
ਮਾਨਸਾ, 25 ਅਕਤੂਬਰ/ਗੁਰਜੰਟ ਸਿੰਘ ਬਾਜੇਵਾਲੀਆ/ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 27 ਅਕਤੂਬਰ ਨੂੰ ਤਰਾਸ਼ਨਾ ਫਾਇਨਾਂਸ ਲਿਮਟਡ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ 12ਵੀਂ ਪਾਸ, ਮੁੰਡਿਆਂ ਦੀ ਜਰੂਰਤ ਹੈ। ਉਮਰ ਸੀਮਾ 20 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ਤੇ ਫਿੱਟ ਹੋਣੇ ਚਾਹੀਦੇ ਹਨ। ਆਪਣੇ ਅਸਲ ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ, ਪੈਨ ਕਾਰਡ, ਡਰਾਇਵਿੰਗ ਲਾਇਸੰਸ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚਿਆ ਜਾਵੇ।
ਉਨ੍ਹਾਂ ਦੱਸਿਆ ਕਿ ਇੰਟਰਵਿਊ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੁਵਿਧਾ ਸੈਂਟਰ ਦੇ ਉਪਰ) 10:00 ਵਜੇ ਪਹੁੰਚਿਆ ਜਾਵੇ। ਇੰਟਰਵਿਊ ਦਾ ਸਮਾਂ 10:00 ਤੋਂ 02:00 ਵਜੇ ਤੱਕ ਰੱਖਿਆ ਗਿਆ ਹੈ। ਨੌਕਰੀ ਦਾ ਸਥਾਨ ਪੂਰੇ ਪੰਜਾਬ ਵਿਚ ਕਿਤੇ ਵੀ ਹੋ ਸਕਦਾ ਹੈ ਅਤੇ ਤਨਖ਼ਾਹ 14 ਹਜ਼ਾਰ ਦੇ ਕਰੀਬ ਹੋਵੇਗੀ। ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 91159-06910, 88723-40977 ਤੇ ਸੰਪਰਕ ਕੀਤਾ ਜਾ ਸਕਦਾ ਹੈ।





