16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹ- 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗ ਵਿਅਕਤੀਆਂ, ਕੋਵਿਡ ਮਰੀਜ਼ਾਂ...

– 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗ ਵਿਅਕਤੀਆਂ, ਕੋਵਿਡ ਮਰੀਜ਼ਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਦਿੱਤੀ ਜਾਵੇਗੀ ਪੋਸਟਲ ਬੈਲਟ ਸਹੂਲਤ

ਚੰਡੀਗੜ੍ਹ, 6 ਦਸੰਬਰ:
ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ, ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗਾਂ (40 ਫ਼ੀਸਦੀ ਤੋਂ ਵੱਧ) ਅਤੇ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਨੂੰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਦੱਸਿਆ ਕਿ ਸੂਬੇ ਦੇ ਕੁੱਲ 2.09 ਕਰੋੜ ਵੋਟਰਾਂ ਵਿੱਚੋਂ 5.33 ਲੱਖ ਤੋਂ ਵੱਧ ਲੋਕ 80 ਸਾਲ ਤੋਂ ਵੱਧ ਉਮਰ ਵਾਲੇ ਹਨ ਜਦਕਿ 1.34 ਲੱਖ ਤੋਂ ਵੱਧ ਲੋਕ ਦਿਵਿਆਂਗ ਵਿਅਕਤੀਆਂ ਦੀ ਸ਼੍ਰੇਣੀ ਵਿੱਚ ਆਉਂਦੇ ਹਨ।
ਉਹਨਾਂ ਕਿਹਾ, “ਅਸੀਂ ਦਿਵਿਆਂਗ ਵਿਅਕਤੀਆਂ ਅਤੇ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ ‘ਤੇ ਆ ਕੇ ਆਪਣੀ ਵੋਟ ਪਾਉਣ ਲਈ ਉਤਸ਼ਾਹਿਤ ਕਰਦੇ ਹਾਂ ਪਰ ਜੇਕਰ ਉਹ ਆਪਣੀ ਸਿਹਤ ਸਥਿਤੀ ਕਾਰਨ ਪੋਲਿੰਗ ਸਟੇਸ਼ਨ ‘ਤੇ ਆ ਕੇ ਵੋਟ ਪਾਉਣ ਤੋਂ ਅਸੱਮਰਥ ਹਨ ਤਾਂ ਈਸੀਆਈ ਨੇ ਇਹਨਾਂ ਲਈ ਪੋਸਟਲ ਬੈਲਟ ਦੀ ਸਹੂਲਤ ਪ੍ਰਦਾਨ ਕੀਤੀ ਹੈ।” ਉਹਨਾਂ ਅੱਗੇ ਕਿਹਾ ਕਿ ਦਿਵਿਆਂਗ ਵਿਅਕਤੀ ਪੋਲਿੰਗ ਬੂਥਾਂ ‘ਤੇ ਪਹੁੰਚਣ ਲਈ ਪਿਕ ਐਂਡ ਡਰਾਪ ਸਹੂਲਤ ਵੀ ਪ੍ਰਾਪਤ ਕਰ ਸਕਦੇ ਹਨ।
ਡਾ. ਰਾਜੂ ਨੇ ਦੱਸਿਆ ਕਿ ਭਾਰਤੀ ਪਾਸਪੋਰਟ ਰੱਖਣ ਵਾਲੇ ਐਨ.ਆਰ.ਆਈ. ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਵੋਟਿੰਗ ਤਰਜੀਹ ਆਦਿ ਸਮੇਤ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਉਹ ਬਿਨਾਂ ਕਿਸੇ ਮੁਸ਼ਕਲ ਦੇ ਆਪਣੀ ਵੋਟ ਪਾ ਸਕਣ। ਉਨ੍ਹਾਂ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਐਨਐਸਐਸ, ਐਨਸੀਸੀ ਅਤੇ ਭਾਰਤ ਸਕਾਊਟਸ ਐਂਡ ਗਾਈਡਾਂ ਦੇ ਲਗਭਗ 1.5 ਲੱਖ ਵਲੰਟੀਅਰਾਂ ਨੂੰ ਲਗਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਟਰਾਂਸਜੈਂਡਰ ਦੇ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ “ਮਹਿਲਾ, ਪੁਰਸ਼ ਅਤੇ ਟਰਾਂਸਜੈਂਡਰ, ਲੋਕਤੰਤਰ ਵਿੱਚ ਸਭ ਬਰਾਬਰ” ਦੇ ਨਾਅਰੇ ਤਹਿਤ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਰਵਿਸ ਵੋਟਰ, ਦਿਵਿਆਂਗ ਵਿਅਕਤੀ, ਟਰਾਂਸਜੈਂਡਰ ਅਤੇ ਨੌਜਵਾਨ ਵੋਟਰਾਂ ਦੀਆਂ ਸ਼੍ਰੇਣੀਆਂ ਦੇ ਵੋਟਰ ਸੂਚੀ ਵਿੱਚ ਸ਼ਾਮਲ ਨਾ ਕੀਤੇ ਗਏ ਯੋਗ ਵੋਟਰਾਂ ਨੂੰ ਸ਼ਾਮਲ ਕਰਨ ਲਈ ਵਿਸ਼ੇਸ਼ ਸੋਧ ਮੁਹਿੰਮ ਚਲਾਈ ਜਾ ਰਹੀ ਹੈ।
ਸੀਈਓ ਪੰਜਾਬ ਨੇ ਇਸ ਦੌਰਾਨ ਐਲਈਡੀ ਅਤੇ ਆਡੀਓ ਸਿਸਟਮ ਨਾਲ ਲੈਸ 30 ਮੋਬਾਈਲ ਵੈਨਾਂ ਵੀ ਲਾਂਚ ਕੀਤੀਆਂ ਹਨ, ਜੋ ਵੋਟਰਾਂ ਨੂੰ ਜਾਗਰੂਕ ਕਰਨ, ਵੋਟਰ ਰਜਿਸਟ੍ਰੇਸ਼ਨ ਅਤੇ ਵੋਟਾਂ ਵਾਲੇ ਦਿਨ ਵੋਟ ਪਾਉਣ ਦਾ ਸੁਨੇਹਾ ਦੇਣ ਲਈ ਸੂਬੇ ਭਰ ਵਿੱਚ ਚੱਲਣਗੀਆਂ। ਉਨ੍ਹਾਂ ਕਿਹਾ ਕਿ ਛੋਟੇ ਜ਼ਿਲ੍ਹਿਆਂ ਨੂੰ ਇੱਕ-ਇੱਕ ਵੈਨ ਜਦਕਿ ਵੱਡੇ ਜ਼ਿਲ੍ਹਿਆਂ ਨੂੰ ਦੋ ਵੈਨਾਂ ਦਿੱਤੀਆਂ ਜਾਣਗੀਆਂ ਅਤੇ ਇਹ ਵੈਨਾਂ ਵਿੱਚ ਲੋਕਾਂ ਨੂੰ ਉਹਨਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਆਡੀਓ-ਵਿਜ਼ੂਅਲ ਸੰਦੇਸ਼, ਵੀਡੀਓ ਕਲਿੱਪ ਅਤੇ ਜਿੰਗਲ ਚਲਾਏ ਜਾਣਗੇ।
ਚੋਣਾਂ ਦੌਰਾਨ ਸੁਰੱਖਿਆ ਬਲਾਂ ਦੀ ਲੋੜ ਬਾਰੇ ਦੱਸਦਿਆਂ, ਡਾ. ਰਾਜੂ ਨੇ ਕਿਹਾ ਕਿ ਉਨਾਂ ਨੂੰ ਜ਼ਿਲਾ ਮੁਖੀਆਂ ਤੋਂ 700 ਕੰਪਨੀਆਂ ਦੀ ਮੰਗ ਪ੍ਰਾਪਤ ਹੋਈ ਹੈ ਅਤੇ ਸਮੀਖਿਆ ਤੋਂ ਬਾਅਦ ਅੰਤਿਮ ਮੰਗ ਭੇਜ ਦਿੱਤੀ ਜਾਵੇਗੀ।
ਉਨਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਸੂਬਾ ਸਰਕਾਰ ਨੇ 340 ਕਰੋੜ ਰੁਪਏ ਦਾ ਢੁੱਕਵਾਂ ਬਜਟ ਅਲਾਟ ਕੀਤਾ ਹੈ।
ਜਿਕਰਯੋਗ ਹੈ ਕਿ, ਡਿਪਟੀ ਚੋਣ ਕਮਿਸ਼ਨਰ (ਡੀਈਸੀ) ਈਸੀਆਈ ਨਿਤੇਸ਼ ਕੁਮਾਰ ਵਿਆਸ ਨੇ ਸ਼ਨੀਵਾਰ ਨੂੰ ਰਾਜ ਵਿੱਚ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜਿਲਾ ਚੋਣ ਅਫਸਰਾਂ (ਡੀਈਓਜ) ਅਤੇ ਸੀਪੀਜ/ਐਸਐਸਪੀਜ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ ਸੀ।

ਡੱਬੀ:
ਕੁੱਲ ਵੋਟਰ: 20918499
ਪੁਰਸ਼: 11015475
ਔਰਤਾਂ: 9902354
ਹੋਰ: 670

80 ਸਾਲ ਤੋਂ ਵੱਧ ਉਮਰ ਵਾਲੇ ਵੋਟਰ: 533111
ਪ੍ਰਵਾਸੀ ਭਾਰਤੀ: 1606
ਸੇਵਾ ਚੋਣਕਾਰ: 111614

ਕੁੱਲ ਪੋਲਿੰਗ ਸਟੇਸਨ: 24689
ਕੁੱਲ ਪੋਲਿੰਗ ਸਟੇਸਨ ਸਥਾਨ: 14751
[8:31 pm, 06/12/2021] raj mam: ਮੁੱਖ ਮੰਤਰੀ ਦਫਤਰ, ਪੰਜਾਬ
ਆਪਣੀਆਂ ਧੀਆਂ-ਭੈਣਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਕੇਜਰੀਵਾਲ ਨੂੰ ਪੰਜਾਬੀ ਦੇਣਗੇ ਢੁੱਕਵਾਂ ਜਵਾਬ- ਮੁੱਖ ਮੰਤਰੀ ਚੰਨੀ
ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ‘ਤੇ ਰਣਜੀਤ ਐਵੇਨਿਊ ਵਿੱਚ ਬਣੇਗਾ ਸਪੋਰਟਸ ਕੰਪਲੈਕਸ
ਅੰਮ੍ਰਿਤਸਰ, 6 ਦਸੰਬਰ ( )- ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਮਾਣ-ਸਨਮਾਨ ਨੂੰ ਚੁਨੌਤੀ ਦੇਣ ਅਤੇ ਹੰਕਾਰ ਦਾ ਪੰਜਾਬ ਵਾਸੀ ਜਰੂਰ ਮੂੰਹ ਤੋੜਵਾਂ ਜਵਾਬ ਦੇਣਗੇ। ਸਾਡੀਆਂ ਧੀਆਂ-ਭੈਣਾਂ ਵਿਰੁੱਧ ਭੈੜੀ ਟਿੱਪਣੀ ਕਰਨ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਵੱਲੋਂ ਅਤਿ ਘਿਨਾਉਣੀ ਇਰਾਦੇ ਨਾਲ ਕੀਤੀ ਗਈ ਟਿੱਪਣੀ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਸਾਰੀਆਂ ਹੱਦਾਂ ਪਾਰ ਕਰ ਕੇ ਰਾਜਨੀਤੀ ਵਿੱਚ ਸਭ ਤੋਂ ਹੇਠਲੇ ਪੱਧਰ ਨੂੰ ਛੂਹਿਆ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਮੁਆਫ ਨਹੀਂ ਕਰਨਗੇ।

ਇੱਥੇ ਰਣਜੀਤ ਐਵੀਨਿਊ ਵਿਖੇ ਹਲਕਾ ਵਿਧਾਇਕ ਸ੍ਰੀ ਸੁਨੀਲ ਦੱਤੀ ਵਲੋਂ ਕਰਵਾਏ ਭਰਵੇਂ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਵਰਗੇ ਆਗੂ ਨੂੰ ਅਜਿਹੀ ਬੇਤੁਕੀ ਗੱਲ ਕਰਨੀ ਸੋਭਾ ਨਹੀਂ ਦਿੰਦੀ, ਜੋ ਆਪਣੇ ਆਪ ਨੂੰ ਆਮ ਆਦਮੀ ਦਾ ਮਸੀਹਾ ਹੋਣ ਦਾ ਦਾਅਵਾ ਕਰਦਾ ਹੈ। ਉਨ੍ਹਾਂ ਸਪੱਸਟ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਅਪਮਾਨਜਨਕ ਰਵੱਈਏ ਨੂੰ ਕਦੇ ਵੀ ਬਰਦਾਸਤ ਨਹੀਂ ਕਰਨਗੇ, ਜੋ ਕੇਜਰੀਵਾਲ ਦੇ ਹੰਕਾਰ ਅਤੇ ਸਵੈ-ਮਾਣ ਨੂੰ ਦਰਸਾਉਂਦਾ ਹੈ।

ਉਨਾਂ ਅੰਮ੍ਰਿਤਸਰ ਉੱਤਰੀ ਹਲਕੇ ਵਿੱਚ ਓਪਨ ਜਿੰਮ, 3 ਵਾਲੀਬਾਲ ਕੋਰਟ, ਚਾਰ ਕਿ੍ਰਕਟ ਗਰਾਊਂਡ, ਹਾਕੀ ਗਰਾਊਂਡ, ਤਿੰਨ ਬਾਸਕਟਬਾਲ ਕੋਰਟ, ਫੁੱਟਬਾਲ ਗਰਾਊਂਡ ਅਤੇ ਐਥਲੈਟਿਕ ਟਰੈਕ, 4 ਟੈਨਿਸ ਕੋਰਟ, ਆਊਟਡੋਰ ਜਿੰਮ, ਮਲਟੀਪਰਪਜ ਸਮੇਤ ਸਪੋਰਟਸ ਕੰਪਲੈਕਸ ਬਣਾਉਣ ਦਾ ਐਲਾਨ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਕੰਪਲੈਕਸ ਦਾ ਨਾਂ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਅਤੇ ਅੰਦਰੂਨੀ ਕਿ੍ਰਕਟ ਸਟੇਡੀਅਮ ਦਾ ਨਾਂ ਐਡਵੋਕੇਟ ਭਗਵੰਤ ਸਿੰਘ ਸਿੱਧੂ (ਪ੍ਰਧਾਨ ਪ੍ਰਦੇਸ ਕਾਂਗਰਸ ਕਮੇਟੀ ਨਵਜੋਤ ਸਿੰਘ ਸਿੱਧੂ ਦੇ ਪਿਤਾ) ਦੇ ਨਾਂ ’ਤੇ ਰੱਖਿਆ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸਟੇਡੀਅਮ ਲਈ 15 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ ਅਤੇ ਇਸ ਦੇ ਮੁਕੰਮਲ ਹੋਣ ਤੱਕ ਹੋਰ ਮੁਹੱਈਆ ਕਰਵਾਏ ਜਾਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ: ਰਾਜ ਕੁਮਾਰ ਵੇਰਕਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬੋਲਦੇ ਸ੍ਰੀ ਸੁਨੀਲ ਦੱਤੀ ਨੇ ਹਲਕਾ ਵਾਸੀਆਂ ਦੀ ਚਿਰੋਕਣੀਆਂ ਮੰਗਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਪੰਜਾਬ ਅਤੇ ਕਾਂਗਰਸ ਪ੍ਰਧਾਨ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਇਕ ਨਿੱਕੇ ਜਿਹੇ ਸੱਦੇ ਉਤੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਜੋ ਪਿਆਰ ਦਿੱਤਾ ਹੈ, ਉਹ ਮੁੱਖ ਮੰਤਰੀ ਪੰਜਾਬ ਦੀ ਹਰਮਨ ਪਿਆਰਤਾ ਦਾ ਸਬੂਤ ਹੈ। ਉਨਾਂ ਆਏ ਹੋਏ ਮਹਿਮਾਨਾਂ ਅਤੇ ਰੈਲੀ ਦੇ ਇੰਤਜਾਮ ਲਈ ਸ੍ਰੀ ਆਦਿਤਆ ਦੱਤੀ, ਸੋਨੂੰ ਦੱਤੀ ਅਤੇ ਮਮਤਾ ਦੱਤਾ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੁੰਡਾਲਾ, ਵਿਧਾਇਕ ਸ: ਇੰਦਰਬੀਰ ਸਿੰਘ ਬੁਲਾਰੀਆ, ਸ: ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕ ਸ੍ਰੀ ਤਰਸੇਮ ਸਿੰਘ ਡੀਸੀ, ਮੇਅਰ ਸ: ਕਰਮਜੀਤ ਸਿੰਘ ਰਿੰਟੂ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਦਮਨਦੀਪ ਸਿੰਘ ਅਤੇ ਹੋਰ ਹਾਜ਼ਰ ਸਨ।
ਕੈਪਸ਼ਨ : ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਰਣਜੀਤ ਐਵੀਨਿਊ ਵਿਖੇ ਰੈਲੀ ਨੂੰ ਸੰਬੋਧਨ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਸ੍ਰੀ ਰਾਜਕੁਮਾਰ ਵੇਰਕਾ, ਲੋਕਸਭਾ ਮੈਂਬਰ ਸ: ਗੁਰਜੀਤ ਸਿੰਘ ਔਜਲਾ, ਵਿਧਾਇਕ ਸ੍ਰੀ ਸੁਨੀਲ ਦੱਤੀ ਅਤੇ ਹੋਰ

Today Now News

RELATED ARTICLES
- Advertisment -

POPULAR POSTS