16.8 C
Chandigarh

TODAY NOW NEWS

Friday, March 20, 2026
HomeBREAKING NEWSਸਿਕਓਰਿਟੀ ਗਾਰਡ ਦੀ ਭਰਤੀ ਲਈ 15 ਨੂੰ ਲੱਗੇਗਾ ਪਲੇਸਮੈਂਟ ਕੈਂਪ

ਸਿਕਓਰਿਟੀ ਗਾਰਡ ਦੀ ਭਰਤੀ ਲਈ 15 ਨੂੰ ਲੱਗੇਗਾ ਪਲੇਸਮੈਂਟ ਕੈਂਪ


ਮਾਨਸਾ, 14 ਮਾਰਚ :ਗੁਰਜੰਟ ਸਿੰਘ ਬਾਜੇਵਾਲੀਆ/ ਜ਼ਿਲਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਐਸ.ਆਈ.ਐਸ. ਸਿਕਓਰਿਟੀ ਐਂਡ ਇੰਟੈਲੀਜੈਂਸ ਸਰਵਿਸਿਜ਼ ਲਿਮਟਿਡ ਵੱਲੋਂ ਸਿਕਓਰਿਟੀ ਗਾਰਡ ਦੀ ਭਰਤੀ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ 15 ਮਾਰਚ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ 10ਵੀਂ ਪਾਸ ਮੁੰਡੇ ਭਾਗ ਲੈ ਸਕਦੇ ਹਨ
ਉਨਾਂ ਦੱਸਿਆ ਕਿ ਪ੍ਰਾਰਥੀ ਦੀ ਉਮਰ ਸੀਮਾ 20 ਤੋਂ 37 ਸਾਲ ਤੱਕ, ਕੱਦ ਘੱਟ ਤੋਂ ਘੱਟ 5 ਫੁੱਟ 6 ਇੰਚ, ਭਾਰਤ 52 ਕਿਲੋ ਅਤੇ ਛਾਤੀ 80 ਸੈਂਟੀਮੀਟਰ ਤੋਂ 85 ਸੈਂਟੀਮੀਟਰ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਚਾਹਵਾਨ ਨੌਜਵਾਨ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿੇਕਟਾਂ ਦੀਆਂ ਫੋਟੋਸਟੇਟ ਕਾਪੀਆਂ ਅਤੇ ਬਾਇਓਡਾਟਾ ਨੇ ਕੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਸੰਪਰਕ ਕਰਨ।
ਜ਼ਿਲਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਅਸਾਮੀਆਂ ਦੀ ਗਿਣਤੀ 200 ਹੈ। ਉਨਾਂ ਦੱਸਿਆ ਕਿ ਇੰਟਰਵਿਊ ਦਾ ਸਮਾਂ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਦਾ ਹੈ ਅਤੇ ਤਨਖ਼ਾਹ 12000/- ਤੋਂ 15000/- ਰੁਪਏ ਹੈ। ਉਨਾਂ ਦੱਸਿਆ ਕਿ ਚੁਣ ਗਏ ਪ੍ਰਾਰਥੀ ਨੂੰ ਕੰਮ ਕਰਨ ਲਈ ਪੰਜਾਬ ਅਤੇ ਪੰਜਾਬ ਤੋਂ ਬਾਹਰ ਕਿਸੇ ਵੀ ਜਗਾ ’ਤੇ ਤਾਇਨਾਤ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲੈਣ ਲਈ ਮੋਬਾਇਲ ਨੰਬਰ 87259-27708 ਅਤੇ 62843-98603 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Today Now News

RELATED ARTICLES
- Advertisment -

POPULAR POSTS