ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ—ਘੱਟ ਯੋਗਤਾ 12 ਪਾਸ ਹੋਣੀ ਚਾਹੀਦੀ ਹੈ ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜਿ਼ਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ 7 ਨਵੰਬਰ 2020 ਨੂੰ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਫਯੂਜ਼ਨ ਮਾਈਕਰੋ ਫਾਇਨਾਂਸ ਕੰਪਨੀ ਵੱਲੋਂ ਰਿਲੇਸ਼ਨਸਿ਼ਪ ਅਫ਼ਸਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ—ਘੱਟ ਯੋਗਤਾ 12 ਪਾਸ ਹੋਣੀ ਚਾਹੀਦੀ ਹੈ ਅਤੇ ਇਸ ਕੈਂਪ ਵਿੱਚ ਲੜਕੇ ਹੀ ਭਾਗ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਪ੍ਰਾਰਥੀ ਦੀ ਉਮਰ ਸੀਮਾ 18 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ *ਤੇ ਤੰਦਰੁਸਤ ਹੋਣੇ ਚਾਹੀਦੇ ਹਨ।
ਜਿ਼ਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਲੈ ਕੇ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਮਾਨਸਾ (ਕਚਿਹਰੀਆਂ ਸੇਵਾ ਕੇਂਦਰ ਦੇ ਉਪਰ) ਵਿਖੇ ਪਹੁੰਚ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੰਟਰਵਿਊ 7 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਪੰਜਾਬ ਵਿੱਚ ਕਿਸੇ ਵੀ ਸਥਾਨ *ਤੇ ਨਿਯੁਕਤ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅਸਾਮੀਆਂ ਦੀ ਗਿਣਤੀ 30 ਹੈ ਅਤੇ ਤਨਖ਼ਾਹ 14000/— ਦੇ ਕਰੀਬ ਦਿੱਤੀ ਜਾਵੇਗੀ। ਇਸ ਸਬੰਧੀ ਕਿਸੇ ਵੀ ਕਿਸਮ ਦੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641—78030 *ਤੇ ਸੰਪਰਕ ਕੀਤਾ ਜਾ ਸਕਦਾ ਹੈ।






