17.1 C
Chandigarh

TODAY NOW NEWS

Thursday, March 19, 2026
Homeਤਾਜਾ ਖ਼ਬਰਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ ਵਾਸਤੇ ਰਜਿਸਟ੍ਰੇਸ਼ਨ...

ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ ਵਾਸਤੇ ਰਜਿਸਟ੍ਰੇਸ਼ਨ ਲਈ ਪੋਰਟਲ ਮੁੜ ਖੋਲ੍ਹਿਆ : ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ

ਯੋਗ ਵਿਦਿਆਰਥੀ ਮੌਕੇ ਦਾ ਲਾਭ ਲੈਣ – ਡਿਪਟੀ ਕਮਿਸ਼ਨਰ

ਮੋਗਾ (ਹਰਪਾਲ ਸਹਾਰਨ) : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਸੂਬਾ ਪੱਧਰ ਦੀ ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ (ਐਨ.ਟੀ.ਐਸ.ਈ., ਸਟੇਜ-1) ਲਈ ਰਜਿਸਟ੍ਰੇਸ਼ਨ ਵਾਸਤੇ ਪੋਰਟਲ 15 ਨਵੰਬਰ ਤੱਕ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਪ੍ਰੀਖਿਆ 13 ਦਸੰਬਰ 2020 ਨੂੰ ਹੋਵੇਗੀ। ਇਸ ਪ੍ਰੀਖਿਆ ਲਈ ਰਜਿਸਟ੍ਰੇਸ਼ਨ www.epunjabschool.gov.in ਪੋਰਟਲ ’ਤੇ ਕਰਵਾਈ ਜਾ ਸਕਦੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦਿੱਤੀ।

ਉਹਨਾਂ ਦੱਸਿਆ ਕਿ ਇਹ ਪ੍ਰੀਖਿਆ ਦਸਵੀਂ ਵਿੱਚ ਪੜ੍ਹਦੇ ਬੱਚੇ ਦੇ ਸਕਦੇ ਹਨ। ਇਹ ਪ੍ਰੀਖਿਆ ਦੇਣ ਲਈ ਅਨੁਸੂਚਿਤ ਜਾਤਾਂ, ਅਨੁਸੂਚਿਤ ਕਬੀਲਿਆਂ ਅਤੇ ਵਿਕਲਾਂਗ ਵਿਦਿਆਰਥੀਆਂ ਦੇ ਨੌਵੀਂ ਜਮਾਤ ਵਿੱਚੋਂ 55 ਫ਼ੀਸਦੀ ਅਤੇ ਹੋਰਨਾਂ ਸ੍ਰੇਣੀਆਂ ਦੇ 70 ਫ਼ੀਸਦੀ ਅੰਕ ਹੋਣੇ ਚਾਹੀਦੇ ਹਨ।

ਉਹਨਾਂ ਦੱਸਿਆ ਕਿ ਐਨ.ਸੀ.ਈ.ਆਰ.ਟੀ. ਨਵੀਂ ਦਿੱਲੀ ਵੱਲੋਂ ਲਈ ਜਾਣ ਵਾਲੀ ਸਟੇਜ-2 ਦੀ ਪ੍ਰੀਖਿਆ ਪਾਸ ਕਰਨ ਵਾਲੇ ਲਗਪਗ ਦੋ ਹਜ਼ਾਰ ਵਿਦਿਆਰਥੀਆਂ ਨੂੰ ਐਨ.ਸੀ.ਈ.ਆਰ.ਟੀ. ਵੱਲੋਂ ਵਜੀਫ਼ਾ ਦਿੱਤਾ ਜਾਵੇਗਾ। 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ ਇਹ ਵਜੀਫਾ 1250 ਰੁਪਏ ਪ੍ਰਤੀ ਮਹੀਨਾ, ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਲਈ 2000 ਰੁਪਏ ਪ੍ਰਤੀ ਮਹੀਨਾ ਅਤੇ ਹੋਰਨਾਂ ਕਲਾਸਾਂ ਲਈ ਯੂ.ਜੀ.ਸੀ. ਦੇ ਨਿਯਮਾਂ ਅਨੁਸਾਰ ਮਿਲੇਗਾ। ਇਸ ਵਜੀਫ਼ੇ ਲਈ ਕੇਂਦਰ ਸਰਕਾਰ ਦੀ ਰਾਖਵਾਂਕਰਨ ਦੀ ਨੀਤੀ ਅਨੁਸਾਰ ਰਾਖਵਾਂਕਰਨ ਹੋਵੇਗਾ। ਉਹਨਾਂ ਜ਼ਿਲ੍ਹਾ ਮੋਗਾ ਦੇ ਯੋਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਭਰਪੂਰ ਲਾਭ ਲੈਣ।

Today Now News

RELATED ARTICLES
- Advertisment -

POPULAR POSTS