17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹPM ਮੋਦੀ ਅੱਜ ਆਉਣਗੇ ਫਿਰੋਜ਼ਪੁਰ, ਕਰਨਗੇ ਵੱਡੇ ਐਲਾਨ

PM ਮੋਦੀ ਅੱਜ ਆਉਣਗੇ ਫਿਰੋਜ਼ਪੁਰ, ਕਰਨਗੇ ਵੱਡੇ ਐਲਾਨ

ਫਿਰੋਜ਼ਪੁਰ:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਫਿਰੋਜ਼ਪੁਰ ਵਿਚ ਵਿਸ਼ਾਲ ਰੈਲੀ ਅੱਜ ਕੀਤੀ ਜਾਵੇਗੀ। ਇਸ ਰੈਲੀ ਦੌਰਾਨ ਮੋਦੀ ਵੱਲੋਂ ਪੰਜਾਬ ਲਈ ਵੱਡੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।

ਰੈਲੀ ਵਾਸਤੇ ਭੀੜ ਜੁਟਾਉਣ ਲਈ ਰਾਜਸਥਾਨ, ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਤੋਂ ਵੀ ਬੱਸਾਂ ਮੰਗਵਾਈਆਂ ਗਈਆਂ ਹਨ।

ਪ੍ਰਧਾਨ ਮੰਤਰੀ ਦੀ ਪੰਜਾਬ ਵਿਚ ਰੈਲੀ ਦੋ ਸਾਲਾਂ ਬਾਅਦ ਹੋ ਰਹੀ ਹੈ। ਇਹ ਰੈਲੀ ਤਿੰਨ ਖੇਤੀ ਕਾਨੁੰਨ ਖਾਰਜ ਕਰਨ ਤੋਂ ਬਾਅਦ ਭਾਜਪਾ ਦਾ ਵੱਡਾ ਸ਼ਕਤੀ ਪ੍ਰਦਰਸ਼ਨ ਹੈ।

ਰੈਲੀ ਵਾਸਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। 10 ਹਜ਼ਾਰ ਸੁਰੱਖਿਆ ਮੁਲਾਜ਼ਮਾਂ ਤੋਂ ਇਲਾਵਾ ਐਂਟੀ ਡਰੋਨ ਸਿਸਟਮ ਵੀ ਫਿੱਟ ਕੀਤਾ ਗਿਆ ਹੈ ਅਤੇ ਸੀ ਸੀ ਟੀ ਵੀ ਕੈਮਰੇ ਵੀ ਲਗਾਏ ਗਏ ਹਨ।ਰੈਲੀ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਐਮ ਪੀ ਸੁਖਦੇਵ ਸਿੰਘ ਢੀਂਡਸਾ ਵੀ ਸ਼ਾਮਲ ਹੋ ਸਕਦੇ ਹਨ।

Today Now News

RELATED ARTICLES
- Advertisment -

POPULAR POSTS