16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਰਾਸ਼ਟਰਪਤੀ ਨੇ ਕੀਤਾ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਮਨਜ਼ੂਰ ।

ਰਾਸ਼ਟਰਪਤੀ ਨੇ ਕੀਤਾ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਮਨਜ਼ੂਰ ।

ਫੂਡ ਪ੍ਰੋਸੈਸਿੰਗ ਮੰਤਰੀ ਦਾ ਕਾਰਜਭਾਰ ਨਰੇਂਦਰ ਤੋਮਰ ਨੂੰ ਦਿੱਤਾ ।

ਨਵੀਂ ਦਿੱਲੀ (ਏਜੇਂਸੀ) : ਸਰਕਾਰ ਵੱਲੋਂ ਪੇਸ਼ ਦੋ ਖੇਤਾਬਾੜੀ ਬਿੱਲਾਂ ਨੂੰ ਕਿਸਾਨ ਵਿਰੋਧੀ ਠਹਿਰਾਉਂਦਿਆਂ ਹਰਸਿਮਰਤ ਕੌਰ ਬਾਦਲ ਨੇ ਵੀਰਵਾਰ ਨੂੰ ਫੂਡ ਪ੍ਰੋਸੈਸਿੰਗ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ ਅਤੇ ਇਸ ਅਹੁਦੇ ਦੀ ਜਿੱਮੇਦਾਰੀ ਹਾਲੀਆ ਸਮੇ ਲਈ ਨਰੇਂਦਰ ਸਿੰਘ ਤੋਮਰ ਨੂੰ ਦਿੱਤੀ ਗਈ ਹੈ ।

ਹਰਸਿਮਰਤ ਕੌਰ ਬਾਦਲ ਨੇ ਟਵੀਟ ਰਾਹੀਂ ਮੋਦੀ ਕੈਬਨਿਟ ਤੋਂ ਆਪਣੇ ਅਸਤੀਫ਼ੇ ਦੀ ਜਾਣਕਾਰੀ ਦਿੱਤੀ। ਆਪਣੇ ਟਵੀਟ ‘ਚ ਉਨ੍ਹਾਂ ਲਿਖਿਆ- ‘ਮੈਂ ਕਿਸਾਨ ਵਿਰੋਧੀ ਆਰਡੀਨੈਂਸਾਂ ਤੇ ਕਾਨੂੰਨ ਦੇ ਵਿਰੋਧ ‘ਚ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਿਸਾਨਾਂ ਨਾਲ ਉਨ੍ਹਾਂ ਦੀ ਬੇਟੀ ਤੇ ਭੈਣ ਦੇ ਰੂਪ ‘ਚ ਖੜ੍ਹੇ ਹੋਣ ਦਾ ਮਾਣ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜੇ ਗਏ ਅਸਤੀਫ਼ੇ ‘ਚ ਹਰਸਿਮਰਤ ਨੇ ਕਿਹਾ, ‘ਮੈਨੂੰ ਵਿਸ਼ਵਾਸ ਸੀ ਕਿ ਜਦੋਂ ਇਨ੍ਹਾਂ ਆਰਡੀਨੈਂਸਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ ਤਾਂ ਉਨ੍ਹਾਂ ਵੱਲੋਂ ਚੁੱਕੇ ਗਏ ਮੁੱਦਿਆਂ ਨੂੰ ਇਸ ਵਿਚ ਸ਼ਾਮਲ ਕਰਦੇ ਹੋਏ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ, ਪਰ ਅਜਿਹਾ ਨਹੀਂ ਕੀਤਾ ਗਿਆ। ਮੇਰਾ ਅਸਤੀਫ਼ਾ, ਕਿਸਾਨਾਂ ਦੇ ਹੱਕ ‘ਚ ਆਵਾਜ਼ ਚੁੱਕਣ ਵਾਲੀ ਮੇਰੀ ਪਾਰਟੀ ਦੀ ਸੋਚ ਨੂੰ ਕਾਇਮ ਰੱਖਣ ਵਾਲਾ ਹੈ। ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਗੱਲ ਕਰਦਾ ਆਇਆ ਹੈ।’

ਰਾਸ਼ਟਰਪਤੀ ਭਵਨ ਦੀ ਇਕ ਪ੍ਰੈੱਸ ਰਿਲੀਜ਼ ਅਨੁਸਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਲਾਹ ਲੈਣ ਮਗਰੋਂ ਰਾਸ਼ਟਰਪਤੀ ਨੇ ਕੇਂਦਰੀ ਮੰਤਰੀ ਮੰਡਲ ਤੋਂ ਹਰਸਿਮਰਤ ਦਾ ਅਸਤੀਫ਼ਾ ਸੰਵਿਧਾਨ ਦੇ ਆਰਟੀਕਲ 75 ਦੇ ਖੰਡ (2) ਤਹਿਤ ਸਵੀਕਾਰ ਕੀਤਾ ਹੈ। ਭਾਜਪਾ ਦੀ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਇਸ ਆਰਡੀਨੈਂਸ ਦਾ ਲਗਾਤਾਰ ਵਿਰੋਧ ਕਰ ਰਹੀ ਹੈ। ਸੰਸਦ ‘ਚ ਵਿਰੋਧੀ ਧਿਰ ਦੇ ਹੰਗਾਮੇ ਦੇ ਬਾਵਜੂਦ ਜ਼ੁਬਾਨੀ ਵੋਟਾਂ ਨਾਲ ਦੋਵੇਂ ਖੇਤੀਬਾੜੀ ਬਿੱਲ ਪਾਸ ਹੋ ਗਏ।

Today Now News

RELATED ARTICLES
- Advertisment -

POPULAR POSTS