16.8 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਪਿੰਡ ਪੁਹਲਾ ਵਿਖੇ ਰੇਡ ਕਰਨ ਗਈ ਪੁਲਿਸ ਤੇ ਗੈਂਗਸਟਰਾਂ ਵੱਲੋਂ ਕੀਤਾ ਗਿਆ...

ਪਿੰਡ ਪੁਹਲਾ ਵਿਖੇ ਰੇਡ ਕਰਨ ਗਈ ਪੁਲਿਸ ਤੇ ਗੈਂਗਸਟਰਾਂ ਵੱਲੋਂ ਕੀਤਾ ਗਿਆ ਹਮਲਾ

ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਮਲਕੀਤ ਸਿੰਘ ਗੰਭੀਰ ਜ਼ਖ਼ਮੀ

ਏ.ਐੱਸ.ਆਈ. ਮਲਕੀਤ ਸਿੰਘ ਹਸਪਤਾਲ ਵਿਖੇ ਇਲਾਜ਼ ਦੌਰਾਨ ਸਾਥੀ ਕਰਮਚਾਰੀਆਂ ਨੂੰ ਘਟਨਾ ਦੀ ਜਾਣਕਾਰੀ ਦਿੰਦੇ ਹੋਏ ।

ਤਰਨ ਤਾਰਨ (ਜਸਵੀਰ ਸਿੰਘ) : ਪਿੰਡ ਪੂਹਲਾ ਵਿਖੇ ਰੇਡ ਕਰਨ ਗਈ ਪੁਲਿਸ ਤੇ ਗੈਂਗਸਟਰਾਂ ਵੱਲੋਂ ਹਮਲਾ ਕੀਤਾ ਗਿਆ ਜਿਸ ਵਿੱਚ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਮਲਕੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ, ਜਿਸ ਨੂੰ ਭਿੱਖੀਵਿੰਡ ਦੇ ਧਵਨ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ । ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਲੇਰ ਏ.ਐੱਸ.ਆਈ. ਮਲਕੀਤ ਸਿੰਘ ਵੱਲੋਂ ਜ਼ਖਮੀ ਹੋ ਜਾਣ ਦੇ ਬਾਵਜੂਦ ਵੀ ਗੈਂਗਸਟਰ ਰਛਪਾਲ ਸਿੰਘ ਉਰਫ ਦੌਲਾ ਪੁੱਤਰ ਜੋਗਿੰਦਰ ਸਿੰਘ ਵਾਸੀ ਭੁੱਚਰ ਕਲਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ । ਦੂਜੇ ਪਾਸੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਗੈਂਗਸਟਰ ਰਛਪਾਲ ਸਿੰਘ ਦੌਲਾ ਜੋ ਕਿ ਅਜਿਹੀਆਂ ਬਹੁਤ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ ਅਤੇ ਕਈਆਂ ਥਾਣਿਆਂ ਦੀ ਪੁਲਿਸ ਇਸ ਨਾਮੀ ਗੈਂਗਸਟਰ ਦੀ ਭਾਲ ਵਿਚ ਸੀ ਜਿਸ ਨੂੰ ਭਿੱਖੀਵਿੰਡ ਪੁਲਿਸ ਦੇ ਦਲੇਰ ਏ.ਐੱਸ.ਆਈ. ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ । ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਐਸ.ਐਸ.ਪੀ. ਧਰਮੁਨ ਐੱਚ ਨਿੰਬਲੇ ਨੇ ਕਿਹਾ ਕਿ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਮਲਕੀਤ ਸਿੰਘ ਮੋਟਰਸਾਈਕਲ ਚੋਰੀ ਦੀ ਤਫਤੀਸ਼ ਲਈ ਪਿੰਡ ਪੁਹਲਾ ਵਿਖੇ ਗਏ ਸਨ ਕਿ ਉੱਥੇ ਉਨ੍ਹਾਂ ਨੂੰ ਇੱਕ ਬੁਲਟ ਮੋਟਰਸਾਈਕਲ ਤੇ ਜਾ ਰਹੇ ਦੋ ਵਿਅਕਤੀਆਂ ਤੇ ਸ਼ੱਕ ਪਿਆ ਅਤੇ ਜਦੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਵਿਅਕਤੀਆਂ ਨੇ ਪੁਲਿਸ ਤੇ ਹਮਲਾ ਕਰਕੇ ਏ.ਐੱਸ.ਆਈ. ਮਲਕੀਤ ਸਿੰਘ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ । ਤਾਲਪੁਰ ਇੰਸਪੈਕਟਰ ਵੱਲੋਂ ਮੌਕੇ ਤੋਂ ਗੈਂਗਸਟਰ ਨੂੰ ਕਾਬੂ ਕਰ ਲਿਆ ਗਿਆ । ਐਸ.ਐਸ.ਪੀ. ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜੋ ਵੀ ਬਣਦੀ ਕਾਰਵਾਈ ਹੈ ਕੀਤੀ ਜਾ ਰਹੀ ਹੈ ।

Today Now News

RELATED ARTICLES
- Advertisment -

POPULAR POSTS