17.4 C
Chandigarh

TODAY NOW NEWS

Friday, March 20, 2026
HomeBREAKING NEWSਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆ 6 ਮੁਕੱਦਮੇ ਦਰਜ਼ ਕਰਕੇ...

ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆ 6 ਮੁਕੱਦਮੇ ਦਰਜ਼ ਕਰਕੇ 5 ਮੁਲਜਿਮ ਕੀਤੇ ਗ੍ਰਿਫਤਾਰ

ਮਾਨਸਾ, 09 ਫਰਵਰੀ ਗੁਰਜੰਟ ਸਿੰਘ ਬਾਜੇਵਾਲੀਆ/ਸ੍ਰੀ ਦੀਪਕ ਪਾਰੀਕ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਧਾਨ ਸਭਾਂ ਚੋੋਣਾ ਦੇ ਮੱਦੇਨਜ਼ਰ ਨਸ਼ਿਆ ਦੀ ਰੋਕਥਾਮ ਕਰਨ ਲਈ ਜਿਲਾ ਅੰਦਰ ਵਿਸੇਸ਼ ਮੁਹਿੰਮ ਚਲਾ ਕੇ ਵੱਡੀ ਕਾਰਵਾਈ ਕਰਦੇ ਹੋੋਏ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ।
ਥਾਣਾ ਜੋੋਗਾ ਦੀ ਪੁਲਿਸ ਪਾਰਟੀ ਵੱਲੋਂ ਸਿੰਦੀ ਕੌੌਰ ਉਰਫ ਰੇਸਮਾਂ ਪਤਨੀ ਰਾਜੂ ਸਿੰਘ ਵਾਸੀ ਬਰਨਾਲਾ ਨੂੰ ਕਾਬੂ ਕਰਕੇ ਉਸ ਪਾਸੋੋਂ 10 ਕਿਲੋੋਗ੍ਰਾਮ ਭੁੱਕੀ ਚੂਰਾਪੋੋਸਤ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਜੋੋਗਾ ਵਿਖੇ ਐਨ,ਡੀ,ਪੀ,ਐਸ,ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਸ਼ਨੀ ਸਿੰਘ ਪੁੱਤਰ ਸੱਤਪਾਲ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 250 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਹੋਣ ਤੇ ਮੁਲਜਿਮ ਵਿਰੁੱਧ ਅ/ਧ 188 ਹਿੰ:ਦੰ: ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ ਹੈ। ਐਨ,ਡੀ,ਪੀ,ਐਸ, ਐਕਟ ਦੇ ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਮੁਲਜਿਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋੋਰ ਮੁਲਜਿਮ ਨਾਮਜਦ ਕਰਕੇ ਮੁਕੱਦਮੇ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਜਿਲਾ ਮਾਨਸਾ ਪੁਲਿਸ ਦੇ ਆਬਕਾਰੀ ਸਟਾਫ ਵੱਲੋੋਂ ਵੱਡੀ ਕਾਰਵਾਈ ਕਰਦੇ ਹੋੋਏ ਮੁਖਬਰੀ ਦੇ ਆਧਾਰ ਤੇ ਥਾਣਾ ਬੋੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਮੌੌਕਾ ਤੇ ਰੇਡ ਕਰਕੇ ਪਿੰਡ ਰਿਊਦ ਖੁਰਦ ਦੀ ਨਹਿਰ ਅਤੇ ਸੂਆ ਵਿਚਕਾਰ ਖਾਲੀ ਥਾਂ ਝਾੜੀਆਂ ਵਿੱਚ ਟੋੋਏ ਪੁੱਟ ਕੇ ਦੱਬੇ 500 ਲੀਟਰ ਵਾਲੇ 6 ਪਲਾਸਟਿਕ ਲਿਫਾਫਿਆ ਵਿੱਚੋੋ ਕੁੱਲ 3000 ਲੀਟਰ ਲਾਹਣ ਬਰਾਮਦ ਕੀਤਾ ਗਿਆ, ਮੁਲਜਿਮ ਨੂੰ ਟਰੇਸ ਕਰਕੇ ਨਾਮਜਦ ਕਰਕੇ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋੋਂ ਬਲਜੀਤ ਸਿੰਘ ਉਰਫ ਕਾਕਾ ਪੁੱਤਰ ਤੇਜਾ ਸਿੰਘ ਵਾਸੀ ਨਾਹਰਾ ਨੂੰ ਕਾਬੂ ਕਰਕੇ 18 ਬੋਤਲਾਂ ਸਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਰਿੰਕੂ ਪੁੱਤਰ ਜੱਗਾ ਰਾਮ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 18 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਬੂਟਾ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਹਿਮਣ ਕੋੌਰ ਸਿੰਘ (ਜਿਲਾ ਬਠਿੰਡਾ) ਨੂੰ ਕਾਬੂ ਕਰਕੇ 8 ਬੋਤਲਾਂ ਸ਼ਰਾਬ ਅੰਗਰੇਜੀ ਮਾਰਕਾ ਆਲ/ਸੀਜਨ (ਹਰਿਆਣਾ) ਬਰਾਮਦ ਕੀਤੀ ਗਈ, ਜਿਹਨਾਂ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ।

ਜੂਆ ਐਕਟ :
ਸੀ,ਆਈ,ਏ, ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਜੂਆ ਐਕਟ ਤਹਿਤ ਕਾਰਵਾਈ ਕਰਦੇ ਹੋੋਏ 2 ਮੁਲਜਿਮਾਂ ਰਵੀ ਕੁਮਾਰ ਪੁੱਤਰ ਦਵਾਰਕਾ ਦਾਸ ਅਤੇ ਬਲਵੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀਅਨ ਮਾਨਸਾ ਵਿਰੁੱਧ ਥਾਣਾ ਸਿਟੀ^1 ਮਾਨਸਾ ਵਿਖੇ ਮੁਕੱਦਮਾ ਦਰਜ਼ ਰਜਿਸਟਰ ਕਰਾਇਆ। ਪੁਲਿਸ ਪਾਰਟੀ ਨੇ ਮੌੌਕਾ ਤੇ ਰੇਡ ਕਰਕੇ ਮੁਲਜਿਮਾਂ ਨੂੰ ਦੜਾ ਸਟਾ ਲਗਾਉਦਿਆ ਮੌੌਕਾ ਤੇ ਕਾਬੂ ਕਰਕੇ ਉਹਨਾਂ ਪਾਸੋੋਂ 1,50,000/ਰੁਪਏ ਦੇ ਜੂਆ ਦੀ ਬਰਾਮਦਗੀ ਕੀਤੀ ਗਈ ਹੈ।
ਐਸ,ਐਸ,ਪੀ ਇਕ ਮਾਨਸਾ ਸ੍ਰੀ ਦੀਪਕ ਪਾਰੀਕ, ਆਈ,ਪੀ,ਐਸ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS