17.1 C
Chandigarh

TODAY NOW NEWS

Thursday, March 19, 2026
Homeਪੰਜਾਬਹੁਸ਼ਿਆਰਪੁਰਪੁਲਿਸ ਥਾਣਾ ਮਾਹਿਲ ਪੁਰ ਦੇ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਦੀ ਇਲਾਕੇ...

ਪੁਲਿਸ ਥਾਣਾ ਮਾਹਿਲ ਪੁਰ ਦੇ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਦੀ ਇਲਾਕੇ ਦੇ ਲੋਕਾਂ ਨੂੰ ਅਪੀਲ

ਪਿੰਡਾਂ ਦੀਆਂ ਪੰਚਾਇਤਾਂ ਨੂੰ ਪਿੰਡਾਂ ਵਿਚ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਨ ਲਈ ਜਾਗਰੂਕ ਕਰਨ ਨੂੰ ਕਿਹਾ

ਹੁਸ਼ਿਆਰਪੁਰ (ਦਲਜੀਤ ਅਜਨੋਹਾ) : ਪੁਲਿਸ ਥਾਣਾ।ਮਾਹਿਲ ਪੁਰ ਦੇ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡਦੇ ਵੱਧ ਰਹੇ ਪ੍ਰਕੋਪ ਨੂੰ ਦੇਖਦਿਆਂ ਸਰਕਾਰ ਵਲੋਂ ਜੋਂ ਦਿਸ਼ਾ ਨਿਰਦੇਸ਼ ਸਮੇਂ ਸਮੇਂ ਤੇ ਲੋਕਾਂ ਨੂੰ ਦਿੱਤੇ ਜਾ ਰਹੇ ਹਨ ਉਨਾਂ ਨੂੰ ਜਰੂਰ ਅਪਣਾਓ ਉਨਾਂ ਨੇ ਦੁਕਾਨਦਾਰਾਂ ਤੇ ਹੋਰ ਕਿਤਿਆਂ ਨਾਲ ਸਬੰਧਤ ਲੋਕਾਂ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਵੀ ਸਰਕਾਰ ਵਲੋਂ ਉਨਾਂ ਦੇ ਕਿੱਤੇ ਮੁਤਾਬਕ ਦੁਕਾਨ ਖੋਲਣ ਦਾ।ਸਮਾ ਦਿੱਤਾ ਗਿਆ ਹੈ ਉਸ ਮੁਤਾਬਕ ਹੀ ਆਪਣੀ ਦੁਕਾਨ ਖੋਲ੍ਹ ਤਾਂ ਕੇ ਇਸ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ ਉਨਾਂ ਕਿਹਾ ਕਿ ਉਹ ਆਪਣੇ ਤੌਰ ਤੇ ਵੀ ਹਲਕੇ ਦੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਜਾਗਰੂਕ ਕਰ ਰਹੇ ਹਨ ਤੇ ਨਾਲ ਹੀ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਪਿੰਡਾਂ ਵਿਚ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਨ ਲਈ ਜਾਗਰੂਕ ਕਰਨ ਤੇ ਉਨ੍ਹਾਂਨੂੰ ਸਰਕਾਰ ਵਲੋਂ ਦਿੱਤੇ ਜਾ ਰਹੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਾਵਧਾਨੀਆ ਰੱਖਣ ਲਈ ਵੀ ਪ੍ਰੇਰਤ ਕਰਨ ਉਨ੍ਹਾਂ ਦੱਸਿਆ ਕਿ ਅੱਜ ਤੋਂ ਪਿੰਡਾਂ ਵਿਚ ਠੀਕਰੀ ਪਹਿਰੇ ਵੀ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ ਉਨਾਂ ਕਿਹਾ ਕਿ ਸਰਕਾਰ ਦੇ ਹੁਕਮਾਂ ਦੀ।ਪਾਲਣਾ ਨਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ

Today Now News

RELATED ARTICLES
- Advertisment -

POPULAR POSTS