17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ : 0 ਤੋਂ 5 ਸਾਲ ਦੇ...

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ : 0 ਤੋਂ 5 ਸਾਲ ਦੇ ਬੱਚਿਆਂ ਲਈ ਪੋਲੀਓ ਰੋਕੂ ਮੁਹਿੰਮ 20 ਤੋਂ 22 ਸਤੰਬਰ ਤੱਕ ।

ਪਲਸ ਪੋਲੀਓ ਮੁਹਿੰਮ ਨੂੰ ਸਫ਼ਲਤਾਂ ਪੂਰਵਕ ਨੇਪਰੇ ਚਾੜ੍ਹਨ ਲਈ ਸੰਬੰਧਤ ਵਿਭਾਗਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ।

ਮੋਗਾ (ਹਰਪਾਲ ਸਹਾਰਨ) : 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬਿਮਾਰੀ ਤੋਂ ਬਚਾਉਣ ਲਈ ਜ਼ਿਲ੍ਹਾ ਮੋਗਾ ਵਿੱਚ ਪਲਸ ਪੋਲੀਓ ਮੁਹਿੰਮ ਮਿਤੀ 20 ਤੋਂ 22 ਸਤੰਬਰ ਤੱਕ ਚਲਾਈ ਜਾਵੇਗੀ। ਇਹ ਮੁਹਿੰਮ ਜ਼ਿਲ੍ਹਾ ਮੋਗਾ ਵਿੱਚ ਰਹਿ ਰਹੇ ਮਾਈਗਰੇਟਰੀ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਕਵਰ ਕੀਤਾ ਜਾਵੇਗਾ ।

ਇਸ ਮੌਕੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੂੰ ਦੱਸਿਆ ਗਿਆ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਵੇਲੇ 0-5 ਸਾਲ ਤੱਕ ਦੇ ਬੱਚਿਆਂ ਦੀ ਗਿਣਤੀ 9299 ਹੈ, ਜਿਨ੍ਹਾਂ ਨੂੰ ਕਵਰ ਕਰਨ ਲਈ 101 ਸਿਹਤ ਕਰਮੀਆਂ ਦੀਆਂ 49 ਟੀਮਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ 12 ਸੁਪਰਵਾਈਜ਼ਰ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਲਗਾਏ ਗਏ ਹਨ। ਉਹਨਾਂ ਇਸ ਮੁਹਿੰਮ ਨੂੰ ਸਫ਼ਲਤਾ ਪੂਰਵਿਕ ਚਾੜ੍ਹਨ ਲਈ ਸੰਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣਾ ਬਣਦਾ ਯੋਗਦਾਨ ਪਾਉਣ।

ਡਿਪਟੀ ਕਮਿਸ਼ਨਰ ਨੇ ਲੇਬਰ ਕਮਿਸ਼ਨਰ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗਾਰਡੀਅਨ ਆਫ ਗਵਰਨੰਸ ਅਤੇ ਹੋਰ ਧਿਰਾਂ ਨੂੰ ਸਹਿਯੋਗ ਦੀ ਅਪੀਲ ਕੀਤੀ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ। ਇਸ ਮੌਕੇ ਸਿਹਤ ਵਿਭਾਗ ਅਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS