ਮਾਨਸਾ : ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਮਾਨਸਾ ਪੁਲਿਸ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਜੱਗੂ ਭਗਵਾਨਪੁਰੀਆ ਨੂੰ ਦੇਰ ਰਾਤ ਮਾਨਸਾ ਦੇ ਸੀਨੀਅਰ ਸਟਾਫ ਵੱਲੋਂ ਲਿਆਂਦਾ ਗਿਆ ਸੀ ਅਤੇ ਹੁਣ ਸਵੇਰੇ ਹੀ ਜੱਗੂ ਭਗਵਾਨਪੁਰੀਆ ਦਾ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਹੈ ਅਤੇ ਜੱਗੂ ਭਗਵਾਨਪੁਰੀਆ ਨੂੰ ਦੁਬਾਰਾ ਸੀਆਈਏ ਮਾਨਸਾ ਲਿਜਾਇਆ ਗਿਆ ਹੈ ਜ਼ਿਕਰਯੋਗ ਹੈ ਕਿ ਕੁੱਝ ਸਮੇਂ ਬਾਅਦ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੀ ਜ਼ਿਲ੍ਹਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਜਿੱਥੇ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਲਗਾਤਾਰ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ। ਬੇਸ਼ੱਕ ਸਿੱਧੂ ਮੂਸੇਵਾਲੇ ਦਾ ਕਤਲ ਹੋਏ ਅੱਜ ਪੂਰਾ ਇੱਕ ਮਹੀਨਾ ਹੋ ਚੁੱਕਿਆ ਹੈ। ਮਾਨਸਾ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਹੁਣ ਤੱਕ 14 ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ। ਜਿਨ੍ਹਾਂ ਵਿੱਚੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਮੁੱਖ ਸਾਜ਼ਿਸ਼ਕਰਤਾ ਸਮੇਤ ਇਸ ਮਾਮਲੇ ਵਿੱਚ ਰੈਕੀ ਕਰਨ ਵਾਲੇ ਜਾਂ ਸ਼ੂਟਰਾਂ ਨੂੰ ਪਨਾਹ ਦੇਣ ਵਾਲੇ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਅੱਜ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲਿਆਂਦਾ ਗਿਆ ਹੈ ਅਤੇ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੇ ਸੀਆਈਏ ਸਟਾਫ ਵਿੱਚ ਰੱਖਿਆ ਗਿਆ ਹੈ। ਜਿੱਥੋਂ ਸਵੇਰੇ ਉਸ ਦਾ ਮੈਡੀਕਲ ਚੈੱਕਅੱਪ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜੱਗੂ ਭਗਵਾਨਪੁਰੀਆ ਰਿਮਾਂਡ ਲੈਣ ਤੋਂ ਬਾਅਦ ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਸੰਬੰਧਿਤ ਪੁੱਛਗਿੱਛ ਕੀਤੀ ਜਾਵੇਗੀ।






