ਵਿੱਚ ਪੈਟਰੋਲ-ਡੀਜ਼ਲ ਹੋਵੇਗਾ ਸਸਤਾ?

(ਨਵੀਂ ਦਿੱਲੀ)

ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਵਾਇਰਲ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਅੱਜ ਰਾਤ 12 ਵਜੇ ਤੋਂ ਬਾਅਦ ਪੈਟਰੋਲ 4 ਰੁਪਏ ਅਤੇ ਡੀਜ਼ਲ 5 ਰੁਪਏ ਸਸਤਾ ਹੋ ਜਾਵੇਗਾ। ਸੋਸ਼ਲ ਮੀਡਿਆ ਯੂਜ਼ਰਸ ਇਸ ਪੋਸਟ ਨੂੰ ਪੰਜਾਬ ਸਰਕਾਰ ਦਾ ਹਾਲੀਆ ਫੈਸਲਾ ਮੰਨਦੇ ਹੋਏ ਸੋਸ਼ਲ ਮੀਡਿਆ ਤੇ ਸ਼ੇਅਰ ਕਰ ਰਹੇ ਹਨ।

ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ। ਜਾਂਚ ਵਿੱਚ ਅਸੀਂ ਪਾਇਆ ਕਿ ਪੈਟਰੋਲ ਅਤੇ ਡੀਜ਼ਲ ਦੇ ਦਾਮਾਂ ਵਿੱਚ ਕਟੌਤੀ ਪੰਜਾਬ ਸਰਕਾਰ ਨਹੀਂ ਬਲਕਿ ਰਾਜਸਥਾਨ ਸਰਕਾਰ ਵੱਲੋਂ ਕੀਤਾ ਗਿਆ ਹੈ। ਰਾਜਸਥਾਨ ਸਰਕਾਰ ਦੇ ਫੈਸਲੇ ਨੂੰ ਪੰਜਾਬ ਸਰਕਾਰ ਦੇ ਫੈਸਲੇ ਦੇ ਨਾਮ ਤੋਂ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਪੇਜ “Sardar Livetv “ਨੇ ਪੋਸਟ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ :”BREKING NEWS, ਪੰਜਾਬ ਸਰਕਾਰ ਨੇ ਰਾਤ 12 ਵਜੇ ਤੋਂ ਪੈਟਰੋਲ 4 ਰੁਪਏ ਤੇ ਡੀਜ਼ਲ 5 ਰੁ. ਲੀਟਰ ਸਸਤਾ ਮਿਲੇਗਾ, ਸਰਕਾਰ ਨੇ ਵੈਟ ‘ਚ ਕੀਤੀ ਕਟੌਤੀ” ਕਈ ਹੋਰ ਯੂਜ਼ਰਸ ਇਸ ਪੋਸਟ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।

ਪੜਤਾਲ
ਵਿਸ਼ਵਾਸ ਨਿਊਜ਼ ਨੇ ਪੜਤਾਲ ਦੀ ਸ਼ੁਰੂਆਤ ਨਿਊਜ਼ ਸਰਚ ਕੀਤੀ। ਅਸੀਂ ਸੰਬੰਧਿਤ ਕੀਵਰਡ ਨਾਲ ਗੂਗਲ ਤੇ ਨਿਊਜ਼ ਸਰਚ ਕੀਤੀ । ਸਾਨੂੰ ਅਜਿਹੀ ਕੋਈ ਨਿਊਜ਼ ਹਾਲੀਆ ਪੰਜਾਬ ਨਾਲ ਜੁੜੀ ਨਹੀਂ ਮਿਲੀ । ਪਰ ਰਾਜਸਥਾਨ ਨਾਲ ਜੁੜੀਆ ਕਈ ਖਬਰਾਂ ਮਿਲੀਆਂ। ਜਿਸ ਵਿੱਚ ਵਾਇਰਲ ਪੋਸਟ ਵਾਲੀ ਖਬਰ ਲਿਖੀ ਹੋਈ ਸੀ ।

Today Now News

RELATED ARTICLES
- Advertisment -

POPULAR POSTS